ਨਵੀਂਨ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ
azadi ka amrit mahotsav

ਬਿਜਲੀ ਅਤੇ ਨਵੀਂ ਤੇ ਅਖੁੱਟ ਊਰਜਾ ਮੰਤਰੀ ਨੇ ਉਦਯੋਗਿਕ ਹਿਤਧਾਰਕਾਂ ਨਾਲ ਮੁਲਾਕਾਤ ਕੀਤੀ, ਲੋਹੇ ਅਤੇ ਇਸਪਾਤ ਸੈਕਟਰ ਵਿੱਚ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਨੂੰ ਵਧਾਉਣ ਦੇ ਢੰਗ ਤਾਰੀਕਿਆਂ 'ਤੇ ਚਰਚਾ ਕੀਤੀ


ਲੋੜ ਅਨੁਸਾਰ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਵਾਧੂ ਫੰਡ ਲੋਹੇ ਅਤੇ ਇਸਪਾਤ ਸੈਕਟਰ ਦੇ ਡੀਕਾਰਬੋਨਾਈਜ਼ੇਸ਼ਨ ਲਈ ਅਲਾਟ ਕੀਤੇ ਜਾ ਸਕਦੇ ਹਨ: ਕੇਂਦਰੀ ਬਿਜਲੀ ਅਤੇ ਐੱਨਆਰਈ ਮੰਤਰੀ ਆਰ ਕੇ ਸਿੰਘ

Posted On: 24 JAN 2024 6:50PM by PIB Chandigarh

ਕੇਂਦਰੀ ਬਿਜਲੀ ਅਤੇ ਨਵੀਂ ਤੇ ਅਖੁੱਟ ਊਰਜਾ ਮੰਤਰੀ ਸ਼੍ਰੀ ਆਰ ਕੇ ਸਿੰਘ ਨੇ ਅੱਜ, 24 ਜਨਵਰੀ, 2024 ਨੂੰ ਨਵੀਂ ਦਿੱਲੀ ਵਿੱਚ ਲੋਹੇ ਅਤੇ ਇਸਪਾਤ ਸੈਕਟਰ ਦੇ ਸਰਕਾਰੀ ਅਤੇ ਉਦਯੋਗਿਕ ਹਿਤਧਾਰਕਾਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਸੈਕਟਰ ਵਿੱਚ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਦੇ ਤਹਿਤ ਪਾਇਲਟ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ ਗਈ। ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ, ਇਸਪਾਤ ਮੰਤਰਾਲੇ ਦੇ ਅਧਿਕਾਰੀਆਂ ਅਤੇ ਲੋਹੇ ਤੇ ਇਸਪਾਤ ਸੈਕਟਰ ਦੇ ਉਦਯੋਗ ਪ੍ਰਤੀਨਿਧਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।

ਅਧਿਕਾਰੀਆਂ ਅਤੇ ਉਦਯੋਗਾਂ ਨੂੰ ਸੰਬੋਧਿਤ ਕਰਦੇ ਹੋਏ, ਕੇਂਦਰੀ ਮੰਤਰੀ ਨੇ ਊਰਜਾ ਤਬਦੀਲੀ 'ਤੇ ਸਰਕਾਰ ਦੇ ਜ਼ੋਰ ਨੂੰ ਰੇਖਾਂਕਿਤ ਕੀਤਾ ਅਤੇ ਦੱਸਿਆ ਕਿ ਇਹ ਲੋਹੇ ਤੇ ਇਸਪਾਤ ਸੈਕਟਰ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸਪਾਤ ਬਣਾਉਣ ਦੀ ਪ੍ਰਕਿਰਿਆ ਵਿੱਚ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਸੈਕਟਰ ਦੇ ਡੀਕਾਰਬੋਨਾਈਜ਼ੇਸ਼ਨ ਵਿੱਚ ਮਦਦ ਕਰ ਸਕਦੀ ਹੈ। “ਸਾਡਾ ਵਿਚਾਰ ਤੁਹਾਨੂੰ ਤਬਦੀਲੀ ਕਰਨ ਵਿੱਚ ਮਦਦ ਕਰਨਾ ਹੈ। ਜੇਕਰ ਅਸੀਂ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਕਰਦੇ ਹਾਂ, ਤਾਂ ਕਾਰਬਨ ਦੀ ਮਾਤਰਾ ਘੱਟ ਹੋ ਜਾਂਦੀ ਹੈ; ਇਸ ਲਈ, ਸਾਨੂੰ ਅਜਿਹਾ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਸੋਚਣ ਦੀ ਜ਼ਰੂਰਤ ਹੈ।" ਮੰਤਰੀ ਨੇ ਅੱਗੇ ਕਿਹਾ ਕਿ ਵਿਕਸਤ ਦੇਸ਼ਾਂ ਵਲੋਂ ਵਪਾਰਕ ਰੁਕਾਵਟਾਂ ਦੇ ਮੱਦੇਨਜ਼ਰ, ਊਰਜਾ ਤਬਦੀਲੀ ਸੈਕਟਰ ਦੀ ਮੁਕਾਬਲੇਬਾਜ਼ੀ ਲਈ ਵੀ ਮਹੱਤਵਪੂਰਨ ਹੈ।

