ਵਿੱਤ ਮੰਤਰਾਲਾ
azadi ka amrit mahotsav

ਅੰਤਰਿਮ ਬਜਟ 2024-25 ਖੇਤੀਬਾੜੀ ਸੈਕਟਰ ਵਿੱਚ ਮੁੱਲ ਵਾਧੇ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦਾ ਵਾਅਦਾ ਕਰਦਾ ਹੈ


ਪ੍ਰਾਇਮਰੀ ਅਤੇ ਸੈਕੰਡਰੀ ਪ੍ਰੋਸੈਸਿੰਗ ਅਤੇ ਮਾਰਕੀਟਿੰਗ ਸਮੇਤ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਵਿੱਚ ਨਿਜੀ ਅਤੇ ਜਨਤਕ ਨਿਵੇਸ਼ ਨੂੰ ਹੋਰ ਅੱਗੇ ਵਧਾਉਣ ਦਾ ਐਲਾਨ ਕੀਤਾ ਗਿਆ

ਪੀਐੱਮ-ਕਿਸਾਨ ਸਨਮਾਨ ਯੋਜਨਾ ਦੇ ਤਹਿਤ 11.8 ਕਰੋੜ ਕਿਸਾਨਾਂ ਨੂੰ ਪ੍ਰਤੱਖ ਵਿੱਤੀ ਸਹਾਇਤਾ

ਪੀਐੱਮ ਫਸਲ ਬੀਮਾ ਯੋਜਨਾ ਦੇ ਤਹਿਤ 4 ਕਰੋੜ ਕਿਸਾਨਾਂ ਨੂੰ ਫਸਲੀ ਬੀਮਾ ਦਿੱਤਾ

ਤੇਲ ਬੀਜਾਂ ਵਿੱਚ "ਆਤਮਨਿਰਭਰਤਾ" ਦੀ ਪ੍ਰਾਪਤੀ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ

ਵੱਖ-ਵੱਖ ਫ਼ਸਲਾਂ 'ਤੇ ਨੈਨੋ ਡੀਏਪੀ ਦੀ ਵਰਤੋਂ ਸਾਰੇ ਖੇਤੀ-ਜਲਵਾਯੂ ਖੇਤਰਾਂ ਵਿੱਚ ਫੈਲਾਈ ਜਾਵੇਗੀ

Posted On: 01 FEB 2024 12:49PM by PIB Chandigarh

ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਅੰਤਰਿਮ ਬਜਟ 2024-25 ਦੇ ਮੁੱਖ ਅੰਸ਼ਾਂ ਵਿੱਚੋਂ ਇੱਕ ਹੈ, ਕਿਸਾਨ ਭਲਾਈ ਅਤੇ ਪੇਂਡੂ ਮੰਗ ਨੂੰ ਹੁਲਾਰਾ ਦੇਣਾ। ਕਿਸਾਨਾਂ ਨੂੰ 'ਅੰਨਦਾਤਾ' ਦੱਸਦੇ ਹੋਏ, ਸ਼੍ਰੀਮਤੀ ਸੀਤਾਰਮਨ ਨੇ ਕਿਹਾ ਕਿ 'ਅੰਨਦਾਤਾ' ਦੇ ਉਤਪਾਦਨ ਲਈ ਘੱਟੋ-ਘੱਟ ਸਮਰਥਨ ਮੁੱਲ ਸਮੇਂ-ਸਮੇਂ 'ਤੇ ਉਚਿਤ ਤੌਰ 'ਤੇ ਵਧਾਇਆ ਜਾਂਦਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਹਰ ਸਾਲ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਯੋਜਨਾ ਤਹਿਤ ਸੀਮਾਂਤ ਅਤੇ ਛੋਟੇ ਕਿਸਾਨਾਂ ਸਮੇਤ 11.8 ਕਰੋੜ ਕਿਸਾਨਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਦਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ 4 ਕਰੋੜ ਕਿਸਾਨਾਂ ਨੂੰ ਫਸਲ ਬੀਮਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਹੋਰ ਪ੍ਰੋਗਰਾਮਾਂ ਤੋਂ ਇਲਾਵਾ, ਦੇਸ਼ ਅਤੇ ਦੁਨੀਆ ਲਈ ਭੋਜਨ ਪੈਦਾ ਕਰਨ ਵਿੱਚ 'ਅੰਨਦਾਤਾ' ਦੀ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਅੱਗੇ ਕਿਹਾ ਕਿ 80 ਕਰੋੜ ਲੋਕਾਂ ਲਈ ਮੁਫਤ ਰਾਸ਼ਨ ਨਾਲ ਭੋਜਨ ਦੀ ਚਿੰਤਾ ਨੂੰ ਦੂਰ ਕੀਤਾ ਗਿਆ ਹੈ।

