ਖੇਤੀਬਾੜੀ ਮੰਤਰਾਲਾ
azadi ka amrit mahotsav

ਨਵੀਆਂ ਖੇਤੀਬਾੜੀ ਸਕੀਮਾਂ

Posted On: 12 DEC 2023 5:20PM by PIB Chandigarh

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ  ਹਾਲ ਹੀ ਦੇ ਸਾਲਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਨਵੀਆਂ ਪਹਿਲਕਦਮੀਆਂ/ਯੋਜਨਾਵਾਂ/ਪ੍ਰੋਗਰਾਮਾਂ ਦਾ ਵੇਰਵਾ ਅਨੁਬੰਧ ਵਿੱਚ ਦਿੱਤਾ ਗਿਆ ਹੈ।

2020 ਵਿੱਚ ਵਿਕਾਸ ਨਿਗਰਾਨੀ ਅਤੇ ਮੁਲਾਂਕਣ ਦਫ਼ਤਰ (ਡੀਐੱਮਈਓ), ਨੀਤੀ ਆਯੋਗ ਵੱਲੋਂ  ਖੇਤੀਬਾੜੀ, ਪਸ਼ੂ ਪਾਲਣ ਅਤੇ ਮੱਛੀ ਪਾਲਣ ਖੇਤਰਾਂ ਵਿੱਚ ਕੇਂਦਰੀ ਪ੍ਰਯੋਜਿਤ ਯੋਜਨਾਵਾਂ ਦਾ ਮੁਲਾਂਕਣ ਕੀਤਾ ਗਿਆ ਸੀ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ  ਲਾਗੂ ਕੀਤੀਆਂ ਗਈਆਂ ਕੇਂਦਰੀ ਸਪਾਂਸਰਡ ਸਕੀਮਾਂ ਬਹੁਤ ਜ਼ਿਆਦਾ ਪ੍ਰਸੰਗਿਕ ਹਨ। ਖੇਤੀਬਾੜੀ ਖੇਤਰ ਦੇ ਵਿਕਾਸ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਦੀ ਭਲਾਈ ਲਈ ਇਸ ਨੂੰ ਜਾਰੀ ਰੱਖਣ ਦੀ ਸਿਫਾਰਸ਼ ਕੀਤੀ ਗਈ। ਇਹਨਾਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਯਮਤ ਅਧਾਰ 'ਤੇ ਉੱਚ ਪੱਧਰ 'ਤੇ ਨੇੜਿਓਂ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਹਿੱਸੇਦਾਰਾਂ ਨਾਲ ਲਗਾਤਾਰ ਸਲਾਹ-ਮਸ਼ਵਰੇ ਵਿੱਚ ਰੁੱਝੀ ਰਹਿੰਦੀ ਹੈ ਕਿ ਕਿਸੇ ਵੀ ਚੁਣੌਤੀ ਜਾਂ ਰੁਕਾਵਟ ਦੀ ਸਮੇਂ ਸਿਰ ਪਛਾਣ ਕੀਤੀ  ਜਾਵੇ  ਅਤੇ ਸਮੇਂ ਸਿਰ ਉਚਿੱਤ ਕਾਰਵਾਈ ਕੀਤੀ ਜਾਵੇ। 

ਇਹ ਜਾਣਕਾਰੀ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਅਰਜੁਨ ਮੁੰਡਾ ਨੇ ਅੱਜ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।

 

******

 

ਸਕੇ/ਸਸ/ਸਮ/1506


(Release ID: 1993001) Visitor Counter : 106
Read this release in: English , Urdu , Hindi , Marathi