ਰਾਸ਼ਟਰਪਤੀ ਸਕੱਤਰੇਤ

'ਵਤਨ ਕੋ ਜਾਨੋ' ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਜੰਮੂ-ਕਸ਼ਮੀਰ ਦੇ ਯੁਵਾ ਪ੍ਰਤੀਨਿਧੀਮੰਡਲ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 25 DEC 2023 6:48PM by PIB Chandigarh

‘ਵਤਨ ਕੋ ਜਾਨੋਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਦੇ ਇੱਕ ਯੁਵਾ ਪ੍ਰਤੀਨਿਧੀਮੰਡਲ ਨੇ ਅੱਜ (25 ਦਸੰਬਰ, 2023) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਪ੍ਰਤੀਨਿਧੀਮੰਡਲ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ 'ਵਤਨ ਕੋ ਜਾਨੋਪ੍ਰੋਗਰਾਮ ਦਾ ਉਦੇਸ਼ ਉਨ੍ਹਾਂ ਨੂੰ ਦੇਸ਼ ਦੀ ਕਲਾਸੱਭਿਆਚਾਰਸੱਭਿਅਤਾ ਅਤੇ ਦੇਸ਼ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਣਾ ਹੈ। ਆਪਣੀ ਯਾਤਰਾ ਦੌਰਾਨ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਹੋਵੇਗਾ ਕਿ ਅਸੀਂ ਅਲੱਗ-ਅਲੱਗ ਭਾਸ਼ਾਵਾਂ ਬੋਲਦੇ ਹਾਂਅਲੱਗ-ਅਲੱਗ ਕੱਪੜੇ ਪਾਉਂਦੇ ਹਾਂਅਲੱਗ-ਅਲੱਗ ਜੀਵਨ ਸ਼ੈਲੀ ਅਪਣਾਉਂਦੇ ਹਾਂਲੇਕਿਨ, ਅਸੀਂ ਇੱਕ ਹਾਂ। ਇਹੀ ਏਕਤਾ  ਸਾਡੀ ਅਸਲੀ ਤਾਕਤ ਹੈ। ਅਸੀਂ ਇਸ ਨੂੰ ਹੋਰ ਮਜ਼ਬੂਤ ਕਰਨਾ ਹੈ।’

ਰਾਸ਼ਟਰਪਤੀ ਨੇ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਵਿਕਾਸ ਵਿੱਚ ਬੇਮਿਸਾਲ ਪ੍ਰਗਤੀ ਹੋਈ ਹੈ। ਭਾਰਤ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਲੋਕਾਂ ਦੀ ਪ੍ਰਗਤੀ ਲਈ ਮਿਲ ਕੇ ਕੰਮ ਕਰ ਰਹੇ ਹਨ। ਆਮ ਲੋਕਾਂ ਦੇ ਲਾਭ ਲਈ ਸ਼ਾਸਨ-ਪ੍ਰਸ਼ਾਸਨ ਵਿੱਚ ਟੈਕਨੋਲੋਜੀ ਦੇ ਵੱਡੇ ਪੈਮਾਨੇ ‘ਤੇ ਉਪਯੋਗ ਕੀਤਾ ਜਾ ਰਿਹਾ ਹੈ। ਡਿਜੀਟਲ ਜੰਮੂ-ਕਸ਼ਮੀਰ ਵੱਲ ਵਧਦੇ ਹੋਏਪ੍ਰਸ਼ਾਸਨ ਨੇ ਸ਼ਾਸਨ ਨੂੰ ਭਵਿੱਖ ਦੇ ਲਈ ਤਿਆਰ ਕਰਨ ਲਈ ਮਹੱਤਵਪੂਰਨ ਪਹਿਲਾਂ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਸ਼ਾਲੀ ਵੰਡ ਅਤੇ ਪਾਰਦਰਸ਼ਿਤਾ ਸੁਸ਼ਾਸਨ ਦਾ ਅਧਾਰ ਹਨ। ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਸੋਚ ਨਾਲ 1100 ਤੋਂ ਅਧਿਕ ਸਰਕਾਰੀ ਸੇਵਾਵਾਂ ਨੂੰ ਔਨਲਾਈਨ  ਕੀਤਾ ਗਿਆ ਹੈ ਜੋ  ਆਮ ਜਨਤਾ ਦੇ ਹਿੱਤ ਵਿੱਚ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਯੁਵਾ ਭਾਰਤ ਦੀ ਮੁੱਖ ਧਾਰਾ ਦਾ ਹਿੱਸਾ ਬਣ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੇ ਹਨ। ਪਰ ਅੱਜ ਵੀ ਕੁਝ ਤੱਤ ਨਿਹਿਤ ਸਵਾਰਥਾਂ ਦੇ ਕਾਰਨ ਨਹੀਂ ਚਾਹੁੰਦੇ ਕਿ ਕਸ਼ਮੀਰ ਅੱਗੇ ਵਧੇ। ਹਾਲਾਂਕਿ, ਜਿਸ ਤਰ੍ਹਾਂ ਨਾਲ ਸਰਕਾਰ ਜੰਮੂ-ਕਸ਼ਮੀਰ ਦੀ ਪ੍ਰਗਤੀ ਲਈ ਬੁਨਿਆਦੀ ਢਾਂਚੇਟੈਕਨੋਲੋਜੀ ਅਤੇ ਸਿੱਖਿਆ ਵਿੱਚ ਨਿਵੇਸ਼ ਕਰ ਰਹੀ ਹੈਉਹ ਦਿਨ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਭਾਰਤ ਵਿੱਚ ਪ੍ਰਗਤੀ ਦਾ ਆਦਰਸ਼ ਪੇਸ਼ ਕਰੇਗਾ।

ਰਾਸ਼ਟਰਪਤੀ ਨੇ ਯੁਵਾ ਪ੍ਰਤੀਨਿਧੀਮੰਡਲ ਦੇ ਮੈਂਬਰਾਂ ਨੂੰ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸਾਤਮਕ ਪ੍ਰਯਾਸਾਂ ਦਾ ਲਾਭ ਉਠਾਉਣ ਦੀ ਤਾਕੀਦ ਕੀਤੀ । ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਦੇ ਜੀਵਨ ਵਿੱਚ ਤਰੱਕੀ ਦੇ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਉੱਜਵਲ ਭਵਿੱਖ ਲਈ ਨਸ਼ੀਲੀ ਦਵਾਈਆਂ, ਅਸਮਾਜਿਕ ਤੱਤਾਂ ਅਤੇ ਨਕਾਰਾਤਮਕ ਪ੍ਰਚਾਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਸਾਰਿਆਂ ਨੂੰ ਉੱਚਿਤ ਅਵਸਰ ਪ੍ਰਦਾਨ ਕਰਦਾ ਹੈਬਸ ਉਨ੍ਹਾਂ ਨੂੰ ਇਸ ‘ਤੇ ਵਿਸ਼ਵਾਸ ਕਰਨਾ ਹੋਵੇਗਾ ਅਤੇ ਸਮਰਪਣ ਅਤੇ ਸਖਤ ਮਿਹਨਤ ਨਾਲ ਅੱਗੇ ਵਧਣਾ ਹੋਵੇਗਾ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਇੱਥੇ ਕਲਿੱਕ ਕਰੋ

***

ਡੀਐੱਸ/ਏਕੇ 



(Release ID: 1990420) Visitor Counter : 55


Read this release in: Marathi , English , Urdu , Hindi