ਸਿੱਖਿਆ ਮੰਤਰਾਲਾ

ਪ੍ਰੀਕਸ਼ਾ ਪੇ ਚਰਚਾ 2024 ਤੋਂ ਪਹਿਲਾਂ 60,000 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਵਿੱਚ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ


ਪ੍ਰੀਕਸ਼ਾ ਪੇ ਚਰਚਾ 2024 ਲਈ ਰਿਕਾਰਡ 2.26 ਕਰੋੜ ਰਜਿਸਟ੍ਰੇਸ਼ਨਾਂ

ਦੇਸ਼ ਭਰ ਦੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ, 'ਪ੍ਰੀਕਸ਼ਾ ਪੇ ਚਰਚਾ' ਪ੍ਰੋਗਰਾਮ 'ਚ ਹਿੱਸਾ ਲੈਣ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਲਈ ਵਿਦਿਆਰਥੀ ਉਤਸੁਕ

Posted On: 24 JAN 2024 2:07PM by PIB Chandigarh

ਪ੍ਰੀਕਸ਼ਾ ਪੇ ਚਰਚਾ 2024 ਪ੍ਰੋਗਰਾਮ ਤੋਂ ਪਹਿਲਾਂ, ਵਿਦਿਆਰਥੀਆਂ ਵਿੱਚ ਪ੍ਰੀਖਿਆ ਤਣਾਅ ਨਾਲ ਨਜਿੱਠਣ ਲਈ ਇੱਕ ਵਿਲੱਖਣ ਪਹਿਲ, ਰਾਸ਼ਟਰ ਵਿਆਪੀ ਪੇਂਟਿੰਗ ਮੁਕਾਬਲੇ ਦੇ 23 ਜਨਵਰੀ, 2024 ਨੂੰ ਦੇਸ਼ ਦੇ 774 ਜ਼ਿਲ੍ਹਿਆਂ ਵਿੱਚ 657 ਕੇਂਦਰੀ ਵਿਦਿਆਲਿਆਂ ਅਤੇ 122 ਨਵੋਦਿਆ ਵਿਦਿਆਲਿਆਂ (ਐੱਨਵੀਐੱਸ) ਵਿੱਚ ਆਯੋਜਿਤ ਕੀਤਾ ਗਿਆ।

ਇਸ ਵਿਸ਼ਾਲ ਪ੍ਰੋਗਰਾਮ ਵਿੱਚ 60 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪੇਂਟਿੰਗ ਮੁਕਾਬਲੇ ਦਾ ਵਿਸ਼ਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਲਿਖੀ ਗਈ ਕਿਤਾਬ ''ਐਗਜ਼ਾਮ ਵਾਰੀਅਰਜ਼'' ਦੇ ਪ੍ਰੀਖਿਆ ਮੰਤਰਾਂ 'ਤੇ ਅਧਾਰਤ ਸੀ।

ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਨੂੰ 'ਪਰਾਕ੍ਰਮ ਦਿਵਸ' ਵਜੋਂ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਹਾਨ ਨੇਤਾ ਸੁਭਾਸ਼ ਚੰਦਰ ਬੋਸ ਦੇ ਜੀਵਨ ਬਾਰੇ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਇਹ ਪ੍ਰੇਰਨਾਦਾਇਕ ਸੁਨੇਹਾ ਪੇਂਟਿੰਗ ਮੁਕਾਬਲੇ ਦਾ ਵਿਸ਼ਾ ਵੀ ਸੀ।

ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਦੇ ਸਿਰਜਣਾਤਮਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਰ ਦੇ ਸਾਰੇ ਸਕੂਲਾਂ ਵਿੱਚ ਪੇਂਟਿੰਗ ਮੁਕਾਬਲਿਆਂ ਸਮੇਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ। 12 ਜਨਵਰੀ (ਰਾਸ਼ਟਰੀ ਯੁਵਾ ਦਿਵਸ) ਤੋਂ 23 ਜਨਵਰੀ ਤੱਕ ਮੈਰਾਥਨ ਦੌੜ, ਸੰਗੀਤ ਮੁਕਾਬਲਾ, ਮੀਮ ਮੁਕਾਬਲਾ, ਨੁੱਕੜ ਨਾਟਕ, ਪੋਸਟਰ ਮੇਕਿੰਗ ਅਤੇ ਯੋਗ-ਕਮ-ਧਿਆਨ ਸੈਸ਼ਨ ਵਰਗੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

23 ਜਨਵਰੀ 2024 ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ।

Image

Image

Image

 

ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਵਾਦ ਪ੍ਰੋਗਰਾਮ ਦੇ 7ਵੇਂ ਸੰਸਕਰਨ “ਪ੍ਰੀਕਸ਼ਾ ਪੇ ਚਰਚਾ 2024” ਦੇ ਲਈ ਮਾਈ ਗੌਵ (MyGov) ਪੋਰਟਲ 'ਤੇ 2.26 ਕਰੋੜ ਰਜਿਸਟ੍ਰੇਸ਼ਨਾਂ ਦਰਜ ਕੀਤੀਆਂ ਗਈਆਂ, ਜੋ ਦੇਸ਼ ਭਰ ਦੇ ਵਿਦਿਆਰਥੀਆਂ ਵਿੱਚ ਵਿਆਪਕ ਉਤਸ਼ਾਹ ਨੂੰ ਦਰਸਾਉਂਦੀਆਂ ਹਨ। ਇਹ ਵਿਦਿਆਰਥੀ ਇਸ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਲਈ ਉਤਸੁਕ ਹਨ।

ਇਸ ਸਾਲ, ਪ੍ਰੀਕਸ਼ਾ ਪੇ ਚਰਚਾ 2024 ਪ੍ਰੋਗਰਾਮ ਟਾਊਨ-ਹਾਲ ਫਾਰਮੈਟ ਵਿੱਚ 29 ਜਨਵਰੀ, 2024 ਨੂੰ ਸਵੇਰੇ 11 ਵਜੇ ਤੋਂ ਭਾਰਤ ਮੰਡਪਮ, ਆਈਟੀਪੀਓ, ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਲਗਭਗ 3000 ਪ੍ਰਤੀਭਾਗੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ। ਹਰ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਦੋ ਵਿਦਿਆਰਥੀ ਅਤੇ ਇੱਕ ਅਧਿਆਪਕ ਅਤੇ ਕਲਾ ਉਤਸਵ ਦੇ ਜੇਤੂਆਂ ਨੂੰ ਮੁੱਖ ਸਮਾਗਮ ਲਈ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ, ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ (ਈਐੱਮਆਰਐੱਸ) ਦੇ ਸੌ (100) ਵਿਦਿਆਰਥੀ 'ਪ੍ਰੀਕਸ਼ਾ ਪੇ ਚਰਚਾ' ਪ੍ਰੋਗਰਾਮ ਵਿੱਚ ਭਾਗ ਲੈਣਗੇ।

ਪ੍ਰੀਕਸ਼ਾ ਪੇ ਚਰਚਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਨੌਜਵਾਨਾਂ ਲਈ ਤਣਾਅ-ਮੁਕਤ ਮਾਹੌਲ ਬਣਾਉਣ ਲਈ ਇੱਕ ਵਿਸ਼ਾਲ ਅੰਦੋਲਨ ਦਾ ਹਿੱਸਾ ਹੈ। ਇਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਇੱਕ ਅਜਿਹੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਇੱਕਜੁੱਟ ਕਰਨ ਦੇ ਯਤਨਾਂ ਤੋਂ ਪ੍ਰੇਰਿਤ ਇੱਕ ਅੰਦੋਲਨ ਹੈ, ਜਿੱਥੇ ਹਰੇਕ ਬੱਚੇ ਦੀ ਵਿਲੱਖਣ ਸ਼ਖ਼ਸੀਅਤ ਦਾ ਜਸ਼ਨ ਮਨਾਇਆ ਜਾਵੇ, ਉਤਸ਼ਾਹਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਆਪ ਨੂੰ ਪੂਰੀ ਤਰ੍ਹਾਂ ਪ੍ਰਗਟ ਕਰਨ ਦੀ ਛੋਟ ਦਿੱਤੀ ਜਾਵੇ। ਇਸ ਅੰਦੋਲਨ ਦੀ ਅਗਵਾਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮੋਹਰੀ, ਸਭ ਤੋਂ ਵੱਧ ਵਿਕਣ ਵਾਲੀ ਕਿਤਾਬ 'ਐਗਜ਼ਾਮ ਵਾਰੀਅਰਜ਼' ਹੈ, ਜੋ ਅੰਗਰੇਜ਼ੀ, ਹਿੰਦੀ ਅਤੇ ਹੋਰ ਪ੍ਰਮੁੱਖ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਹੈ।

 

*****

ਐੱਸਐੱਸ/ਏਕੇ 



(Release ID: 1999508) Visitor Counter : 63