ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ
azadi ka amrit mahotsav

ਕੈਬਨਿਟ ਨੇ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਸਹਿਯੋਗ ਦੇ ਲਈ ਭਾਰਤ ਅਤੇ ਓਮਾਨ ਦੇ ਦਰਮਿਆਨ ਇੱਕ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦਿੱਤੀ

Posted On: 24 JAN 2024 6:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੂੰ ਭਾਰਤ ਗਣਰਾਜ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਅਤੇ ਓਮਾਨ ਦੀ ਸਲਤਨਤ ਦੇ ਟਰਾਂਸਪੋਰਟ, ਸੰਚਾਰ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਦੇ ਦਰਮਿਆਨ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਸਹਿਯੋਗ 'ਤੇ 15 ਦਸੰਬਰ, 2023 ਨੂੰ ਹਸਤਾਖਰ ਕੀਤੇ ਗਏ ਇੱਕ ਸਹਿਮਤੀ ਪੱਤਰ (MoU) ਤੋਂ ਜਾਣੂ ਕਰਵਾਇਆ ਗਿਆ।

ਸਹਿਮਤੀ ਪੱਤਰ ਦਾ ਉਦੇਸ਼ ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਆਪਸੀ ਸਹਿਯੋਗ, ਟੈਕਨੋਲੋਜੀਆਂ ਦੀ ਵੰਡ, ਸੂਚਨਾ ਅਤੇ ਨਿਵੇਸ਼ ਜ਼ਰੀਏ ਪਾਰਟੀਆਂ ਦੇ ਦਰਮਿਆਨ ਵਿਆਪਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਸਹਿਮਤੀ ਪੱਤਰ ਪਾਰਟੀਆਂ ਦੇ ਹਸਤਾਖਰ ਦੀ ਮਿਤੀ ਤੋਂ ਲਾਗੂ ਹੋਵੇਗਾ ਅਤੇ 3 ਵਰ੍ਹਿਆਂ ਦੀ ਅਵਧੀ ਲਈ ਲਾਗੂ ਰਹੇਗਾ। 

ਸੂਚਨਾ ਟੈਕਨੋਲੋਜੀ ਦੇ ਖੇਤਰ ਵਿੱਚ ਜੀ2ਜੀ ਅਤੇ ਬੀ2ਬੀ ਦੋਵੇਂ ਦੁਵੱਲੇ ਸਹਿਯੋਗ ਨੂੰ ਵਧਾਇਆ ਜਾਵੇਗਾ।

ਇਸ ਸਹਿਮਤੀ ਪੱਤਰ ਵਿੱਚ ਆਈਟੀ ਦੇ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਬਿਹਤਰ ਸਹਿਯੋਗ ਦੀ ਕਲਪਨਾ ਕੀਤੀ ਗਈ ਹੈ। 

ਪਿਛੋਕੜ:

ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ (MeitY) ਨੂੰ ਸਹਿਯੋਗ ਦੇ ਦੁਵੱਲੇ ਅਤੇ ਖੇਤਰੀ ਢਾਂਚੇ ਦੇ ਅੰਦਰ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਦੇ ਉੱਭਰ ਰਹੇ ਅਤੇ ਮੋਹਰੀ ਖੇਤਰਾਂ ਵਿੱਚ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ ਆਈਸੀਟੀ ਸੈਕਟਰ ਵਿੱਚ ਦੁਵੱਲੇ ਅਤੇ ਬਹੁਪੱਖੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਦੇਸ਼ਾਂ ਅਤੇ ਬਹੁਪੱਖੀ ਏਜੰਸੀਆਂ ਨਾਲ ਸਹਿਯੋਗ ਕਰ ਰਿਹਾ ਹੈ।

ਇਸ ਅਵਧੀ ਦੇ ਦੌਰਾਨ, ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਨੇ ਆਈਸੀਟੀ ਡੋਮੇਨ ਵਿੱਚ ਸਹਿਯੋਗ ਅਤੇ ਜਾਣਕਾਰੀ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਲਈ ਵਿਭਿੰਨ ਦੇਸ਼ਾਂ ਦੀਆਂ ਆਪਣੀਆਂ ਹਮਰੁਤਬਾ ਸੰਸਥਾਵਾਂ/ਏਜੰਸੀਆਂ ਨਾਲ ਸਹਿਮਤੀ ਪੱਤਰ/ਸਮਝੌਤੇ ਕੀਤੇ ਹਨ। ਇਹ ਭਾਰਤ ਸਰਕਾਰ ਦੁਆਰਾ ਡਿਜੀਟਲ ਇੰਡੀਆ, ਆਤਮਨਿਰਭਰ ਭਾਰਤ, ਮੇਕ ਇਨ ਇੰਡੀਆ ਆਦਿ ਦੁਆਰਾ ਦੇਸ਼ ਨੂੰ ਡਿਜੀਟਲ ਰੂਪ ਵਿੱਚ ਸਸ਼ਕਤ ਸਮਾਜ ਅਤੇ ਗਿਆਨ ਅਰਥਵਿਵਸਥਾ ਵਿੱਚ ਬਦਲਣ ਲਈ ਕੀਤੀਆਂ ਗਈਆਂ ਵਿਭਿੰਨ ਪਹਿਲਾਂ ਦੇ ਅਨੁਕੂਲ ਹੈ। ਇਸ ਬਦਲਦੇ ਪੈਰਾਡਾਈਮ ਵਿੱਚ, ਆਪਸੀ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਵਪਾਰਕ ਮੌਕਿਆਂ ਦੀ ਪੜਚੋਲ ਕਰਨ, ਵਧੀਆ ਪ੍ਰਥਾਵਾਂ ਨੂੰ ਸਾਂਝਾ ਕਰਨ ਅਤੇ ਡਿਜੀਟਲ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਅਤਿਅੰਤ ਜ਼ਰੂਰਤ ਹੈ। 

 

 ******

 

ਡੀਐੱਸ/ਐੱਸਕੇਐੱਸ


(Release ID: 1999509) Visitor Counter : 61