ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਟੈਲੀਫੋਨ ‘ਤੇ ਗੱਲ ਕੀਤੀ
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨੂੰ ਵਰਤਮਾਨ ਇਜ਼ਰਾਈਲ-ਹਮਾਸ ਸੰਘਰਸ਼ ਦੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ
ਦੋਹਾਂ ਨੇਤਾਵਾਂ ਨੇ ਸਮੁੰਦਰੀ ਆਵਾਜਾਈ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਾਂਝੀਆਂ ਕੀਤੀਆਂ
ਪ੍ਰਧਾਨ ਮੰਤਰੀ ਨੇ ਮਾਨਵੀ ਸਹਾਇਤਾ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਸੰਘਰਸ਼ ਦੇ ਸਮਾਧਾਨ ਦੀ ਜ਼ਰੂਰਤ ਦੁਹਰਾਈ
प्रविष्टि तिथि:
19 DEC 2023 6:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਰਤਮਾਨ ਇਜ਼ਰਾਈਲ-ਹਮਾਸ ਸੰਘਰਸ਼ ਦੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।
ਦੋਹਾਂ ਨੇਤਾਵਾਂ ਨੇ ਸਮੁੰਦਰੀ ਆਵਾਜਾਈ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਸਾਂਝੀਆਂ ਕੀਤੀਆਂ।
ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਆਬਾਦੀ ਦੇ ਲਈ ਨਿਰੰਤਰ ਮਾਨਵੀ ਸਹਾਇਤਾ ਦੀ ਜ਼ਰੂਰਤ ਦੁਹਰਾਈ ਅਤੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਾਰੇ ਬੰਧਕਾਂ ਦੀ ਰਿਹਾਈ ਸਮੇਤ ਸੰਘਰਸ਼ ਦੇ ਜਲਦੀ ਅਤੇ ਸ਼ਾਂਤੀਪੂਰਨ ਸਮਾਧਾਨ ‘ਤੇ ਜ਼ੋਰ ਦਿੱਤਾ।
ਦੋਵੇਂ ਨੇਤਾ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।
*****
ਡੀਐੱਸ/ਐੱਲਪੀ
(रिलीज़ आईडी: 1988554)
आगंतुक पटल : 116
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam