ਖੇਤੀਬਾੜੀ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਅਰਜੁਨ ਮੁੰਡਾ ਨੇ ਅੱਜ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਵੀਰ ਬਾਲ ਦਿਵਸ ਦੇ ਇਤਿਹਾਸਕ ਪ੍ਰੋਗਰਾਮ ਵਿੱਚ ਭਾਗ ਲਿਆ
प्रविष्टि तिथि:
26 DEC 2023 2:04PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਕਬਾਇਲੀ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਅਰਜੁਨ ਮੁੰਡਾ ਨੇ ਅੱਜ ਝਾਰਖੰਡ ਦੇ ਜਮਸ਼ੇਦਪੁਰ ਵਿੱਚ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਵੀਰ ਬਾਲ ਦਿਵਸ ਦੇ ਇਤਿਹਾਸਕ ਪ੍ਰੋਗਰਾਮ ਵਿੱਚ ਭਾਗ ਲਿਆ ।

ਯਾਦ ਰਹੇ ਕਿ 26 ਦਸੰਬਰ 1704 ਨੂੰ ਸਰਹਿੰਦ ਦੇ ਮੁਗ਼ਲ ਗਵਰਨਰ ਵਜ਼ੀਰ ਖ਼ਾਨ ਨੇ 10ਵੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਬਾਬਾ ਫ਼ਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਨੂੰ ਦਰਬਾਰ ਵਿੱਚ ਮੌਤ ਦਾ ਹੁਕਮ ਦਿੱਤਾ ਸੀ। ਉਨ੍ਹਾਂ ਦੀ ਸ਼ਹਾਦਤ ਦੇ ਸਨਮਾਨ ਵਿੱਚ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਦੀ ਯਾਦ 'ਚ ਬਣਾਇਆ ਗਿਆ ਜਮਸ਼ੇਦਪੁਰ ਦਾ ਇਹ ਇਕਲੌਤਾ ਗੁਰਦੁਆਰਾ ਹੈ।

ਬੇਇਨਸਾਫ਼ੀ ਅਤੇ ਵਿਨਾਸ਼ਕਾਰੀ ਤਾਕਤਾਂ ਵਿਰੁੱਧ ਲੜਨ ਦੀ ਸਿੱਖਾਂ ਦੀ ਪੁਰਾਣੀ ਪਰੰਪਰਾ ਹੈ। ਉਹ ਪੀੜ੍ਹੀ ਦਰ ਪੀੜ੍ਹੀ ਮਹਾਨ ਕੁਰਬਾਨੀ ਦਿੰਦੇ ਆ ਰਹੇ ਹਨ। ਸਿੱਖ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਦੀ ਕੋਈ ਵੀ ਬਰਾਬਰੀ ਨਹੀਂ ਕਰ ਸਕਦਾ। ਨਿਰਸਵਾਰਥ ਸੇਵਾ ਅਤੇ ਸ਼ਾਂਤੀ ਦਾ ਸੁਨੇਹਾ ਦੇਣ ਵਾਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਲਈ ਹੀ ਨਹੀਂ ਸਗੋਂ ਸਮੁੱਚੇ ਭਾਰਤੀ ਭਾਈਚਾਰੇ ਲਈ ਪ੍ਰੇਰਨਾ ਦੇ ਸਰੋਤ ਹਨ।
***************
ਐੱਸਕੇ/ਐੱਸਐੱਸ/ਐਸੱਐੱਮ
(रिलीज़ आईडी: 1991421)
आगंतुक पटल : 108