ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਸਉਦੀ ਅਰਬ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਭਵਿੱਖ ‘ਤੇ ਐੱਚਆਰਐੱਚ ਪ੍ਰਿੰਸ ਮੋਹਮੰਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਉਦ ਨਾਲ ਗੱਲ ਕੀਤੀ


ਦੋਨਾਂ ਨੇਤਾਵਾਂ ਨੇ ਪੱਛਮ ਏਸ਼ੀਆ ਦੀ ਸਥਿਤੀ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਅੱਤਵਾਦ, ਹਿੰਸਾ ਅਤੇ ਜਾਨੀ ਨੁਕਸਾਨ ਦੇ ਸਬੰਧ ਵਿੱਚ ਚਿੰਤਾਵਾਂ ਸਾਂਝਾ ਕੀਤੀਆਂ

Posted On: 26 DEC 2023 7:48PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਸਉਦੀ ਅਰਬ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਭਵਿੱਖ ‘ਤੇ ਐੱਚਆਰਐੱਚ ਪ੍ਰਿੰਸ ਮੋਹਮੰਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਉਦ ਨਾਲ ਗੱਲ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਭਾਰਤ ਅਤੇ ਸਉਦੀ ਅਰਬ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਭਵਿੱਖ ‘ਤੇ ਮੇਰੇ ਭਾਈ ਐੱਚਆਰਐੱਚ ਪ੍ਰਿੰਸ ਮੋਹਮੰਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਉਦ ਦੇ ਨਾਲ ਚੰਗੀ ਗੱਲਬਾਤ ਹੋਈ। ਅਸੀਂ ਪੱਛਮ ਏਸ਼ੀਆ ਦੀ ਸਥਿਤੀ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਅੱਤਵਾਦ, ਹਿੰਸਾ ਅਤੇ ਜਾਨੀ ਨੁਕਸਾਨ ਦੇ ਸਬੰਧ ਵਿੱਚ ਚਿੰਤਾਵਾਂ ਨੂੰ ਸਾਂਝਾ ਕੀਤਾ। ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੇ ਲਈ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।”

***

ਡੀਐੱਸ/ਟੀਐੱਸ



(Release ID: 1990601) Visitor Counter : 71