ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 18 ਜਨਵਰੀ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
ਸਮਾਗਮ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਲਾਭਾਰਥੀ ਸ਼ਾਮਲ ਹੋਣਗੇ
Posted On:
17 JAN 2024 5:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਜਨਵਰੀ, 2024 ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।
ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਣਗੇ। ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ‘ਤੇ ਪ੍ਰਤੀਨਿਧੀ ਭੀ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਨੇ 15 ਨਵੰਬਰ, 2023 ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਹੋਣ ਦੇ ਬਾਅਦ ਤੋਂ ਪੂਰੇ ਦੇਸ਼ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕੀਤੀ ਹੈ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪੰਜ ਵਾਰ (30 ਨਵੰਬਰ, 9 ਦਸੰਬਰ, 16 ਦਸੰਬਰ, 27 ਦਸੰਬਰ ਅਤੇ 8 ਜਨਵਰੀ, 2024) ਗੱਲਬਾਤ ਹੋਈ ਹੈ। ਇਸ ਦੇ ਅਤਿਰਿਕਤ ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਆਪਣੀ ਵਾਰਾਣਸੀ ਯਾਤਰਾ ਦੇ ਦੌਰਾਨ ਲਗਾਤਾਰ ਦੋ ਦਿਨ (17-18 ਦਸੰਬਰ) ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਆਹਮਣੇ-ਸਾਹਮਣੇ ਗੱਲਬਾਤ ਕੀਤੀ।
ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਚਲਾਈ ਜਾ ਰਹੀ ਹੈ। ਇਸ ਦਾ ਉਦੇਸ਼ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਪਰਿਪੂਰਨਤਾ (saturation of flagship schemes) ਪ੍ਰਾਪਤੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਪਹੁੰਚੇ।
ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਹਿੱਸਾ ਲੈਣ ਵਾਲਿਆਂ ਦੀ ਸੰਖਿਆ 15 ਕਰੋੜ ਨੂੰ ਪਾਰ ਕਰ ਗਈ ਹੈ। ਇਹ ਜ਼ਮੀਨੀ ਪੱਧਰ ‘ਤੇ ਗਹਿਰਾ ਪ੍ਰਭਾਵ ਪੈਦਾ ਕਰਨ ਵਿੱਚ ਯਾਤਰਾ ਦੀ ਸਫ਼ਲਤਾ ਦਾ ਪ੍ਰਮਾਣ ਹੈ ਜੋ ਦੇਸ਼ ਭਰ ਦੇ ਲੋਕਾਂ ਨੂੰ ਵਿਕਸਿਤ ਭਾਰਤ ਦੇ ਸਾਂਝੇ ਵਿਜ਼ਨ (shared vision of Viksit Bharat) ਦੀ ਤਰਫ਼ ਇਕਜੁੱਟ ਕਰ ਰਿਹਾ ਹੈ।
***
ਡੀਐੱਸ/ਐੱਲਪੀ
(Release ID: 1997140)
Visitor Counter : 98
Read this release in:
English
,
Urdu
,
Marathi
,
Hindi
,
Nepali
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam