ਪ੍ਰਧਾਨ ਮੰਤਰੀ ਦਫਤਰ

ਭਾਰਤ ਦੇ ਰਾਸ਼ਟਰਪਤੀ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸ਼੍ਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤੇ ਜਾਣ ‘ਤੇ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟਾਈ

Posted On: 30 JAN 2024 1:20PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸ਼੍ਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਨੂੰ ਪ੍ਰਸੰਨਤਾ ਹੈ ਕਿ ਰਾਸ਼ਟਰਪਤੀ ਜੀ ਨੇ ਸ਼੍ਰੀ ਸਤਨਾਮ ਸਿੰਘ ਸੰਧੂ ਜੀ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤਾ ਹੈ।  ਸਤਨਾਮ ਜੀ ਨੇ ਖ਼ੁਦ ਨੂੰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਕਾਰਜਕਰਤਾ ਦੇ ਰੂਪ ਵਿੱਚ ਪ੍ਰਤਿਸ਼ਠਿਤ ਕੀਤਾ ਹੈ, ਜੋ ਵਿਭਿੰਨ ਤਰੀਕਿਆਂ ਨਾਲ ਮੈਦਾਨੀ ਪੱਧਰ ‘ਤੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਸਦਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕੀਤਾ ਹੈ। ਇਸ ਦੇ ਇਲਾਵਾ, ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵਸੇ ਭਾਰਤੀ ਸਮੁਦਾਇ ਦੇ ਨਾਲ ਭੀ ਸਹਿਯੋਗ ਕੀਤਾ ਹੈ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਸੰਸਦੀ ਯਾਤਰਾ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਵਿਸ਼ਵਾਸ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਸਮ੍ਰਿੱਧ ਹੋਵੇਗੀ। @satnamsandhuchd

 

**********

 

ਡੀਐੱਸ/ਐੱਸਟੀ  



(Release ID: 2000746) Visitor Counter : 50