ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤੀ ਆਡਿਟ ਅਤੇ ਅਕਾਊਂਟਸ ਸਰਵਿਸ, ਇੰਡੀਅਨ ਰੈਵੇਨਿਊ ਸਰਵਿਸ (ਕਸਟਮਜ਼ ਅਤੇ ਅਸਿੱਧੇ ਟੈਕਸ) ਅਤੇ ਭਾਰਤੀ ਸਟੈਟਿਸਟਿਕਸ ਸਰਵਿਸ ਦੇ ਪ੍ਰੋਬੇਸ਼ਨਰਜ਼ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 26 DEC 2023 1:20PM by PIB Chandigarh

ਭਾਰਤੀ ਆਡਿਟ ਅਤੇ ਅਕਾਊਂਟਸ ਸਰਵਿਸ, ਇੰਡੀਅਨ ਰੈਵੇਨਿਊ ਸਰਵਿਸ (ਕਸਟਮਜ਼ ਅਤੇ ਇਨਡਾਇਰੈਕਟ ਟੈਕਸ) ਅਤੇ ਭਾਰਤੀ ਸਟੈਟਿਸਟਿਕਸ ਸਰਵਿਸ ਦੇ ਪ੍ਰੋਬੇਸ਼ਨਰਜ਼ ਨੇ ਅੱਜ (26 ਦਸੰਬਰ, 2023) ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਨੇ ਪ੍ਰੋਬੇਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨ ਸੇਵਾ ਉਨ੍ਹਾਂ ਨੂੰ ਸ਼ਾਸਨ ਪ੍ਰਣਾਲੀ ਵਿੱਚ ਮਹੱਤਵਪੂਰਨ ਅਹੁਦਿਆਂ ‘ਤੇ ਰਹਿੰਦੇ ਹੁਏ ਦੇਸ਼ ਦੀ ਸੇਵਾ ਕਰਨ ਦਾ ਅਵਸਰ ਦੇਵੇਗੀ। ਉਹ ਆਪਣੇ-ਆਪਣੇ ਕਾਰਜ ਖੇਤਰਾਂ ਵਿੱਚ ਇਨੋਵੇਸ਼ਨਸ, ਸਮਾਰਟ ਅਤੇ ਨਾਗਰਿਕ-ਕੇਂਦ੍ਰਿਤ ਕੰਮਕਾਜ ਰਾਹੀਂ ਭਾਰਤ ਦੀ ਵਿਕਾਸ ਯਾਤਰਾ ਵਿੱਚ ਬਹੁਤ ਵੱਡਾ ਯੋਗਦਾਨ ਦੇ ਸਕਦੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਇਹ ਯਾਦ ਰੱਖਣ ਦਾ ਸੁਝਾਅ ਦਿੱਤਾ ਕਿ ਉਨ੍ਹਾਂ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਸਾਰੇ ਨਾਗਰਿਕਾਂ ਦੇ ਜੀਵਨ ‘ਤੇ ਪ੍ਰਭਾਵ ਪਵੇਗਾ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਹਰੇਕ ਆਪਣੇ ਕੰਮ ਵਿੱਚ ਜੋ ਅਖੰਡਤਾ, ਸਖ਼ਤ ਮਿਹਨਤ  ਅਤੇ ਇਮਾਨਦਾਰੀ ਪ੍ਰਦਰਸ਼ਿਤ ਕਰਦਾ ਹੈ, ਉਹ ਲੋਕਾਂ ਦੇ ਵਿਕਾਸ ਦੀ ਗਤੀ ਨਿਰਧਾਰਿਤ ਕਰਨ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਏਗਾ।

ਭਾਰਤੀ ਆਡਿਟ ਅਤੇ ਅਕਾਊਂਟਸ ਸਰਵਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਤੋਂ ਜਨਤਕ ਵਿਸ਼ਵਾਸ ਦੀ ਸੰਭਾਲ਼ ਅਤੇ ਵਿੱਤੀ ਸੂਝ-ਬੂਝ ਦੀ ਸੰਭਾਲ਼ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਕੀਤੀ ਜਾਂਦੀ ਹੈ।

