ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਕਸ਼ਦ੍ਵੀਪ ਵਿੱਚ ਭਾਰਤ ਸਰਕਾਰ ਦੇ ਵਿਭਿੰਨ ਪ੍ਰੋਜੈਕਟਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕੀਤੀ

Posted On: 03 JAN 2024 1:49PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕਸ਼ਦ੍ਵੀਪ ਵਿੱਚ ਭਾਰਤ ਸਰਕਾਰ ਦੇ ਵਿਭਿੰਨ ਪ੍ਰੋਜਕਟਾਂ ਦੇ ਲਾਭਾਰਥੀਆਂ ਦੇ ਨਾਲ ਹੋਈ ਆਪਣੀ ਗੱਲਬਾਤ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ: “ ਲਕਸ਼ਦ੍ਵੀਪ ਵਿੱਚ ਭਾਰਤ ਸਰਕਾਰ ਦੇ ਵਿਭਿੰਨ ਪ੍ਰੋਜੈਕਟਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਾ ਬਹੁਤ ਖੁਸ਼ੀ ਦੀ ਗੱਲ ਹੈ। ਮਹਿਲਾਵਾਂ ਦੇ ਇੱਕ ਸਮੂਹ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਨੇ ਇੱਕ ਰੈਸਟੋਰੈਂਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਹੈ ਅਤੇ ਇਸ ਪ੍ਰਕਾਰ ਉਹ ਆਤਮਨਿਰਭਰ ਬਣੀਆਂ ਹਨ। ਇੱਕ ਬਜ਼ੁਰਗ ਵਿਅਕਤੀ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਨੇ ਕਿਸ ਤਰ੍ਹਾਂ ਹਿਰਦਯ ਰੋਗ ਦੇ ਇਲਾਜ ਵਿੱਚ ਉਨ੍ਹਾਂ ਦੀ ਮਦਦ ਕੀਤੀ ਹੈ, ਇੱਕ ਮਹਿਲਾ ਕਿਸਾਨ ਨੇ ਦੱਸਿਆ ਕਿ ਪੀਐੱਮ-ਕਿਸਾਨ ਦੇ ਕਾਰਨ ਉਨ੍ਹਾਂ ਦਾ ਜੀਵਨ ਬਦਲ ਗਿਆ ਹੈ। ਕਈ ਲੋਕਾਂ ਨੇ ਮੁਫ਼ਤ ਰਾਸ਼ਨ, ਦਿਵਿਯਾਂਗਾਂ ਲਈ ਲਾਭ, ਪੀਐੱਮ-ਆਵਾਸ, ਕਿਸਾਨ ਕ੍ਰੈਡਿਟ ਕਾਰਡ, ਉੱਜਵਲਾ ਯੋਜਨਾ ਅਤੇ ਕੁਝ ਹੋਰ ਯੋਜਨਾਵਾਂ ਬਾਰੇ ਗੱਲਬਾਤ ਕੀਤੀ। ਇਹ ਦੇਖਣਾ ਅਸਲ ਵਿੱਚ ਵੱਡਾ ਸੰਤੋਸ਼ਜਨਕ ਹੈ ਕਿ ਵਿਕਾਸ ਦਾ ਲਾਭ ਵਿਭਿੰਨ ਵਰਗਾਂ, ਇੱਥੇ ਤੱਕ ਕਿ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਵੀ ਪਹੁੰਚ ਰਿਹਾ ਹੈ।

 

 

***

ਡੀਐੱਸ/ਟੀਐੱਸ


(Release ID: 1992754) Visitor Counter : 115