ਕੇਂਦਰੀ ਬਿਜਲੀ ਅਤੇ ਨਵੀਂ ਤੇ ਅਖੁੱਟ ਊਰਜਾ ਮੰਤਰੀ ਨੇ ਦੱਸਿਆ ਕਿ ਮਿਸ਼ਨ ਦੇ ਤਹਿਤ ਉਪਲਬਧ ਫੰਡਾਂ ਦੀ ਵਰਤੋਂ ਇਸਪਾਤ ਬਣਾਉਣ ਦੀ ਪ੍ਰਕਿਰਿਆ ਵਿੱਚ ਹਾਈਡ੍ਰੋਜਨ ਦੇ ਏਕੀਕਰਣ ਲਈ ਤਕਨਾਲੋਜੀ ਵਿਕਸਿਤ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। “ਕੁਝ ਨਿਰਮਾਤਾਵਾਂ ਨੇ ਪਹਿਲਾਂ ਹੀ ਇਸਪਾਤ ਸੈਕਟਰ ਵਿੱਚ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਕਰਨ ਦਾ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੀਟਿੰਗ ਦਾ ਵਿਚਾਰ ਇੱਕ ਪਾਰਦਰਸ਼ੀ ਚੋਣ ਪ੍ਰਕਿਰਿਆ ਦੇ ਜ਼ਰੀਏ, ਇਸ ਤਬਦੀਲੀ ਨੂੰ ਤੇਜ਼ ਕਰਨ ਲਈ ਫੰਡਾਂ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਫੈਸਲਾ ਕਰਨਾ ਹੈ, ਜੋ ਕਿ ਤਕਨੀਕੀ ਘਾਟਾਂ ਨਾਲ ਵੀ ਨਜਿੱਠਦਾ ਹੈ, ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ।

ਉਦਯੋਗ ਦੇ ਨੁਮਾਇੰਦਿਆਂ ਨੇ ਟਰਾਇਲ ਕਰਵਾਉਣ ਲਈ ਦਰਪੇਸ਼ ਚੁਣੌਤੀਆਂ ਬਾਰੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਕੰਸੋਰਟੀਅਮ ਵਲੋਂ ਪ੍ਰੋਜੈਕਟਾਂ ਨੂੰ ਚਲਾਉਣ ਦੀ ਸੰਭਾਵਨਾ 'ਤੇ ਵੀ ਚਰਚਾ ਕੀਤੀ ਗਈ। ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸਪਾਤ ਸੈਕਟਰ ਦੇ ਡੀਕਾਰਬੋਨਾਈਜ਼ੇਸ਼ਨ ਨੂੰ ਸਿਫ਼ਰ ਕਰਨ ਲਈ ਸਹੀ ਤਕਨਾਲੋਜੀ ਅਤੇ ਢੰਗ-ਤਰੀਕਿਆਂ ਨਾਲ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪੈਂਦੀ ਹੈ, ਤਾਂ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਇਸਪਾਤ ਸੈਕਟਰ ਲਈ ਪਹਿਲਾਂ ਹੀ ਅਲਾਟ ਕੀਤੇ 455 ਕਰੋੜ ਰੁਪਏ ਤੋਂ ਇਲਾਵਾ ਵਾਧੂ ਫੰਡ ਅਲਾਟ ਕੀਤੇ ਜਾ ਸਕਦੇ ਹਨ।

************

ਪੀਆਈਬੀ ਦਿੱਲੀ | ਆਲੋਕ ਮਿਸ਼ਰਾ/ਧੀਪ ਜੋਏ ਮੈਮਪਿਲੀ


(Release ID: 2000355) Visitor Counter : 65


Read this release in: English , Urdu , Hindi