ਸਪੈਸ਼ਲ ਸਰਵਿਸ ਅਤੇ ਫੀਚਰਸ
azadi ka amrit mahotsav

ਪ੍ਰਧਾਨ ਮੰਤਰੀ ਭਾਰਤ ਨੂੰ ਇੱਕ ਮਹਾਸ਼ਕਤੀ ਦੇ ਰੂਪ ਵਿੱਚ ਵਿਕਸਿ ਤ ਕਰਨ ਵਿੱਚ ਦੇਸ਼ ਦੇ ਹਰੇਕ ਨਾਗਰਿਕ ਦਾ ਯੋਗਦਾਨ ਚਾਹੁੰਦੇ ਹਨ: ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ

Posted On: 09 JAN 2024 2:24PM by PIB Chandigarh

ਕੇਂਦਰੀ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਭਾਰਤ ਨੂੰ ਇੱਕ ਮਹਾਸ਼ਕਤੀ ਦੇ ਰੂਪ ਵਿੱਚ ਵਿਕਸਿਤ ਕਰਨ ਵਿੱਚ ਦੇਸ਼ ਦੇ ਹਰੇਕ ਨਾਗਰਿਕ ਦੇ ਯੋਗਦਾਨ ਨੂੰ ਮਹੱਤਵ ਦੇ ਰਹੇ ਹਨ।

 

ਚੇੱਨਈ ਵਿੱਚ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਕਿਹਾ ਕਿ ਹਰੇਕ ਰਾਜ ਨੂੰ ਖੁਦ ਵੀ ਵਿਕਸਿਤ ਹੋਣਾ ਹੋਵੇਗਾ ਅਤੇ ਉਸ ਨੂੰ ਸਾਲ 2047 ਤੱਕ ਇੱਕ ਵਿਕਸਿਤ ਦੇਸ਼ ਬਣਨ ਦੀ ਭਾਰਤ ਦੀ ਯਾਤਰਾ ਦਾ ਵੀ ਹਿੱਸਾ ਬਣਨਾ ਹੋਵੇਗਾ।

ਮਹਾਨ ਤਮਿਲ ਕਵੀ ਅਤੇ ਦਾਰਸ਼ਨਿਕ (ਫਿਲੌਸ਼ਫਰ) ਥਿਰੂਵੱਲੁਵਰ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਉਨ੍ਹਾਂ ਦੇ ਪਦਚਿਨ੍ਹਾਂ (footsteps) ‘ਤੇ ਚਲ ਰਹੇ ਹਨ ਅਤੇ ਉਨ੍ਹਾਂ ਗ਼ਰੀਬਾਂ ਅਤੇ ਵੰਚਿਤਾਂ ਦੇ ਹਿਤਾਂ ਦੇ ਲਈ ਕੰਮ ਕਰ ਰਹੇ ਹਨ, ਜਿਨ੍ਹਾਂ ਦੇ ਜੀਵਨ ਵਿੱਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਬਾਅਦ ਵੀ ਕੋਈ ਵਿਸ਼ੇਸ਼ ਸੁਧਾਰ ਨਹੀਂ ਹੋਇਆ ਹੈ। 

 

ਗ਼ਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਪਿਛਲੇ ਦਸ ਵਰ੍ਹਿਆਂ ਵਿੱਚ ਕੇਂਦਰ ਸਰਕਾਰ ਦੀਆਂ ਕਲਿਆਣਕਾਰੀ ਨੀਤੀਆਂ ਦਾ ਨੀਂਹ ਪੱਥਰ ਰਿਹਾ ਹੈ। ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਸਰਕਾਰ ਦੇਸ਼ ਦੇ ਲੋਕਾਂ ਨੂੰ ਇੱਕ-ਦੂਸਰੇ ਦੇ ਨੇੜੇ ਲਿਆਉਣ ਲਈ ਕਈ ਪਹਿਲਾਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਸ਼ੀ ਤਮਿਲ ਸੰਗਮ, ਸੌਰਾਸ਼ਟਰ ਤਮਿਲ ਸੰਗਮ ਵਿਭਿੰਨ ਰਾਜਾਂ ਦੇ ਲੋਕਾਂ ਨੂੰ ਇੱਕ –ਦੂਸਰੇ ਦੇ ਸਮ੍ਰਿੱਧ ਸੱਭਿਆਚਾਰ ਅਤੇ ਵਿਰਾਸਤ ਨੂੰ ਸਮਝਣ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਦੁਆਰਾ ਉਠਾਏ ਗਏ ਕੁਝ ਕਦਮ ਹਨ।

