ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ


ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋ ਰਹੇ ਹਨ

“ਵਿਕਸਿਤ ਭਾਰਤ ਸੰਕਲਪ ਯਾਤਰਾ” ਸਰਕਾਰੀ ਯੋਜਨਾਵਾਂ ਨੂੰ ਹਰ ਜ਼ਰੂਰਤਮੰਦ ਤੱਕ ਪਹੁੰਚਾਉਣ ‘ਤੇ ਕੇਂਦ੍ਰਿਤ ਹੈ”

“ਮੈਂ ਲਗਾਤਾਰ ਉਨ੍ਹਾਂ ਲੋਕਾਂ ਦੀ ਤਲਾਸ਼ ਕਰ ਰਿਹਾ ਹਾਂ ਜੋ ਯੋਜਨਾਵਾਂ ਦਾ ਲਾਭ ਲੈਣ ਤੋਂ ਰਹਿ ਗਏ ਹਨ”

“ਮੋਦੀ ਕੀ ਗਾਰੰਟੀ ਕੀ ਗਾਡੀ ਜਿੱਥੇ ਵੀ ਜਾ ਰਹੀ ਹੈ, ਲੋਕਾਂ ਦਾ ਭਰੋਸਾ ਵਧਾ ਰਹੀ ਹੈ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰ ਰਹੀ ਹੈ”

“ਮੈਂ 2 ਕਰੋੜ ਲਖਪਤੀ ਦੀਦੀ ਬਣਾਉਣ ਦਾ ਲਕਸ਼ ਰੱਖਿਆ ਹੈ”

“’ਇੱਕ ਜ਼ਿਲ੍ਹਾ, ਇੱਕ ਉਤਪਾਦ’ ਪਹਿਲ ਕਈ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਵਿੱਚ ਬਹੁਤ ਮਦਦ ਕਰੇਗੀ”

“ਸਾਡਾ ਪ੍ਰਯਾਸ ਹੈ ਕਿ ਸਹਿਕਾਰੀ ਕਮੇਟੀਆਂ ਭਾਰਤ ਵਿੱਚ ਗ੍ਰਾਮੀਣ ਜੀਵਨ ਦਾ ਇੱਕ ਮਜ਼ਬੂਤ ਪਹਿਲੂ ਬਣ ਕੇ ਉਭਰੇ”

Posted On: 27 DEC 2023 3:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਇਕੱਠ ਨੂੰ ਵੀ ਸੰਬੋਧਨ ਕੀਤਾ।

ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਸ਼ਾਮਲ ਹੋਏ।

 

