ਪ੍ਰਧਾਨ ਮੰਤਰੀ ਦਫਤਰ

ਛੱਤੀਸਗੜ੍ਹ ਦੀ ਕਬਾਇਲੀ ਮਹਿਲਾ ਨੇ ਸਰਕਾਰੀ ਯੋਜਨਾਵਾਂ ਬਾਰੇ ਆਪਣੇ ਗਿਆਨ ਨਾਲ ਪ੍ਰਧਾਨ ਮੰਤਰੀ ਨੂੰ ਪ੍ਰਭਾਵਿਤ ਕੀਤਾ


ਸਰਕਾਰ ਕਬਾਇਲੀ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਦੇ ਵਿਕਾਸ ਦੇ ਲਈ ਪ੍ਰਤੀਬੱਧ ਹੈ: ਪ੍ਰਧਾਨ ਮੰਤਰੀ

Posted On: 08 JAN 2024 3:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀਆਂ, ਸਾਂਸਦਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਦੇ ਨਾਲ ਪੂਰੇ ਦੇਸ਼ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ ਲਾਭਾਰਥੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਛੱਤੀਸਗੜ੍ਹ ਦੇ ਕਾਂਕੇਰ (Kanker) ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਮਹਿਲਾ ਸ਼੍ਰੀਮਤੀ ਭੂਮਿਕਾ ਭੂਰਾਇਆ ਨੇ ਦੱਸਿਆ ਕਿ ਉਹ ਆਪਣੇ ਪਿੰਡ ਵਿੱਚ 29 ਵੰਨ ਧਨ ਸਮੂਹਾਂ ਵਿੱਚੋਂ ਇੱਕ ਵਿੱਚ ਸਕੱਤਰ ਦੇ ਰੂਪ ਵਿੱਚ ਕੰਮ ਕਰਦੀ ਹੈ ਅਤੇ ਉਨ੍ਹਾਂ ਨੇ ਵੰਨ ਧਨ ਯੋਜਨਾ, ਉੱਜਵਲਾ ਗੈਸ ਕਨੈਕਸ਼ਨ, ਜਲ ਜੀਵਨ, ਮਨਰੇਗਾ ਕਾਰਡ, ਰਾਸ਼ਨ ਕਾਰਡ ਅਤੇ ਪੀਐੱਮ ਕਿਸਾਨ ਸਨਮਾਨ ਨਿਧੀ ਸਮੇਤ ਵਿਭਿੰਨ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਇਆ ਹੈ।

ਸ਼੍ਰੀਮਤੀ ਭੂਮਿਕਾ ਦੁਆਰਾ ਸਾਰੀਆਂ ਸਰਕਾਰੀ ਯੋਜਨਾਵਾਂ ਦੇ ਨਾਮ ਯਾਦ ਰੱਖਣ ਨਾਲ ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਹੋ ਕੇ ਕਿਹਾ ਕਿ ਅਜਿਹੇ ਅਨੁਭਵ ਤੋਂ ਸਰਕਾਰ ਨੂੰ ਲੋਕਾਂ ਲਈ ਕੰਮ ਕਰਨ ਵਿੱਚ ਬਹੁਤ ਹੱਦ ਤੱਕ ਮਜ਼ਬੂਤੀ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਸਮੇਂ ‘ਤੇ ਰਾਸ਼ਨ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਲਈ। ਉਤਸੁਕ ਹੋ ਕੇ ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਭੂਮਿਕਾ ਨਾਲ ਸਰਕਾਰੀ ਯੋਜਨਾਵਾਂ ਬਾਰੇ ਉਨ੍ਹਾਂ ਦੇ ਸਰੋਤ ਦੇ ਬਾਰੇ ਵਿੱਚ ਪੁੱਛਿਆ, ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਅਤੇ ਮਾਤਾ-ਪਿਤਾ ਹੀ ਇਸ ਦੇ ਸਰੋਤ ਹਨ।

ਸ਼੍ਰੀ ਮੋਦੀ ਨੇ ਸ਼੍ਰੀਮਤੀ ਭੂਮਿਕਾ ਦੇ ਮਾਤਾ-ਪਿਤਾ ਦੀ ਆਪਣੇ ਦੋਹਾਂ ਬੱਚਿਆਂ ਨੂੰ ਸਿੱਖਿਅਤ ਕਰਨ ਵਿੱਚ ਦਿੱਤੇ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਉਸ ਦਾ ਛੋਟਾ ਭਰਾ ਵੀ ਵਰਤਮਾਨ ਵਿੱਚ ਕਾਲਜ ਵਿੱਚ ਪੜ੍ਹ ਰਿਹਾ ਹੈ। ਪ੍ਰਧਾਨ ਮੰਤਰੀ ਨੇ ਪਿੰਡ ਦੇ ਹੋਰ ਨਿਵਾਸੀਆਂ ਨੂੰ ਵੀ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਨਿਵੇਸ਼ ਕਰਨ ਦੀ ਤਾਕੀਦ ਕੀਤੀ।

ਸ਼੍ਰੀਮਤੀ ਭੂਮਿਕਾ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਸਵੈ-ਸਹਾਇਤਾ ਵੰਨ ਧਨ ਕੇਂਦਰਾਂ ਬਾਰੇ ਵੀ ਦੱਸਿਆ ਜੋ ਮਾਹਵਾ ਲੱਡੂ ਅਤੇ ਆਂਵਲਾ ਅਚਾਰ ਦਾ ਉਤਪਾਦਨ ਕਰਦਾ ਹੈ ਜੋ 700 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਮਾਰਟ ਵਿੱਚ ਵੇਚਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਸੰਤੋਸ਼ ਪ੍ਰਗਟ ਕੀਤਾ ਕਿ ਲਾਭਾਰਥੀਆਂ ਨੂੰ ਸਾਰੇ ਲਾਭ ਬਿਨਾ ਕਿਸੇ ਪਰੇਸ਼ਾਨੀ ਦੇ ਉਪਲਬਧ ਕਰਵਾਏ ਗਏ ਹਨ।

 ਉਨ੍ਹਾਂ ਨੇ ਮਾਹਵਾ ਦਾ ਉੱਚਿਤ ਉਪਯੋਗ ਕਰਨ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਵੀ ਸ਼ਲਾਘਾ ਕੀਤੀ। ਆਮ ਤੌਰ ‘ਤੇ ਮਾਹਵਾ ਦਾ ਉਪਯੋਗ ਨਸ਼ੇ ਦੇ ਲਈ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਵੰਨ ਧਨ ਕੇਂਦਰਾਂ ਦੇ ਸਕਾਰਾਤਮਕ ਨਤੀਜਿਆਂ ਦੇ ਲਈ ਸ਼੍ਰੀਮਤੀ ਭੂਮਿਕਾ ਨੂੰ ਕ੍ਰੈਡਿਟ ਦਿੰਦੇ ਹੋਏ ਕਿਹਾ ਕਿ ਸਰਕਾਰ ਕਬਾਇਲੀ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਦੇ ਵਿਕਾਸ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਜਨ ਮਨ ਯੋਜਨਾ ਬਾਰੇ ਜਾਣਕਾਰੀ ਦਿੱਤੀ, ਜਿਸ ਨਾਲ ਕਬਾਇਲੀ ਲੋਕਾਂ ਨੂੰ ਕਾਫ਼ੀ ਮਦਦ ਮਿਲੇਗੀ।

***************

ਡੀਐੱਸ/ਟੀਐੱਸ



(Release ID: 1994255) Visitor Counter : 62