ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ
ਸ਼੍ਰੀ ਨਰਾਇਣ ਰਾਣੇ ਨੇ ਗਣਤੰਤਰ ਦਿਵਸ ਪਰੇਡ, 2024 ਦੇਖਣ ਲਈ “ਵਿਸ਼ੇਸ਼ ਮਹਿਮਾਨ” ਵਜੋਂ ਸੱਦੇ ਗਏ ਪੀਐੱਮ ਵਿਸ਼ਵਕਰਮਾ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ
Posted On:
25 JAN 2024 2:17PM by PIB Chandigarh
ਕੇਂਦਰੀ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ (ਐੱਮਐੱਸਐੱਮਈ) ਸ਼੍ਰੀ ਨਰਾਇਣ ਰਾਣੇ ਨੇ ਅੱਜ ਨਵੀਂ ਦਿੱਲੀ ਵਿਖੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਨ੍ਹਾਂ ਲਾਭਪਾਤਰੀਆਂ ਨੂੰ ਕਰਤਵਯ ਪਥ ਵਿਖੇ ਗਣਤੰਤਰ ਦਿਵਸ ਪਰੇਡ, 2024 ਨੂੰ ਦੇਖਣ ਲਈ ਰੱਖਿਆ ਮੰਤਰਾਲੇ ਵੱਲੋਂ “ਵਿਸ਼ੇਸ਼ ਮਹਿਮਾਨਾਂ” ਵਜੋਂ ਸੱਦਾ ਦਿੱਤਾ ਗਿਆ ਹੈ।
ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਨਰਾਇਣ ਰਾਣੇ ਨੇ ਕਿਹਾ ਕਿ ਪੀਐੱਮ ਵਿਸ਼ਵਕਰਮਾ ਲਾਭਪਾਤਰੀਆਂ ਦਾ ਸੁਆਗਤ ਕਰਨਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪ੍ਰਧਾਨ ਮੰਤਰੀ ਦੇ ਵਿਜ਼ਨ ਅਨੁਸਾਰ ਪਿੰਡਾਂ ਦੇ ਰਵਾਇਤੀ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਹੱਥ ਫੜਨ ਅਤੇ ਉਨ੍ਹਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਹੈ। ਇਹ ਉਨ੍ਹਾਂ ਦੀ ਸ਼ਿਲਪਕਾਰੀ ਅਤੇ ਹੁਨਰ ਨੂੰ ਬਿਹਤਰ ਬਣਾਉਣ ਅਤੇ ਇੱਕ ਉੱਦਮੀ ਵਜੋਂ ਬਦਲਣ ਅਤੇ ਆਪਣਾ ਉੱਦਮ ਸਥਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਪੀਐੱਮ ਵਿਸ਼ਵਕਰਮਾ ਯੋਜਨਾ 17.09.2023 ਨੂੰ ਪ੍ਰਧਾਨ ਮੰਤਰੀ ਵਲੋਂ ਲਾਂਚ ਕੀਤੀ ਗਈ ਸੀ। ਇਹ ਇੱਕ ਸੰਪੂਰਨ ਯੋਜਨਾ ਹੈ, ਜੋ 18 ਵਪਾਰਾਂ ਨਾਲ ਸਬੰਧਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਅੰਤ ਤੱਕ ਦੀ ਸਹਾਇਤਾ ਪ੍ਰਦਾਨ ਕਰਦੀ ਹੈ। ਹੁਣ ਤੱਕ ਇਸ ਸਕੀਮ ਅਧੀਨ ਕੁੱਲ 2,87,964 ਅਰਜ਼ੀਆਂ ਸਫਲਤਾਪੂਰਵਕ ਰਜਿਸਟਰ ਕੀਤੀਆਂ ਗਈਆਂ ਹਨ।
ਇਸ ਸਮੂਹ ਵਿੱਚ 108 ਮਹਿਲਾ ਕਾਰੀਗਰ ਅਤੇ 148 ਪੁਰਸ਼ ਕਾਰੀਗਰ ਹਨ, ਜੋ ਇਸ ਸਕੀਮ ਅਧੀਨ ਆਉਂਦੇ ਪੇਸ਼ਿਆਂ ਦੀ ਨੁਮਾਇੰਦਗੀ ਕਰਦੇ ਹਨ। ਇਸ ਤਰ੍ਹਾਂ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਕੁੱਲ 256 ਲਾਭਪਾਤਰੀ, ਆਪਣੇ ਜੀਵਨ ਸਾਥੀਆਂ ਦੇ ਨਾਲ 26 ਜਨਵਰੀ, 2024 ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਰਹੇ ਹਨ। ਇਹ ਉੱਤਰ ਪੂਰਬੀ ਰਾਜਾਂ ਅਤੇ 4 ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ 20 ਰਾਜਾਂ ਨਾਲ ਸਬੰਧਤ ਹਨ ਅਤੇ ਉਨ੍ਹਾਂ ਵਿੱਚੋਂ ਕੁਝ, ਅਭਿਲਾਸ਼ੀ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਦੇ ਹਨ।
****
ਐੱਮਜੇਪੀਐੱਸ/ਐੱਨਐੱਸਕੇ
(Release ID: 2000354)