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਨਾਲ ਜੁੜਣ ਦਾ ਇਹ ਅਭਿਯਾਨ ਲਗਾਤਾਰ ਵਧ ਰਿਹਾ ਹੈ। ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਹੋਏ ਹਾਲੇ 50 ਦਿਨ ਵੀ ਨਹੀਂ ਹੋਏ ਹਨ, ਲੇਕਿਨ ਹੁਣ ਤੱਕ ਇਹ ਯਾਤਰਾ 2.25 ਲੱਖ ਪਿੰਡਾਂ ਤੱਕ ਪਹੁੰਚ ਚੁੱਕੀ ਹੈ। ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਨੇ ਇਸ ਨੂੰ ਸਫ਼ਲ ਬਣਾਉਣ ਦੇ ਲਈ ਸਭ ਨੂੰ, ਖਾਸ ਤੌਰ ‘ਤੇ ਮਹਿਲਾਵਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਉਦੇਸ਼ ਉਸ ਵਿਅਕਤੀ ਤੱਕ ਪਹੁੰਚਣਾ ਹੈ, ਜੋ ਕਿਸੇ ਕਾਰਨਵਸ਼ ਭਾਰਤ ਸਰਕਾਰ ਦੀਆਂ ਯੋਜਨਾਵਾਂ ਤੋਂ ਵਾਂਝੇ ਰਹਿ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੱਕ ਇਸ ਸਰਗਰਮ ਪਹੁੰਚ ਦਾ ਉਦੇਸ਼ ਉਨ੍ਹਾਂ ਨੂੰ ਇਹ ਭਰੋਸਾ ਦੇਣਾ ਹੈ ਕਿ ਸਰਕਾਰੀ ਯੋਜਨਾਵਾਂ ਬਿਨਾ ਕਿਸੇ ਪੱਖਪਾਤ ਜਾਂ ਭੇਦਭਾਵ ਦੇ ਸਾਰਿਆਂ ਦੇ ਲਈ ਉਪਲਬਧ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰ ਰਿਹਾ ਹਾਂ ਜੋ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਹਨ। ਪ੍ਰਧਾਨ ਮੰਤਰੀ ਨੇ ਲਾਭਾਰਥੀਆਂ ਦੇ ਵਿੱਚ ਅਭੂਤਪੂਰਵ ਆਤਮਵਿਸ਼ਵਾਸ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕੀਤਾ ਕਿ ਦੇਸ਼ ਭਰ ਵਿੱਚ ਹਰੇਕ ਲਾਭਾਰਥੀ ਦੇ ਕੋਲ ਪਿਛਲੇ 10 ਵਰ੍ਹਿਆਂ ਵਿੱਚ ਉਨ੍ਹਾਂ ਦੇ ਜੀਵਨ ਵਿੱਚ ਹੋਏ ਬਦਲਾਵਾਂ ਨੂੰ ਲੈ ਕੇ ਉਨ੍ਹਾਂ ਦੀ ਆਪਣੀ ਕਹਾਣੀ ਹੈ ਜੋ ਸਾਹਸ ਨਾਲ ਭਰੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲਾਭ ਲਾਭਾਰਥੀਆਂ ਨੂੰ ਆਪਣਾ ਜੀਵਨ ਹੋਰ ਬਿਹਤਰ ਬਣਾਉਣ ਦੇ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੇ ਕਰੋੜਾਂ ਲਾਭਾਰਥੀ ਸਰਕਾਰੀ ਯੋਜਨਾਵਾਂ ਨੂੰ ਅੱਗੇ ਵਧਣ ਦੇ ਮਾਧਿਅਮ ਦੇ ਰੂਪ ਵਿੱਚ ਉਪਯੋਗ ਕਰ ਰਹੇ ਹਾਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੋਦੀ ਕੀ ਗਾਰੰਟੀ ਕੀ ਗਾਡੀ ਜਿੱਥੇ ਵੀ ਜਾ ਰਹੀ ਹੈ ਉੱਥੇ ਲੋਕਾਂ ਦਾ ਭਰੋਸਾ ਵਧਾ ਰਹੀ ਹੈ ਅਤੇ ਲੋਕਾਂ ਦੀ ਉਮੀਦਾਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵੀਬੀਐੱਸਵਾਈ ਦੇ ਦੌਰਾਨ ਉੱਜਵਲਾ ਗੈਸ ਕਨੈਕਸ਼ਨ ਦੇ ਲਈ 4.5 ਲੱਖ ਨਵੇਂ ਆਵੇਦਨ ਦਾਖਲ ਕੀਤੇ ਗਏ ਹਨ, ਇੱਕ ਕਰੋੜ ਆਯੁਸ਼ਮਾਨ ਕਾਰਡ ਜਾਰੀ ਕੀਤੇ ਗਏ ਹਨ, 1.25 ਕਰੋੜ ਹੈਲਥ ਚੈਕਅਪਸ ਕੀਤੇ ਗਏ ਹਨ, 70 ਲੱਖ ਲੋਕਾਂ ਦੀ ਟੀਬੀ ਦੇ ਲਈ ਜਾਂਚ ਕੀਤੀ ਗਈ ਹੈ ਅਤੇ 15 ਲੱਖ ਸਿਕਲ ਸੈੱਲ ਅਨੀਮੀਆ ਟੈਸਟ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕੱਠੇ ਆਭਾ ਕਾਰਡ ਜਾਰੀ ਕਰਨ ਨਾਲ ਲਾਭਾਰਥੀਆਂ ਦਾ ਮੈਡੀਕਲ ਰਿਕਾਰਡ ਤਿਆਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੂਰੇ ਦੇਸ਼ ਵਿੱਚ ਸਿਹਤ ਨੂੰ ਲੈ ਕੇ ਨਵੀਂ ਜਾਗਰੂਕਤਾ ਫੈਲੇਗੀ।

