ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀਆਂ ਯੋਜਨਾਵਾਂ ਲਈ 63,000 ਤੋਂ ਵੱਧ ਮੌਕੇ 'ਤੇ ਰਜਿਸਟ੍ਰੇਸ਼ਨਾਂ ਹੋਈਆਂ
'ਸਿਹਤਮੰਦ ਬਾਲ ਮੁਕਾਬਲੇ' ਵਿੱਚ 57000 ਤੋਂ ਵੱਧ ਬੱਚਿਆਂ ਨੇ ਲਿਆ ਭਾਗ
Posted On:
20 DEC 2023 12:17PM by PIB Chandigarh
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀਆਂ ਯੋਜਨਾਵਾਂ ਦੇ ਤਹਿਤ 63,000 ਤੋਂ ਵੱਧ ਮੌਕੇ 'ਤੇ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜੋ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ (ਵੀਬੀਐੱਸਵਾਈ) ਦੇ ਹਿੱਸੇ ਵਜੋਂ ਇੱਕ ਸਮਰਪਿਤ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਵੀਬੀਐੱਸਵਾਈ ਬੱਚਿਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ ਇੱਕ ਸਿਹਤਮੰਦ ਭਵਿੱਖ ਨੂੰ ਉਤਸ਼ਾਹਿਤ ਕਰ ਰਹੀ ਹੈ। ਵੱਖ-ਵੱਖ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬੱਚਿਆਂ ਦੇ ਸਿਹਤ ਸਬੰਧੀ ਮੁੱਦਿਆਂ 'ਤੇ ਕੇਂਦਰਿਤ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ। ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 57,000 ਤੋਂ ਵੱਧ ਬੱਚੇ 'ਸਿਹਤਮੰਦ ਬਾਲ ਮੁਕਾਬਲੇ' ਵਿੱਚ ਹਿੱਸਾ ਲੈ ਚੁੱਕੇ ਹਨ।
ਵੀਬੀਐੱਸਵਾਈ ਵਿੱਚ ਭਾਗ ਲੈਣ ਵਾਲਿਆਂ ਵਿੱਚੋਂ 50 ਪ੍ਰਤੀਸ਼ਤ ਮਹਿਲਾਵਾਂ ਹਨ, ਜੋ ਪ੍ਰਗਤੀ ਅਤੇ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੀ ਸਮਰਪਿਤ ਖੋਜ ਨੂੰ ਉਜਾਗਰ ਕਰਦਾ ਹੈ।
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਸਮਰਥਨ ਵਿੱਚ ਸਰਗਰਮੀ ਨਾਲ ਸ਼ਾਮਲ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ "ਮੇਰੀ ਕਹਾਣੀ ਮੇਰੀ ਜ਼ੁਬਾਨੀ" ਪਹਿਲਕਦਮੀ ਦੇ ਤਹਿਤ ਹਿੱਸਾ ਲੈ ਰਿਹਾ ਹੈ, ਜਿਸ ਵਿੱਚ ਹਰੇਕ ਗ੍ਰਾਮ ਪੰਚਾਇਤ ਦੇ ਲਾਭਪਾਤਰੀ ਆਪਣੇ ਤਜ਼ਰਬੇ ਅਤੇ ਆਂਗਣਵਾੜੀ ਸੇਵਾਵਾਂ ਦੇ ਉਨ੍ਹਾਂ ਦੇ ਜੀਵਨ 'ਤੇ ਪੈਣ ਵਾਲੇ ਪ੍ਰਭਾਵ ਨੂੰ ਬਿਆਨ ਕਰਦੇ ਹਨ।
****
ਐੱਸਐੱਸ/ਟੀਐੱਫਕੇ
(Release ID: 1988660)
Visitor Counter : 74