ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਨੇ ਕਟੜਾ ਤੋਂ ਦੂਸਰੀ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਈ


ਜੰਮੂ-ਕਸ਼ਮੀਰ ਵਿੱਚ 41,000 ਕਰੋੜ ਰੁਪਏ ਦੇ ਰੇਲ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ: ਡਾ. ਜਿਤੇਂਦਰ ਸਿੰਘ

Posted On: 30 DEC 2023 4:47PM by PIB Chandigarh

ਕੇਂਦਰੀ ਵਿਗਿਆਨ ਅਤੇ ਟੈਕਨੋਲੋਜੀ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਜਨਤਕ ਸ਼ਿਕਾਇਤਾਂ, ਪੈਨਸ਼ਨ,ਪਰਮਾਣੂ ਊਰਜਾ ਅਤੇ ਪੁਲਾੜ  ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਪਵਿੱਤਰ ਸ਼ਹਿਰ ਕਟੜਾ ਨੂੰ ਨਵੀਂ ਦਿੱਲੀ ਨਾਲ ਜੋੜਨ ਵਾਲੀ ਦੂਸਰੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਵਾਲੇ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਇਸ ਦੇ ਨਾਲ ਹੀ, ਕਟੜਾ ਦੇਸ਼ ਦੇ ਉਨ੍ਹਾਂ ਸ਼ਹਿਰਾਂ ਵਿੱਚੋਂ ਇੱਕ ਹੋ ਗਿਆ ਜਿੱਥੋਂ ਦੇ ਲਈ ਦੋ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਚੱਲਣ ਲੱਗੀਆਂ ਹਨ।

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਉੱਤਰ ਪ੍ਰਦੇਸ਼ ਦੇ ਅੱਯੋਧਿਆ ਤੋਂ ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਵਰਚੁਅਲ ਤੌਰ ‘ਤੇ ਹਰੀ ਝੰਡੀ ਦਿਖਾਈ। ਡਾ. ਜਿਤੇਂਦਰ  ਸਿੰਘ ਕਟੜਾ ਰੇਲਵੇ ਸਟੇਸ਼ਨ ਤੋਂ ਇਸ ਸਮਾਰੋਹ ਵਿੱਚ ਸ਼ਾਮਲ ਹੋਏ।

ਕੇਂਦਰੀ ਮੰਤਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ 41,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਪ੍ਰੋਜੈਕਟਸ ਚਲਾਏ ਜਾ ਰਹੇ ਹਨ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਵਿੱਚ ਕਿਸੇ ਵੀ ਹੋਰ ਕੇਂਦਰ ਸ਼ਾਸਿਤ ਪ੍ਰਦੇਸ਼ ਜਾਂ ਰਾਜ ਨੇ ਅਜਿਹਾ ਮਾਣ ਹਾਸਲ ਨਹੀਂ ਕੀਤਾ ਹੈ। ਇਸੇ ਤਰ੍ਹਾਂ ਕੇਂਦਰੀ ਬਜਟ ਵਿੱਚ ਜੰਮੂ-ਕਸ਼ਮੀਰ ਦੇ ਵਿਕਾਸ ਲਈ 6,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਵੰਡ ਕੀਤੀ ਗਈ ਹੈ।

ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਹੁਦਾ ਸੰਭਾਲਣ ਦੇ ਬਾਅਦ ਤੋਂ ਇਸ ਖੇਤਰ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਦੇ ਤੁਰੰਤ ਬਾਅਦ, ਸ਼੍ਰੀ ਮੋਦੀ ਨੇ ਕਟੜਾ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਜੋ 2013 ਵਿੱਚ ਬਣ ਕੇ ਤਿਆਰ ਹੋ ਗਿਆ ਸੀ । ਕਟੜਾ ਰੇਲਵੇ ਸਟੇਸ਼ਨ ਦਾ ਉਨ੍ਹਾਂ ਦੁਆਰਾ ਕੀਤਾ ਗਿਆ ਉਦਘਾਟਨ ਇਹ ਦਰਸਾਉਂਦਾ ਹੈ ਕਿ ਇਸ ਪਵਿੱਤਰ ਸ਼ਹਿਰ ਦਾ ਸ਼੍ਰੀ ਮੋਦੀ ਦੇ ਦਿਲ ਵਿੱਚ ਇੱਕ ਵਿਸ਼ੇਸ਼ ਸਥਾਨ ਹੈ।

ਡਾ. ਜਿਤੇਂਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਦੇਸ਼ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਦੇ ਦੌਰਾਨ ਦੇਸ਼ ਦੇ ਉਨ੍ਹਾਂ ਸਾਰੇ ਖੇਤਰਾਂ ਨੂੰ ਜੋੜਿਆ ਜਾਵੇਗਾ ਜੋ ਹੁਣ ਵੀ ਜੁੜੇ ਹੋਏ  ਨਹੀਂ ਹਨ। ਉਨ੍ਹਾਂ  ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਿਕਾਸ ਪ੍ਰੋਜੈਕਟਾਂ ਦੀ ਗਤੀ ਤੇਜ਼ ਕਰ ਦਿੱਤੀ ਹੈ। ਡਾ. ਸਿੰਘ ਨੇ ਅੱਜ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਨੂੰ ਜੰਮੂ-ਕਸ਼ਮੀਰ, ਵਿਸ਼ੇਸ਼ ਤੌਰ ‘ਤੇ ਕਟੜਾ ਦੇ ਲੋਕਾਂ ਲਈ ਪ੍ਰਧਾਨ ਮੰਤਰੀ ਦਾ ਨਵੇਂ ਸਾਲ ਦਾ ਤੋਹਫ਼ਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ 50 ਵਰ੍ਹਿਆਂ ਦੀਆਂ ਖਾਮੀਆਂ ਨੂੰ ਕਿਸੇ ਹੋਰ ਨੇ ਨਹੀਂ ਬਲਕਿ ਪ੍ਰਧਾਨ ਮੰਤਰੀ ਮੋਦੀ ਨੇ ਦੂਰ ਕੀਤਾ ਹੈ। ਡਾ. ਸਿੰਘ ਨੇ ਰੇਖਾਂਕਿਤ ਕੀਤਾ ਕਿ ਇਹ ਜੰਮੂ-ਕਸ਼ਮੀਰ ਦੇ ਵਿਕਾਸ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਜੰਮੂ-ਕਸ਼ਮੀਰ ਵਿਚ ਰੇਲ ਕਨੈਕਟੀਵਿਟੀ ਦਾ ਜਾਲ ਵਿਛਾਇਆ ਗਿਆ ਹੈ, ਉਹ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਬਦਲਦੇ ਚਿਹਰੇ ਦਾ ਪ੍ਰਮਾਣ ਹੋਵੇਗਾ।

ਡਾ. ਜਿਤੇਂਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਘਾਟੀ ਵਿੱਚ ਰਿਕਾਰਡ ਦੋ ਕਰੋੜ ਤੋਂ ਅਧਿਕ ਟੂਰਿਸਟਾਂ ਦਾ ਆਉਣਾ ਅਤੇ ਮਾਤਾ ਵੈਸ਼ਣੋ ਦੇਵੀ ਮੰਦਿਰ ਵਿੱਚ ਇੱਕ ਕਰੋੜ ਤੋਂ ਅਧਿਕ ਸ਼ਰਧਾਲੂਆਂ ਦਾ ਪਹੁੰਚਣਾ ਉਸੇ ਕਨੈਕਟੀਵਿਟੀ ਦਾ ਨਤੀਜਾ ਹੈ। ਡਾ. ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਤੱਕ ਪਾਣੀ, ਬਿਜਲੀ, ਅਤੇ ਮੈਡੀਕਲ ਸੁਵਿਧਾਵਾਂ ਪਹੁੰਚਾ ਕੇ ਲਾਈਨ ਵਿੱਚ ਖੜ੍ਹੇ ਅੰਤਿਮ ਵਿਅਕਤੀ ਤੱਕ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ 2047 ਤੱਕ ਵਿਕਸਿਤ ਭਾਰਤ ਵਿੱਚ ਜੰਮੂ-ਕਸ਼ਮੀਰ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ।

*******

ਐੱਸਐੱਨਸੀ/ਐੱਸਟੀ




(Release ID: 1992076) Visitor Counter : 80