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਈ ਨਵੇਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਸਥਾਨਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਦੀ ਜ਼ਿੰਮੇਦਾਰੀ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੂੰ ਪਿੰਡ, ਵਾਰਡ, ਸ਼ਹਿਰ ਅਤੇ ਇਲਾਕੇ ਵਿੱਚ ਹਰੇਕ ਯੋਗ ਵਿਅਕਤੀ ਦੀ ਪਹਿਚਾਣ ਕਰਨ ਨੂੰ ਕਿਹਾ।

 

ਗ੍ਰਾਮੀਣ ਅਰਥਵਿਵਸਥਾ ਨੂੰ ਗਤੀ ਦੇਣ ਦੇ ਲਈ ਭਾਰਤ ਸਰਕਾਰ ਪਿੰਡਾਂ ਵਿੱਚ ਮਹਿਲਾਵਾਂ ਨੂੰ ਸਵੈਰੋਜ਼ਗਾਰ ਉਪਲਬਧ ਕਰਵਾਉਣ ਦੇ ਲਈ ਇੱਕ ਵੱਡਾ ਅਭਿਯਾਨ ਚਲਾ ਰਹੀ ਹੈ। ਬੀਤੇ ਵਰ੍ਹਿਆਂ ਵਿੱਚ ਦੇਸ਼ ਵਿੱਚ ਲਗਭਗ 10 ਕਰੋੜ ਭੈਣਾਂ, ਬੇਟੀਆਂ ਅਤੇ ਦੀਦੀਆਂ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਹਨ। ਇਨ੍ਹਾਂ ਭੈਣਾਂ-ਬੇਟੀਆਂ ਨੂੰ ਬੈਂਕਾਂ ਦੁਆਰਾ ਸਾਢੇ ਸੱਤ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਮਦਦ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਇਸ ਅਭਿਯਾਨ ਨੂੰ ਹੋਰ ਵਿਸਤਾਰਿਤ ਕਰਨ ਦੇ ਲਈ, ਮੈਂ ਅਗਲੇ ਤਿੰਨ ਵਰ੍ਹਿਆਂ ਵਿੱਚ 2 ਕਰੋੜ ਲਖਪਤੀ ਦੀਦੀ ਬਣਾਉਣ ਦਾ ਲਕਸ਼ ਰੱਖਿਆ ਹੈ। ਉਨ੍ਹਾਂ ਨੇ ਨਮੋ ਡ੍ਰੋਨ ਦੀਦੀ ਯੋਜਨਾ ਦਾ ਵੀ ਜ਼ਿਕਰ ਕੀਤਾ ਜਿਸ ਨਾਲ ਮਹਿਲਾਵਾਂ ਦਾ ਆਤਮਵਿਸ਼ਵਾਸ ਵਧੇਗਾ।

 

ਪ੍ਰਧਾਨ ਮੰਤਰੀ ਨੇ ਛੋਟੇ ਕਿਸਾਨਾਂ ਨੂੰ ਸੰਗਠਿਤ ਕਰਨ ਦੇ ਅਭਿਯਾਨ ਬਾਰੇ ਵਿਸਤਾਰ ਨਾਲ ਦੱਸਦੇ ਹੋਏ ਐੱਫਪੀਓ ਅਤੇ ਪੀਏਸੀ ਜਿਹੀਆਂ ਸਹਿਕਾਰੀ ਉੱਦਮਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡਾ ਪ੍ਰਯਾਸ ਹੈ ਕਿ ਆਪਸੀ ਸਹਿਯੋਗ ਭਾਰਤ ਦੇ ਗ੍ਰਾਮੀਣ ਜੀਵਨ ਦਾ ਇੱਕ ਮਜ਼ਬੂਤ ਪਹਿਲੂ ਬਣ ਕੇ ਉਭਰੇ। ਹੁਣ ਤੱਕ ਅਸੀਂ ਦੁੱਧ ਅਤੇ ਗੰਨਾ ਖੇਤਰ ਵਿੱਚ ਸਹਿਯੋਗ ਦੇ ਲਾਭ ਦੇਖੇ ਹਨ। ਹੁਣ ਇਸ ਦਾ ਵਿਸਤਾਰ ਖੇਤੀ ਦੇ ਹੋਰ ਖੇਤਰਾਂ ਅਤੇ ਮੱਛੀ ਪਾਲਣ ਜਿਹੇ ਖੇਤਰਾਂ ਵਿੱਚ ਵੀ ਕੀਤਾ ਜਾ ਰਿਹਾ ਹੈ। ਅਸੀਂ ਆਉਣ ਵਾਲੇ ਸਮੇਂ ਵਿੱਚ 2 ਲੱਖ ਪਿੰਡਾਂ ਵਿੱਚ ਨਵੇਂ ਪੈਕਸ ਬਣਾਉਣ ਦਾ ਲਕਸ਼ ਲੈ ਕੇ ਅੱਗੇ ਵਧ ਰਹੇ ਹਾਂ। ਉਨ੍ਹਾਂ ਨੇ ਡੇਅਰੀ ਅਤੇ ਭੰਡਾਰਣ ਵਿੱਚ ਸਹਿਕਾਰੀ ਸਮਾਧਾਨ ਨੂੰ ਹੁਲਾਰਾ ਦੇਣ ਦੇ ਪ੍ਰਸਤਾਵਾਂ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਦੋ ਲੱਖ ਤੋਂ ਵੱਧ ਮਾਈਕਰੋ ਉਦਯੋਗਾਂ ਨੂੰ ਮਜ਼ਬੂਤ ਕਰਨ ਦੇ ਵੀ ਪ੍ਰਯਤਨ ਕੀਤੇ ਜਾ ਰਹੇ ਹਨ।

