ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
azadi ka amrit mahotsav

ਰਾਸ਼ਟਰਪਤੀ, ਛੇ ਸ਼੍ਰੇਣੀਆਂ ਵਿੱਚ ਬੇਮਿਸਾਲ ਪ੍ਰਾਪਤੀਆਂ ਹਾਸਲ ਕਰਨ ਵਾਲੇ 19 ਬੱਚਿਆਂ ਨੂੰ 22 ਜਨਵਰੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਨਾਲ ਸਨਮਾਨਿਤ ਕਰਨਗੇ


ਪ੍ਰਧਾਨ ਮੰਤਰੀ 23 ਜਨਵਰੀ ਨੂੰ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਵੀ ਰਾਜ ਮੰਤਰੀ ਡਾ. ਮੁੰਜਪਾਰਾ ਮਹੇਂਦਰਭਾਈ ਦੀ ਮੌਜੂਦਗੀ ਵਿੱਚ ਬੱਚਿਆਂ ਨਾਲ ਗੱਲਬਾਤ ਕਰਨਗੇ ਅਤੇ ਵਧਾਈ ਦੇਣਗੇ

18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪੁਰਸਕਾਰ ਜੇਤੂਆਂ ਵਿੱਚ 9 ਲੜਕੇ ਅਤੇ 10 ਲੜਕੀਆਂ ਹਨ

ਪੀਐੱਮਆਰਬੀਪੀ ਦੇ ਹਰੇਕ ਪੁਰਸਕਾਰ ਜੇਤੂ ਨੂੰ ਇੱਕ ਮੈਡਲ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਵੇਗਾ

Posted On: 19 JAN 2024 10:02AM by PIB Chandigarh

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 22 ਜਨਵਰੀ, 2024 ਨੂੰ ਵਿਗਿਆਨ ਭਵਨ ਵਿੱਚ ਆਯੋਜਿਤ ਹੋਣ ਵਾਲੇ ਇੱਕ ਪੁਰਸਕਾਰ ਸਮਾਰੋਹ ਵਿੱਚ 19 ਬੇਮਿਸਾਲ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ, 2024 ਨਾਲ ਸਨਮਾਨਿਤ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2024 ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਦੀ ਮੌਜੂਦਗੀ ਵਿੱਚ ਬੱਚਿਆਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸਬੰਧਤ ਸ਼੍ਰੇਣੀਆਂ ਵਿੱਚ ਉਨ੍ਹਾਂ ਦੇ ਮਿਸਾਲੀ ਪ੍ਰਦਰਸ਼ਨ ਲਈ ਵਧਾਈ ਦੇਣਗੇ।

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਕਲਾ ਅਤੇ ਸਭਿਆਚਾਰ (7), ਬਹਾਦਰੀ (1), ਨਵਾਚਾਰ (1), ਵਿਗਿਆਨ ਅਤੇ ਤਕਨਾਲੋਜੀ (1), ਸਮਾਜ ਸੇਵਾ (4)  ਅਤੇ ਖੇਡਾਂ (5) ਦੇ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀ ਲਈ ਦੇਸ਼ ਦੇ ਸਾਰੇ ਖੇਤਰਾਂ ਵਿੱਚੋਂ ਚੁਣੇ ਗਏ 19 ਬੱਚਿਆਂ ਨੂੰ ਪ੍ਰਦਾਨ ਕੀਤਾ ਜਾ ਰਿਹਾ ਹੈ। ਪੁਰਸਕਾਰ ਜੇਤੂਆਂ ਵਿੱਚ 2 ਅਭਿਲਾਸ਼ੀ ਜ਼ਿਲ੍ਹਿਆਂ ਸਣੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 9 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।

ਭਾਰਤ ਸਰਕਾਰ ਬੱਚਿਆਂ ਨੂੰ ਉਨ੍ਹਾਂ ਦੀਆਂ ਅਸਾਧਾਰਨ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐੱਮਆਰਬੀਪੀ) ਪ੍ਰਦਾਨ ਕਰਦੀ ਹੈ। ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਸੱਤ ਸ਼੍ਰੇਣੀਆਂ - ਕਲਾ ਅਤੇ ਸਭਿਆਚਾਰ, ਬਹਾਦਰੀ, ਵਾਤਾਵਰਨ, ਨਵਾਚਾਰ, ਵਿਗਿਆਨ ਅਤੇ ਤਕਨਾਲੋਜੀ, ਸਮਾਜ ਸੇਵਾ ਅਤੇ ਖੇਡਾਂ ਵਿੱਚ ਉੱਤਮਤਾ ਲਈ ਦਿੱਤੇ ਜਾਂਦੇ ਹਨ, ਜੋ ਰਾਸ਼ਟਰੀ ਮਾਨਤਾ ਦੇ ਹੱਕਦਾਰ ਹਨ। ਪੀਐੱਮਆਰਬੀਪੀ ਦੇ ਹਰੇਕ ਪੁਰਸਕਾਰ ਜੇਤੂ ਨੂੰ ਇੱਕ ਮੈਡਲ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ।

