ਵਿਦੇਸ਼ ਮੰਤਰਾਲਾ

ਕੈਬਨਿਟ ਨੇ ਆਕਲੈਂਡ (Auckland), ਨਿਊਜ਼ੀਲੈਂਡ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ

Posted On: 27 DEC 2023 3:28PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਆਕਲੈਂਡ, ਨਿਊਜ਼ੀਲੈਂਡ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਖੋਲ੍ਹਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

 

ਆਕਲੈਂਡ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਦੇ ਖੁੱਲ੍ਹਣ ਨਾਲ ਭਾਰਤ ਦੇ ਕੂਟਨੀਤਕ ਫੁੱਟ-ਪ੍ਰਿੰਟ ਨੂੰ ਹੋਰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਭਾਰਤ ਦੀ ਵਧਦੀ ਗਲੋਬਲ ਸ਼ਮੂਲੀਅਤ ਦੇ ਮੱਦੇਨਜ਼ਰ ਭਾਰਤ ਦੀ ਕੂਟਨੀਤਕ ਨੁਮਾਇੰਦਗੀ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਇਹ ਭਾਰਤ ਦੇ ਰਣਨੀਤਕ ਅਤੇ ਵਪਾਰਕ ਹਿੱਤਾਂ ਨੂੰ ਉਤਸ਼ਾਹਿਤ ਕਰਨ ਅਤੇ ਆਕਲੈਂਡ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਬਿਹਤਰ ਸੇਵਾ ਕਰਨ ਵਿੱਚ ਵੀ ਮਦਦ ਕਰੇਗਾ।

 

ਕੌਂਸਲੇਟ ਨੂੰ 12 ਮਹੀਨਿਆਂ ਦੀ ਸਮਾਂ ਸੀਮਾ ਦੇ ਅੰਦਰ ਖੋਲ੍ਹਣ ਅਤੇ ਪੂਰੀ ਤਰ੍ਹਾਂ ਚਾਲੂ ਕੀਤੇ ਜਾਣ ਦੀ ਸੰਭਾਵਨਾ ਹੈ।

 

  *******

 

ਡੀਐੱਸ/ਐੱਸਕੇਐੱਸ



(Release ID: 1991165) Visitor Counter : 52