ਰਾਸ਼ਟਰਪਤੀ ਸਕੱਤਰੇਤ
ਕ੍ਰਿਸਮਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦਾ ਰਾਸ਼ਟਰ ਦੇ ਨਾਮ ਸੰਦੇਸ਼
प्रविष्टि तिथि:
24 DEC 2023 7:11PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕ੍ਰਿਸਮਸ ਦੀ ਪੂਰਵ ਸੰਧਿਆ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਭੇਜੀਆਂ (ਦਿੱਤੀਆਂ) ਹਨ।
ਇੱਕ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, “ਕ੍ਰਿਸਮਸ ਦੇ ਸ਼ੁਭ ਅਵਸਰ ‘ਤੇ, ਮੈਂ ਸਾਰੇ ਸਾਥੀ ਨਾਗਰਿਕਾਂ, ਖਾਸ ਤੌਰ ‘ਤੇ ਈਸਾਈ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ।
ਈਸਾ ਮਸੀਹ ਦੇ ਜਨਮਦਿਨ ‘ਤੇ ਮਨਾਇਆ ਜਾਣ ਵਾਲਾ ਕ੍ਰਿਸਮਸ ਦਾ ਤਿਉਹਾਰ ਪ੍ਰੇਮ ਅਤੇ ਕੁਰਣਾ ਦਾ ਸੰਦੇਸ਼ ਦਿੰਦਾ ਹੈ। ਇਹ ਤਿਉਹਾਰ ਸਾਨੂੰ ਮਾਨਵਤਾ ਦੀ ਨਿਰਸੁਆਰਥ ਸੇਵਾ ਦੇ ਲਈ ਵੀ ਪ੍ਰੇਰਿਤ ਕਰਦਾ ਹੈ। ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵ ਬਣਾਏ ਰੱਖਣ ਦੇ ਲਈ ਈਸਾ ਮਸੀਹ ਦੀਆਂ ਸਿੱਖਿਆਵਾਂ ਸਦਾ ਪ੍ਰਾਸੰਗਿਕ ਹਨ।
ਇਸ ਪਵਿੱਤਰ ਤਿਉਹਾਰ ‘ਤੇ, ਸਾਰੇ ਲੋਕ ਦਇਆ ਅਤੇ ਕਰੁਣਾ ਦੀ ਭਾਵਨਾ ਨੂੰ ਫਿਰ ਤੋਂ ਜਗਾਉਣ ਅਤੇ ਆਪਣੇ ਜੀਵਨ ਵਿੱਚ ਈਸਾ ਮਸੀਹ ਦੀਆਂ ਸਿੱਖਿਆਵਾਂ ਦਾ ਪਾਲਨ ਕਰਨ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਇੱਕੇ ਕਲਿੱਕ ਕਰੋ-
***
ਡੀਐੱਸ/ਏਕੇ
(रिलीज़ आईडी: 1990170)
आगंतुक पटल : 127