ਪ੍ਰਧਾਨ ਮੰਤਰੀ ਦਫਤਰ
azadi ka amrit mahotsav

'ਹੁਣ ਕਿਸਾਨ ਸਮਰਥਨ ਨੂੰ ਲੈ ਕੇ ਭਰੋਸਾ ਮਹਿਸੂਸ ਕਰ ਰਹੇ ਹਨ', ਪੰਜਾਬ ਦੇ ਕਿਸਾਨ ਨੇ ਪ੍ਰਧਾਨ ਮੰਤਰੀ ਨੂੰ ਕਿਹਾ


ਸਾਨੂੰ ਆਪਣੇ ਗੁਰੂਆਂ ਦੇ ਉਪਦੇਸ਼ ਅਨੁਸਾਰ ਖੇਤੀ ਕਰਨੀ ਚਾਹੀਦੀ ਹੈ ਅਤੇ ਧਰਤੀ ਮਾਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪਰੇ ਕੁਝ ਵੀ ਨਹੀਂ ਹੈ: ਪ੍ਰਧਾਨ ਮੰਤਰੀ

Posted On: 08 JAN 2024 3:21PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਨੁਮਾਇੰਦਿਆਂ ਦੇ ਨਾਲ ਦੇਸ਼ ਭਰ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀ ਇਸ ਸਮਾਗਮ ਵਿੱਚ ਸ਼ਾਮਲ ਹੋਏ। 

 

ਗੁਰਦਾਸਪੁਰ ਪੰਜਾਬ ਦੇ ਗੁਰਵਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਵਿਕਸਿਤ ਭਾਰਤ ਯਾਤਰਾ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਕਿਸਾਨਾਂ ਨੇ ਖੇਤੀ ਸੈਕਟਰ ਵਿੱਚ ਸਭ ਤੋਂ ਵਧੀਆ ਸੰਭਾਵੀ ਸੌਦਾ ਪ੍ਰਾਪਤ ਕਰਨ ਲਈ ਖੁਦ ਨੂੰ ਛੋਟੇ ਸਮੂਹਾਂ ਵਿੱਚ ਸੰਗਠਿਤ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦਾ ਕਿਸਾਨਾਂ ਦਾ ਸਮੂਹ ਜ਼ਹਿਰ ਮੁਕਤ ਖੇਤੀ 'ਤੇ ਕੰਮ ਕਰ ਰਿਹਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਮਸ਼ੀਨਰੀ ਲਈ ਸਬਸਿਡੀ ਮਿਲੀ ਹੈ। ਇਸ ਨਾਲ ਛੋਟੇ ਕਿਸਾਨਾਂ ਨੂੰ 'ਪਰਾਲੀ' (ਫਸਲਾਂ ਦੀ ਰਹਿੰਦ-ਖੂੰਹਦ) ਪ੍ਰਬੰਧਨ ਅਤੇ ਮਿੱਟੀ ਦੀ ਸਿਹਤ ਨੂੰ ਵੀ ਸੰਭਾਲਣ ਵਿੱਚ ਮਦਦ ਮਿਲੀ। ਸ਼੍ਰੀ ਬਾਜਵਾ ਨੇ ਸਰਕਾਰ ਦੀ ਸਹਾਇਤਾ ਨਾਲ ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਕਮੀ ਬਾਰੇ ਜਾਣਕਾਰੀ ਦਿੱਤੀ। ਖੇਤਰ ਵਿੱਚ ਐੱਫਪੀਓ ਨਾਲ ਸਬੰਧਿਤ ਗਤੀਵਿਧੀਆਂ ਵੀ ਚੱਲ ਰਹੀਆਂ ਹਨ। ਕਸਟਮ ਹਾਇਰਿੰਗ ਸਕੀਮ 50 ਕਿਲੋਮੀਟਰ ਦੇ ਘੇਰੇ ਵਿੱਚ ਛੋਟੇ ਕਿਸਾਨਾਂ ਦੀ ਮਦਦ ਕਰ ਰਹੀ ਹੈ। 

 

ਸ਼੍ਰੀ ਬਾਜਵਾ ਨੇ ਅੱਗੇ ਕਿਹਾ "ਹੁਣ ਕਿਸਾਨ ਮਹਿਸੂਸ ਕਰ ਰਿਹਾ ਹੈ ਕਿ ਉਸਨੂੰ ਉਚਿਤ ਸਮਰਥਨ ਮਿਲੇਗਾ।” ਜਦੋਂ ਕਿਸਾਨ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ 'ਮੋਦੀ ਹੈ ਤੋ ਮੁਮਕਿਨ ਹੈ' ਦੇ ਰੂਪ 'ਚ ਉਮੀਦਾਂ ਜ਼ਿਆਦਾ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇਸ ਲਈ ਸੰਭਵ ਹੈ ਕਿਉਂਕਿ ਕਿਸਾਨ ਉਨ੍ਹਾਂ ਦੀਆਂ ਬੇਨਤੀਆਂ ਸੁਣਦੇ ਹਨ। ਪ੍ਰਧਾਨ ਮੰਤਰੀ ਨੇ ਟਿਕਾਊ ਖੇਤੀ ਲਈ ਆਪਣੀ ਬੇਨਤੀ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ “ਸਾਨੂੰ ਆਪਣੇ ਗੁਰੂਆਂ ਦੇ ਉਪਦੇਸ਼ ਅਨੁਸਾਰ ਖੇਤੀ ਕਰਨੀ ਚਾਹੀਦੀ ਹੈ ਅਤੇ ਧਰਤੀ ਮਾਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਖੇਤੀ ਦੇ ਖੇਤਰ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪਰੇ ਕੁਝ ਨਹੀਂ ਹੈ।” ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਸਬੰਧ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮੋਦੀ ਕੀ ਗਾਰੰਟੀ ਕੀ ਗਾੜੀ' ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਹਰ ਆਖਰੀ ਲਾਭਾਰਥੀ ਤੱਕ ਨਹੀਂ ਪਹੁੰਚ ਜਾਂਦੀ।"

 

 

 *******

 

ਡੀਐੱਸ/ਟੀਐੱਸ

 


(Release ID: 1994245) Visitor Counter : 125