ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਨਵੇਂ ਅਮੀਰ ਨੂੰ ਵਧਾਈਆਂ ਦਿੱਤੀਆਂ

Posted On: 20 DEC 2023 10:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਨਵੇਂ ਅਮੀਰ ਵਜੋਂ ਅਹੁਦਾ ਸੰਭਾਲਣ ਲਈ ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾ (Meshal Al-Ahmad Al-Jaber Al-Sabah ) ਨੂੰ ਵਧਾਈ ਦਿੱਤੀ।

ਉਨ੍ਹਾਂ ਨੇ ਭਵਿੱਖ ਵਿੱਚ ਭਾਰਤ-ਕੁਵੈਤ ਸਬੰਧਾਂ ਦੇ ਮਜ਼ਬੂਤ ਹੋਣ ਦਾ ਵਿਸ਼ਵਾਸ ਜਿਤਾਇਆ, ਜਿਸ ਨਾਲ ਮੱਧ ਪੂਰਬ ਦੇ ਦੇਸ਼ ਵਿੱਚ ਭਾਰਤੀ ਭਾਈਚਾਰਾ ਵਧਣ-ਫੁੱਲਣ ਵਿੱਚ ਸਮਰੱਥ ਹੋਵੇਗਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਕੁਵੈਤ ਦੇ ਅਮੀਰ ਵਜੋਂ ਅਹੁਦਾ ਸੰਭਾਲਣ ਲਈ ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ। ਵਿਸ਼ਵਾਸ ਹੈ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਸਾਡੇ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਕੁਵੈਤ ਵਿੱਚ ਭਾਰਤੀ ਭਾਈਚਾਰੇ ਦਾ ਅੱਗੇ ਵਧਣਾ ਜਾਰੀ ਰਹੇਗਾ।”

 

 

 

***

ਡੀਐੱਸ/ਆਰਟੀ


(Release ID: 1989119) Visitor Counter : 75