 

ਪ੍ਰਧਾਨ ਮੰਤਰੀ ਨੇ ਇੱਕ ਜ਼ਿਲ੍ਹਾ ਇੱਕ ਉਤਪਾਦ ਯੋਜਨਾ ਬਾਰੇ ਵੀ ਗੱਲ ਕੀਤੀ ਅਤੇ ‘ਵੋਕਲ ਫਾਰ ਲੋਕਲ’ ਨੂੰ ਹੁਲਾਰਾ ਦੇਣ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੋਦੀ ਦੀ ਗਾਰੰਟੀ ਕੀ ਗਾਡੀ ਲੋਕਾਂ ਨੂੰ ਲੋਕਲ ਉਤਪਾਦਾਂ ਬਾਰੇ ਜਾਣਕਾਰੀ ਦੇ ਰਹੀ ਹੈ ਅਤੇ ਇਨ੍ਹਾਂ ਉਤਪਾਦਾਂ ਨੂੰ ਸਰਕਾਰੀ ਈ-ਬਜ਼ਾਰ (ਜੀਈਐੱਮ) ਪੋਰਟਲ ‘ਤੇ ਵੀ ਰਜਿਸਟਰਡ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਮੋਦੀ ਕੀ ਗਾਰੰਟੀ ਕੀ ਗਾਡੀ ਦੀ ਨਿਰੰਤਰ ਸਫ਼ਲਤਾ ਦੀ ਉਮੀਦ ਕਰਦੇ ਹੋਏ ਆਪਣੇ ਸੰਬੋਧਨ ਦਾ ਸਮਾਪਨ ਕੀਤਾ।

 

ਪਿਛੋਕੜ

15 ਨਵੰਬਰ, 2023 ਨੂੰ ਇਸ ਦੀ ਸ਼ੁਰੂਆਤ ਦੇ ਬਾਅਦ ਤੋਂ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕੀਤੀ ਹੈ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਿੰਨ ਵਾਰ (30 ਨਵੰਬਰ, 9 ਦਸੰਬਰ ਅਤੇ 16 ਦਸੰਬਰ) ਗੱਲਬਾਤ ਹੋ ਚੁੱਕੀ ਹੈ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਆਪਣੀ ਹੁਣ ਦੀ ਵਾਰਾਣਸੀ ਯਾਤਰਾ ਦੇ ਦੌਰਾਨ ਲਗਾਤਾਰ ਦੋ ਦਿਨ 17-18 ਦਸੰਬਰ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
 

ਵਿਕਸਿਤ ਭਾਰਤ ਸੰਕਲਪ ਯਾਤਰਾ ਪੂਰੇ ਦੇਸ਼ ਵਿੱਚ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।

***************

ਡੀਐੱਸ/ਏਕੇ


(Release ID: 1991125) Visitor Counter : 100