ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ
Posted On:
24 DEC 2023 5:34PM by PIB Chandigarh
ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਦੇ ਸੰਦੇਸ਼ ਦਾ ਪੂਰਾ ਪਾਠ ਇਸ ਤਰ੍ਹਾਂ ਹੈ-
“ਮੈਂ ਪ੍ਰਭੂ ਯਿਸੂ ਮਸੀਹ ਦੇ ਜਨਮ ਦੇ ਪ੍ਰਤੀਕ ਕ੍ਰਿਸਮਸ ਦੇ ਸ਼ੁਭ ਅਵਸਰ 'ਤੇ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਯਿਸੂ ਮਸੀਹ ਦਾ ਜੀਵਨ ਦਇਆ, ਮਾਫ਼ੀ, ਪਿਆਰ ਅਤੇ ਹਮਦਰਦੀ ਦੇ ਸਦੀਵੀ ਮੁੱਲਾਂ ਨੂੰ ਦਰਸਾਉਂਦਾ ਹੈ। ਅਸੀਂ ਇਨ੍ਹਾਂ ਸਦੀਵੀ ਗੁਣਾਂ ਨੂੰ ਹਮੇਸ਼ਾ ਯਾਦ ਰੱਖੀਏ ਜੋ ਸਾਡੇ ਜੀਵਨ ਨੂੰ ਸਮ੍ਰਿੱਧ ਬਣਾਉਂਦੇ ਹਨ ਅਤੇ ਸਾਡੇ ਰਿਸ਼ਤੇ ਮਜ਼ਬੂਤ ਕਰਦੇ ਹਨ।
ਇਸ ਦਿਨ ਦੀ ਖ਼ੁਸ਼ੀ ਸਾਡੇ ਅੰਦਰ ਗੂੰਜਦੀ ਰਹੇ, ਸ਼ਾਂਤੀ, ਸਦਭਾਵਨਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰੇ। ਸਾਰਿਆਂ ਨੂੰ ਦਿਲੀ ਖ਼ੁਸ਼ੀ ਅਤੇ ਸਦਭਾਵਨਾ ਨਾਲ ਭਰੀ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ।”
******
ਐੱਮਜੀ/ਏਆਰ/ਏਕੇ/ਵੀਕੇ
(Release ID: 1990171)
Visitor Counter : 83