ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਹਾਲ ਹੀ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਦੇ ਮੱਦੇਨਜ਼ਰ ਉੱਥੋਂ ਦੀ ਸੁਰੱਖਿਆ ਸਥਿਤੀ ‘ਤੇ ਅੱਜ ਨਵੀਂ ਦਿੱਲੀ ਵਿੱਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੁਆਰਾ ਆਤੰਕਵਾਦ ਦੇ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਜਾਰੀ ਰਹੇਗੀ

ਮੀਟਿੰਗ ਦੌਰਾਨ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਆਤੰਕਵਾਦ ਦੇ ਖ਼ਾਤਮੇ ਲਈ ਸੁਰੱਖਿਆ ਏਜੰਸੀਆਂ ਦੇ ਏਰੀਆ ਡੋਮਿਨੇਸ਼ਨ ਪਲਾਨ ਦੀ ਸਮੀਖਿਆ ਕੀਤੀ

ਕੇਂਦਰੀ ਗ੍ਰਹਿ ਮੰਤਰੀ ਨੇ ਖੇਤਰ ਵਿੱਚ ਸਥਾਨਕ ਖੁਫੀਆ ਨੈੱਟਵਰਕ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ

ਕੇਂਦਰੀ ਗ੍ਰਹਿ ਮੰਤਰੀ ਨੇ ਆਤੰਕ ਸਬੰਧੀ ਘਟਨਾਵਾਂ ਅਤੇ ਘੁਸਪੈਠ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਗਿਰਾਵਟ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿੱਚ ਜ਼ਿਕਰਯੋਗ ਸੁਧਾਰ ਲਈ ਸੁਰੱਖਿਆ ਏਜੰਸੀਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ

Posted On: 02 JAN 2024 8:15PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਹਾਲ ਹੀ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਦੇ ਮੱਦੇਨਜ਼ਰ ਉੱਥੋਂ ਦੀ ਸੁਰੱਖਿਆ ਸਥਿਤੀ ‘ਤੇ ਅੱਜ ਨਵੀਂ ਦਿੱਲੀ ਵਿੱਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਰਾਸ਼ਟਰੀ ਸੁਰੱਖਿਆ ਸਲਾਹਕਾਰ, ਸ਼੍ਰੀ ਅਜੀਤ ਡੋਵਲ, ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਚੀਫ ਆਵ੍ ਆਰਮੀ ਸਟਾਫ, ਡਾਇਰੈਕਟਰ (ਆਈਬੀ), ਕੇਂਦਰੀ ਅਰਧ ਸੈਨਿਕ ਬਲਾਂ ਦੇ ਮੁੱਖੀ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੇ ਮੀਟਿੰਗ ਵਿੱਚ ਹਿੱਸਾ ਲਿਆ।

 

ਮੀਟਿੰਗ ਦੌਰਾਨ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਆਤੰਕਵਾਦ ਦੇ ਖ਼ਾਤਮੇ ਲਈ ਸੁਰੱਖਿਆ ਏਜੰਸੀਆਂ ਦੇ ਏਰੀਆ ਡੋਮਿਨੇਸ਼ਨ ਪਲਾਨ ਦੀ ਸਮੀਖਿਆ ਕੀਤੀ ਸਕਿਓਰਿਟੀ ਗ੍ਰਿਡ ਅਤੇ ਜੰਮੂ ਅਤੇ ਕਸ਼ਮੀਰ ਦੇ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕਰਦੇ ਹੋਏ ਸ਼੍ਰੀ ਸ਼ਾਹ ਨੇ ਆਤੰਕਵਾਦ ਵਿਰੋਧੀ ਅਭਿਯਾਨਾਂ ਨੂੰ ਮਜ਼ਬੂਤ ਕਰਨ ਅਤੇ ਆਤੰਕਵਾਦੀਆਂ ਦੇ ਈਕੌਸਿਸਟਮ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਉੱਚਿਤ ਤੈਨਾਤੀ ਦੀ ਸਲਾਹ ਦਿੱਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੁਆਰਾ ਆਤੰਕਵਾਦ ਦੇ ਵਿਰੁੱਧ ਜ਼ੀਰੋ ਟੌਲਰੈਂਸ ਦੀ ਨੀਤੀ ਜਾਰੀ ਰੱਖਣ ਦੀ ਗੱਲ ਦੁਹਰਾਈ।

 

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਆਤੰਕ ਵਿਰੋਧੀ ਅਭਿਯਾਨਾਂ ਨਾਲ ਨਜਿੱਠਣ ਦੌਰਾਨ ਸਾਰੀਆਂ ਉੱਚਿਤ ਪ੍ਰਕਿਰਿਆਵਾਂ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਸ਼੍ਰੀ ਸ਼ਾਹ ਨੇ ਖੇਤਰ ਵਿੱਚ ਸਥਾਨਕ ਖੁਫੀਆ ਨੈੱਟਵਰਕ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

 

ਸ਼੍ਰੀ ਅਮਿਤ ਸ਼ਾਹ ਨੇ ਆਤੰਕ ਸਬੰਧੀ ਘਟਨਾਵਾਂ  ਅਤੇ ਘੁਸਪੈਠ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਗਿਰਾਵਟ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿੱਚ ਜ਼ਿਕਰਯੋਗ ਸੁਧਾਰ ਲਈ ਸੁਰੱਖਿਆ ਏਜੰਸੀਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

****

ਆਰਕੇ/ਏਐੱਸਐੱਚ/ਏਕੇਐੱਸ/ਆਰਆਰ



(Release ID: 1992738) Visitor Counter : 77