ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸ਼੍ਰੀ ਨਿਤਿਨ ਗਡਕਰੀ ਨੇ ਲੱਦਾਖ ਵਿੱਚ 1170.16 ਕਰੋੜ ਰੁਪਏ ਦੇ 29 ਰੋਡ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ

Posted On: 29 DEC 2023 11:35AM by PIB Chandigarh

ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵਿੱਚ ਸਟੇਟ ਹਾਈਵੇਜ਼, ਪ੍ਰਮੁੱਖ ਅਤੇ ਹੋਰ ਜ਼ਿਲ੍ਹਾ ਸੜਕਾਂ ਸਹਿਤ 29 ਰੋਡ ਪ੍ਰੋਜੈਕਟਾਂ ਲਈ 1170.16 ਕਰੋੜ ਰੁਪਏ ਦੇ ਐਲੋਕੇਸ਼ਨ ਨੂੰ ਮਨਜ਼ੂਰੀ ਦਿੱਤੀ ਹੈ। ਸ਼੍ਰੀ ਗਡਕਰੀ ਨੇ ਇੱਕ ਪੋਸਟ ਵਿੱਚ ਕਿਹਾ ਕਿ ਇਸ ਦੇ ਇਲਾਵਾ, ਵਿੱਤੀ ਵਰ੍ਹੇ 2023-24 ਦੇ ਲਈ ਸੀਆਰਆਈਐੱਫ ਸਕੀਮ (CRIF Scheme) ਦੇ ਤਹਿਤ ਪੁਲ਼ਾਂ ਦੇ ਲਈ 181.71 ਕਰੋੜ ਰੁਪਏ ਐਲੋਕੇਟ ਕੀਤੇ ਗਏ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਖੇਤਰਫਲ ਦੇ ਹਿਸਾਬ ਨਾਲ ਸਭ ਤੋਂ ਵੱਡਾ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਦੂਸਰਾ ਸਭ ਤੋਂ ਘੱਟ ਜਨਸੰਖਿਆ ਵਾਲਾ ਲੱਦਾਖ ਇਨ੍ਹਾਂ ਅਨੁਮੋਦਿਤ ਪਹਿਲਾਂ ਦੇ ਮਾਧਿਅਮ ਨਾਲ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਬਿਹਤਰ ਕਨੈਕਟੀਵਿਟੀ ਦਾ ਸਾਕਸ਼ੀ ਬਣੇਗਾ। ਉਨ੍ਹਾਂ ਨੇ ਕਿਹਾ ਕਿ ਇਸ ਵਾਧੇ ਨਾਲ ਵਿਸ਼ੇਸ਼ ਤੌਰ ‘ਤੇ ਖੇਤੀਬਾੜੀ ਅਤੇ ਟੂਰਿਜ਼ਮ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਣ ਦੀ ਆਸ ਹੈ, ਜਿਸ ਨਾਲ ਲੱਦਾਖ ਦੇ ਸਮੁੱਚੇ ਢਾਂਚਾਗਤ ਵਿਕਾਸ ਵਿੱਚ ਯੋਗਦਾਨ ਮਿਲੇਗਾ।

 

*****

ਐੱਮਜੇਪੀਐੱਸ



(Release ID: 1991873) Visitor Counter : 55