ਗ੍ਰਹਿ ਮੰਤਰਾਲਾ
azadi ka amrit mahotsav

ਪ੍ਰੈੱਸ ਰਿਲੀਜ਼

Posted On: 02 JAN 2024 10:02PM by PIB Chandigarh

ਭਾਰਤ ਸਰਕਾਰ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 106 (2) ਵਿੱਚ 10 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੇ ਪ੍ਰਾਵਧਾਨ ਬਾਰੇ ਵਾਹਨ ਚਾਲਕਾਂ ਦੀਆਂ ਚਿੰਤਾਂਵਾਂ ਦਾ ਨੋਟਿਸ ਲਿਆ ਅਤੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਤੀਨਿਧੀਆਂ ਨਾਲ ਅੱਜ ਵਿਸਤ੍ਰਿਤ ਚਰਚਾ ਕੀਤੀ। ਸਰਕਾਰ ਇਹ ਦੱਸਣਾ ਚਾਹੁੰਦੀ ਹੈ ਕਿ ਇਹ ਨਵੇਂ ਕਾਨੂੰਨ ਅਤੇ ਪ੍ਰਾਵਧਾਨ ਅਜੇ ਲਾਗੂ ਨਹੀਂ ਹੋਏ ਹਨ। ਅਸੀਂ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 106 (2) ਨੂੰ ਲਾਗੂ ਕਰਨ ਤੋਂ ਪਹਿਲਾਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ।

ਅਸੀਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਅਤੇ ਸਾਰੇ ਡਰਾਈਵਰਾਂ ਨੂੰ ਅਪੀਲ ਕਰਦੇ ਹਾਂ ਕਿ ਤੁਸੀਂ ਆਪਣੇ-ਆਪਣੇ ਕੰਮਾਂ ‘ਤੇ ਵਾਪਸ ਚੱਲੇ ਜਾਓ।

*****

ਆਰਕੇ/ਏਐੱਸਐੱਚ/ਏਕੇਐੱਸ/ਆਰਆਰ


(Release ID: 1992741) Visitor Counter : 175


Read this release in: English , Urdu , Hindi , Malayalam