ਇਸ ਸਾਲ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਖੇਤਰੀ ਅਖਬਾਰਾਂ ਅਤੇ ਸਾਰੇ ਪ੍ਰਮੁੱਖ ਰਾਸ਼ਟਰੀ ਅਖਬਾਰਾਂ ਵਿੱਚ ਇਸ਼ਤਿਹਾਰ ਜਾਰੀ ਕਰਕੇ ਨਾਮਜ਼ਦਗੀਆਂ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ। ਰਾਸ਼ਟਰੀ ਪੁਰਸਕਾਰ ਪੋਰਟਲ ਨੂੰ 9 ਮਈ 23 ਤੋਂ 15 ਸਤੰਬਰ 23 ਤੱਕ ਲੰਬੇ ਸਮੇਂ ਲਈ ਨਾਮਜ਼ਦਗੀਆਂ ਲਈ ਖੋਲ੍ਹਿਆ ਗਿਆ ਸੀ। ਸਾਰੇ ਸਬੰਧਤ ਮੰਤਰਾਲਿਆਂ, ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ, ਦੇਸ਼ ਭਰ ਦੇ ਡੀਐੱਮ/ਡੀਸੀ ਨੂੰ ਪ੍ਰਿੰਟ ਮੀਡੀਆ ਰਾਹੀਂ ਪੀਐੱਮਆਰਬੀਪੀ ਦਾ ਵਿਆਪਕ ਤੌਰ 'ਤੇ ਪ੍ਰਚਾਰ ਕਰਨ ਲਈ ਬੇਨਤੀ ਕੀਤੀ ਗਈ ਸੀ। ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਪੁਰਸਕਾਰ ਦਾ ਪ੍ਰਚਾਰ-ਪ੍ਰਸਾਰ ਕੀਤਾ ਗਿਆ ਸੀ ਤਾਂ ਜੋ ਗ੍ਰਾਮ ਪੰਚਾਇਤਾਂ/ਨਗਰ ਨਿਗਮਾਂ ਸਮੇਤ ਸਾਰੇ ਪੱਧਰਾਂ ਤੋਂ ਨਾਮਜ਼ਦਗੀਆਂ ਜਮ੍ਹਾਂ ਕਰਵਾਈਆਂ ਜਾ ਸਕਣ।

ਮੀਡੀਆ ਸਮੱਗਰੀ ਰਾਹੀਂ ਪਿਛਲੇ 2 ਸਾਲਾਂ ਤੋਂ ਡਾਟਾ ਕ੍ਰੌਲਿੰਗ ਲਈ ਮਸਨੂਈ ਬੁੱਧੀ ਦੀ ਵਰਤੋਂ ਕੀਤੀ ਗਈ ਸੀ। ਯੋਗ ਉਮੀਦਵਾਰਾਂ ਦੀ ਸਿਫ਼ਾਰਸ਼ ਕਰਨ ਲਈ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨਸੀਪੀਸੀਆਰ) ਦਾ ਵੀ ਸਹਾਰਾ ਲਿਆ ਗਿਆ ਸੀ।

ਦਾਅਵਿਆਂ ਦੀ ਜਾਂਚ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡੋਮੇਨ ਮਾਹਿਰਾਂ ਸਮੇਤ ਕਈ ਚੈਨਲਾਂ ਰਾਹੀਂ ਕੀਤੀ ਗਈ ਸੀ, ਜਿਸ ਤੋਂ ਬਾਅਦ ਸਮਾਜ ਸੇਵਾ, ਵਾਤਾਵਰਨ, ਵਿਗਿਆਨ, ਤਕਨਾਲੋਜੀ, ਕਲਾ ਅਤੇ ਸਭਿਆਚਾਰ, ਖੇਡਾਂ ਆਦਿ ਵਰਗੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਦੀ ਇੱਕ ਸਕ੍ਰੀਨਿੰਗ ਕਮੇਟੀ ਬਣਾਈ ਗਈ ਸੀ।

ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਚੁਣੇ ਗਏ ਪ੍ਰੋਫਾਈਲਜ਼ ਦੀ ਦੁਬਾਰਾ ਸੰਗੀਤ ਨਾਟਕ ਅਕਾਦਮੀ, ਕੇਂਦਰੀ ਰਿਜ਼ਰਵ ਪੁਲਿਸ ਬਲ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤੀ ਪੁਲਾੜ ਖੋਜ ਸੰਗਠਨ, ਵਿਗਿਆਨਕ ਅਤੇ ਉਦਯੋਗਿਕ ਖੋਜ ਵਿਭਾਗ, ਭਾਰਤੀ ਲੋਕ ਪ੍ਰਸਾਸ਼ਨ ਸੰਸਥਾਨ ਅਤੇ ਭਾਰਤੀ ਖੇਡ ਅਥਾਰਟੀ ਸਮੇਤ ਵੱਖ-ਵੱਖ ਖੇਤਰਾਂ ਦੇ ਰਾਸ਼ਟਰੀ ਪੱਧਰ ਦੇ ਸੁਤੰਤਰ ਮਾਹਿਰਾਂ ਵੱਲੋਂ ਜਾਂਚ ਕੀਤੀ ਗਈ। ਰਾਸ਼ਟਰੀ ਚੋਣ ਕਮੇਟੀ ਨੇ ਅੰਤਿਮ ਚੋਣ ਲਈ ਸ਼ਾਰਟਲਿਸਟ ਕੀਤੇ ਪ੍ਰੋਫਾਈਲਜ਼ ਦੀ ਪੜਤਾਲ ਕੀਤੀ।

**** 

ਐੱਸਐੱਸ/ਏਕੇਐੱਸ 


(Release ID: 1998608) Visitor Counter : 104