ਅੰਤਰਿਮ ਬਜਟ 2024-25 ਵਿੱਚ ਖੇਤੀਬਾੜੀ ਸੈਕਟਰ ਵਿੱਚ ਮੁੱਲ ਵਾਧੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਹੈ। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਐਗਰੀਗੇਸ਼ਨ, ਆਧੁਨਿਕ ਸਟੋਰੇਜ, ਕੁਸ਼ਲ ਸਪਲਾਈ ਚੇਨ, ਪ੍ਰਾਇਮਰੀ ਅਤੇ ਸੈਕੰਡਰੀ ਪ੍ਰੋਸੈਸਿੰਗ ਅਤੇ ਮਾਰਕੀਟਿੰਗ ਤੇ ਬ੍ਰਾਂਡਿੰਗ ਸਮੇਤ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਵਿੱਚ ਨਿਜੀ ਅਤੇ ਜਨਤਕ ਨਿਵੇਸ਼ ਨੂੰ ਹੋਰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ।

  ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਜ਼ਿਕਰ ਕੀਤਾ, “ਸੈਕਟਰ ਸਮਾਵੇਸ਼ੀ, ਸੰਤੁਲਿਤ, ਉੱਚ ਵਿਕਾਸ ਅਤੇ ਉਤਪਾਦਕਤਾ ਲਈ ਤਿਆਰ ਹੈ। ਇਹ ਕਿਸਾਨ-ਕੇਂਦ੍ਰਿਤ ਨੀਤੀਆਂ, ਆਮਦਨ ਸਹਾਇਤਾ, ਕੀਮਤ ਅਤੇ ਬੀਮਾ ਸਹਾਇਤਾ ਦੁਆਰਾ ਜੋਖਮਾਂ ਦੀ ਕਵਰੇਜ, ਸਟਾਰਟ-ਅਪਸ ਰਾਹੀਂ ਤਕਨਾਲੋਜੀਆਂ ਅਤੇ ਨਵੀਨਤਾਵਾਂ ਨੂੰ ਉਤਸ਼ਾਹਤ ਕਰਨ ਤੋਂ ਸੁਵਿਧਾਜਨਕ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ ਯੋਜਨਾ ਨੇ 2.4 ਲੱਖ ਸਵੈ-ਸਹਾਇਤਾ ਸਮੂਹਾਂ ਅਤੇ ਸੱਠ ਹਜ਼ਾਰ ਵਿਅਕਤੀਆਂ ਨੂੰ ਕ੍ਰੈਡਿਟ ਲਿੰਕੇਜ ਨਾਲ ਸਹਾਇਤਾ ਦਿੱਤੀ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਹੋਰ ਸਕੀਮਾਂ ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣ ਅਤੇ ਉਤਪਾਦਕਤਾ ਅਤੇ ਆਮਦਨ ਵਿੱਚ ਸੁਧਾਰ ਲਈ ਯਤਨਾਂ ਦੀ ਪੂਰਤੀ ਕਰ ਰਹੀਆਂ ਹਨ। ਸ਼੍ਰੀਮਤੀ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ਨੇ 38 ਲੱਖ ਕਿਸਾਨਾਂ ਨੂੰ ਲਾਭ ਪਹੁੰਚਾਇਆ ਹੈ ਅਤੇ 10 ਲੱਖ ਰੋਜ਼ਗਾਰ ਪੈਦਾ ਕੀਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕਿਟ ਨੇ 1361 ਮੰਡੀਆਂ ਨੂੰ ਏਕੀਕ੍ਰਿਤ ਕੀਤਾ ਹੈ ਅਤੇ ਅਤੇ 3 ਲੱਖ ਕਰੋੜ ਰੁਪਏ ਦੀ ਵਪਾਰਕ ਮਾਤਰਾ ਦੇ ਨਾਲ 1.8 ਕਰੋੜ ਕਿਸਾਨਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

 ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਇਨ੍ਹਾਂ ਅਤੇ ਇਨ੍ਹਾਂ ਦੀਆਂ ਬੁਨਿਆਦੀ ਲੋੜਾਂ ਦੀ ਵਿਵਸਥਾ ਨੇ ਪੇਂਡੂ ਖੇਤਰਾਂ ਵਿੱਚ ਅਸਲ ਆਮਦਨ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਦੀਆਂ ਆਰਥਿਕ ਲੋੜਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ, ਇਸ ਤਰ੍ਹਾਂ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ ਅਤੇ ਨੌਕਰੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ।"

ਆਤਮਨਿਰਭਰ ਤੇਲ ਬੀਜ ਅਭਿਆਨ

ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤੇ ਗਏ ਅੰਤਰਿਮ ਬਜਟ 2024-25 ਨੇ ਕਿਹਾ ਹੈ ਕਿ ਸਰ੍ਹੋਂ, ਮੂੰਗਫਲੀ, ਤਿਲ, ਸੋਇਆਬੀਨ ਅਤੇ ਸੂਰਜਮੁਖੀ ਵਰਗੇ ਤੇਲ ਬੀਜਾਂ ਲਈ 'ਆਤਮਨਿਰਭਰਤਾ' ਪ੍ਰਾਪਤ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਜ਼ਿਕਰ ਕੀਤਾ ਕਿ ਇਸ ਵਿੱਚ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਲਈ ਖੋਜ, ਆਧੁਨਿਕ ਖੇਤੀ ਤਕਨੀਕਾਂ ਦੀ ਵਿਆਪਕ ਤੌਰ ਉੱਤੇ ਅਪਨਾਉਣ, ਮਾਰਕੀਟ ਲਿੰਕੇਜ, ਖਰੀਦ, ਮੁੱਲ ਵਾਧਾ ਅਤੇ ਫਸਲ ਬੀਮਾ ਸ਼ਾਮਲ ਹੋਣਗੇ।

ਨੈਨੋ ਡੀਏਪੀ

ਕੇਂਦਰੀ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਜ਼ਿਕਰ ਕੀਤਾ, "ਨੈਨੋ ਯੂਰੀਆ ਨੂੰ ਸਫ਼ਲਤਾਪੂਰਵਕ ਅਪਣਾਉਣ ਤੋਂ ਬਾਅਦ, ਵੱਖ-ਵੱਖ ਫ਼ਸਲਾਂ 'ਤੇ ਨੈਨੋ ਡੀਏਪੀ ਦੀ ਵਰਤੋਂ ਨੂੰ ਸਾਰੇ ਖੇਤੀ-ਜਲਵਾਯੂ ਖੇਤਰਾਂ ਵਿੱਚ ਫੈਲਾਇਆ ਜਾਵੇਗਾ।"

*****

ਵਾਈਕੇਬੀ/ਐੱਨਬੀ/ਐੱਸਕੇ


(Release ID: 2001392) Visitor Counter : 123