 

ਸ਼੍ਰੀ ਗੋਇਲ ਨੇ ਕਿਹਾ ਕਿ ਤਮਿਲ ਨਾਡੂ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਜ਼ਬਰਦਸਤ ਪ੍ਰਤੀਕਿਰਿਆ ਮਿਲੀ ਹੈ। ਉਨ੍ਹਾਂ ਨੇ ਲੋਕਾਂ ਨੂੰ ਕੇਂਦਰ ਦੁਆਰਾ ਲਾਗੂ ਕੀਤੀ ਗਈਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਇਸ ਯਾਤਰਾ ਦੇ ਇੱਕ ਹਿੱਸੇ ਦੇ ਰੂਪ ਵਿੱਚ ਆਯੋਜਿਤ ਕੈਂਪਾਂ ਵਿੱਚ ਖੁਦ ਨੂੰ ਰਜਿਸਟਰਡ ਕਰਵਾਉਣ ਦੀ ਅਪੀਲ ਕੀਤੀ।

ਤਮਿਲ ਨਾਡੂ ਵਿੱਚ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਸੂਚੀਬੱਧ ਕਰਦੇ ਹੋਏ ਸ਼੍ਰੀ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ 3.5 ਕਰੋੜ ਲੋਕ ਲਾਭਪਾਤਰੀ ਹੋਣਗੇ, ਜਨ ਧਨ ਯੋਜਨਾ ਦੇ ਮਾਧਿਅਮ ਨਾਲ ਬੈਂਕਿੰਗ ਪ੍ਰਣਾਲੀ ਦੇ ਤਹਿਤ 1.5 ਕਰੋੜ ਲੋਕਾਂ ਨੂੰ ਲਿਆਂਦਾ ਗਿਆ ਹੈ, ਹਰ ਘਰ ਜਲ ਦੇ ਤਹਿਤ ਇੱਕ ਕਰੋੜ ਤੋਂ ਅਧਿਕ ਪਰਿਵਾਰਾਂ ਨੂੰ ਪਾਣੀ ਦਾ ਕਨੈਕਸ਼ਨ ਮਿਲਿਆ ਹੈ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 51 ਲੱਖ ਲੋਕਾਂ ਦਾ ਨਾਮਾਂਕਣ ਹੋਇਆ ਹੈ, ਜਦਕਿ ਉੱਜਵਲਾ ਯੋਜਨਾ ਨਾਲ 40 ਲੱਖ ਤੋਂ ਅਧਿਕ ਲੋਕਾਂ ਨੂੰ ਲਾਭ ਪ੍ਰਾਪਤ ਹੋਇਆ ਹੈ। 

ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਨ ਔਸ਼ਧੀ ਕੇਂਦਰ ਸਹਿਤ 17 ਯੋਜਨਾਵਾਂ ਪ੍ਰਧਾਨ ਮੰਤਰੀ ਦੀ ਗਾਰੰਟੀ ਨਾਲ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਕੇਂਦਰ ਸਰਕਾਰ ਦੇ ਭਲਾਈ ਉਪਾਵਾਂ ਦਾ ਹਿੱਸਾ ਬਣਨ ਦੇ ਯੋਗ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਦੁਆਰ ‘ਤੇ ਹੀ ਇਹ ਲਾਭ ਪ੍ਰਾਪਤ ਹੋਣਗੇ।  

 

  

        

 

 

*************


(Release ID: 1994877)