ਉਨ੍ਹਾਂ ਨੂੰ ਫ਼ੈਸਲਾ ਲੈਂਦੇ  ਸਮੇਂ ਅਤੇ ਕਾਰਵਾਈ ਕਰਦੇ ਸਮੇਂ ਹਮੇਸ਼ਾ ਸੱਚ, ਪਾਰਦਰਸ਼ਿਤਾ ਅਤੇ ਨਿਰਪੱਖਤਾ ਦੀਆਂ ਕਦਰਾਂ-ਕੀਮਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਸੰਸਥਾ ਦਾ ਹਿੱਸਾ ਹੋਣ ‘ਤੇ ਮਾਣ ਹੋਣਾ ਚਾਹੀਦਾ ਹੈ ਜਿਸ ਨੇ ਵਰ੍ਹਿਆਂ ਤੋਂ ਸ਼ਾਸਨ ਪ੍ਰਣਾਲੀ ਵਿੱਚ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਇਸ ਸਮ੍ਰਿੱਧ ਵਿਰਾਸਤ ਨੂੰ ਅੱਗੇ ਵਧਾਉਣਾ ਉਨ੍ਹਾਂ ਜਿਹੇ ਯੁਵਾ ਅਧਿਕਾਰੀਆਂ ਦਾ ਕਰਤੱਵ ਹੈ।

ਇੰਡੀਅਨ ਰੈਵੇਨਿਊ ਸਰਵਿਸ (ਕਸਟਮਜ਼ ਅਤੇ ਅਸਿੱਧੇ ਟੈਕਸ) ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਕਈ ਤਰ੍ਹਾਂ ਦੇ ਟੈਕਸਾਂ ਦੀ ਉਗਰਾਹੀ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਵਿਭਿੰਨ ਕੰਮਾਂ ਨੂੰ ਕੁਸ਼ਲਤਾ ਨਾਲ ਚਲਾਉਣ ਲਈ ਉਨ੍ਹਾਂ ਨੂੰ ਸਾਰੇ ਖੇਤਰਾਂ ਵਿੱਚ ਨਵੀਨਤਮ ਪ੍ਰਗਤੀ ਬਾਰੇ ਅੱਪਡੇਟ ਰਹਿਣ ਦੀ ਜ਼ਰੂਰਤ ਹੈ ਅਤੇ ਨਾਲ ਹੀ ਹੋਰ ਸੇਵਾਵਾਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰਨ ਦੀ ਵੀ ਜ਼ਰੂਰਤ ਹੈ।

ਰਾਸ਼ਟਰਪਤੀ ਨੇ ਭਾਰਤੀ ਸਟੈਟਿਸਟਿਕਸ ਸਰਵਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡੇਟਾ ਅਤੇ ਸਟੈਟਿਸਟਿਕਸ ਨੀਤੀਆਂ ਦੇ ਨਿਰਮਾਣ ਤੋਂ ਲੈ ਕੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਤੱਕ ਦੀਆਂ ਸਾਰੀਆਂ ਗਤੀਵਿਧੀਆਂ ਦੇ ਲਈ ਇੱਕ ਬਹੁਤ ਮਹੱਤਵਪੂਰਨ ਅਧਾਰ ਬਣਦਾ ਹੈ। ਅੰਤਰਰਾਸ਼ਟਰੀ ਮਾਪਦੰਡਾਂ ਦੀ ਨਵੀਨਤਮ ਤਕਨੀਕਾਂ ਦਾ ਉਪਯੋਗ ਕਰਕੇ ਸਟੀਕ ਅਤੇ ਉੱਚ ਗੁਣਵੱਤਾ ਵਾਲੇ ਡੇਟਾ ਸੈੱਟ ਤਿਆਰ ਕਰਨ ਦੀ ਜ਼ਰੂਰਤ ਹੈ।

ਅਨੇਕ ਚੈਨਲਾਂ ਰਾਹੀਂ ਸੂਚਨਾ ਦੀ ਵਧਦੀ ਉਪਲਬਧਤਾ ਦੇ ਨਾਲ, ਪ੍ਰਮਾਣਿਕ ਅਤੇ ਸਟੀਕ ਅੰਕੜਿਆਂ ਦਾ ਮਹੱਤਵ ਕਈ ਗੁਣਾ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਈਐੱਸਐੱਸ ਅਧਿਕਾਰੀਆਂ ਨੂੰ ਅਧਿਕਾਰਤ ਅੰਕੜਿਆਂ ਨੂੰ ਕੰਪਾਇਲ ਕਰਨ ਅਤੇ ਸਰਵੇਖਣ ਕਾਰਜਾਂ ਦੇ ਪ੍ਰਬੰਧਨ ਦੇ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ, ਬਿਗ ਡੇਟਾ, ਡੇਟਾ ਸਾਇੰਸ ਅਤੇ ਹੋਰ ਖੇਤਰਾਂ ਦੇ ਨਵੀਨਤਮ ਤਰੀਕਿਆਂ ਦਾ ਉਪਯੋਗ ਕਰਨ ਦੀ ਜ਼ਰੂਰਤ ਹੈ।

ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਇੱਥੇ ਕਲਿੱਕ ਕਰੋ-

***

ਡੀਐੱਸ/ਏਕੇ


(Release ID: 1990693) Visitor Counter : 98