ਵਿੱਤ ਮੰਤਰਾਲਾ

ਕੇਂਦਰੀ ਵਿੱਤ ਮੰਤਰੀ ਨੇ ਹੋਰ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ


ਨਵੇਂ ਮੈਡੀਕਲ ਕਾਲਜ ਵੱਖ-ਵੱਖ ਵਿਭਾਗਾਂ ਦੇ ਅਧੀਨ ਮੌਜੂਦਾ ਹਸਪਤਾਲ ਬੁਨਿਆਦੀ ਢਾਂਚੇ ਦੀ ਵਰਤੋਂ ਕਰਨਗੇ

ਮੌਜੂਦਾ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਜਾਂਚ ਕਰਨ ਅਤੇ ਮੈਡੀਕਲ ਕਾਲਜਾਂ ਦੀ ਸਿਫ਼ਾਰਸ਼ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ

ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਹੈਲਥਕੇਅਰ ਕਵਰ

Posted On: 01 FEB 2024 12:44PM by PIB Chandigarh

ਨੌਜਵਾਨ ਸ਼ਕਤੀ 'ਤੇ ਧਿਆਨ ਕੇਂਦਰਿਤ ਕਰਨ ਅਤੇ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਵੱਲ ਵਧਣ ਦੇ ਨਾਲਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਅੰਤਰਿਮ ਬਜਟ 2024-25 ਪੇਸ਼ ਕਰਦਿਆਂ ਹੋਰ ਮੈਡੀਕਲ ਕਾਲਜਾਂ ਦੀ ਸਥਾਪਨਾ ਦਾ ਤਾ ਪੇਸ਼ ਕੀਤਾ

ਵੱਖ-ਵੱਖ ਵਿਭਾਗਾਂ ਅਧੀਨ ਮੌਜੂਦਾ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਕੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਇਸ ਮੰਤਵ ਲਈ ਮੁੱਦਿਆਂ ਦੀ ਜਾਂਚ ਕਰਨ ਅਤੇ ਸੰਬੰਧਿਤ ਸਿਫ਼ਾਰਸ਼ਾਂ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਨਾ ਸਿਰਫ਼ ਨੌਜਵਾਨਾਂ ਲਈ ਡਾਕਟਰ ਬਣਨ ਦੇ ਮੌਕੇ ਪੈਦਾ ਹੋਣਗੇ ਸਗੋਂ ਲੋਕਾਂ ਲਈ ਸਿਹਤ ਸੇਵਾਵਾਂ ਵਿੱਚ ਵੀ ਸੁਧਾਰ ਹੋਵੇਗਾ

ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਇਹ ਵੀ ਪ੍ਰਸਤਾਵ ਪੇਸ਼ ਕੀਤਾ ਕਿ ਆਸ਼ਾ ਵਰਕਰਾਂਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ

*****

ਵਾਈਕੇਬੀ/ਐੱਨਬੀ/ਵੀਸੀ/ਐੱਸਜੇ



(Release ID: 2001538) Visitor Counter : 45