ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਗਣਤੰਤਰ ਦਿਵਸ ‘ਤੇ 450 ਤੋਂ ਵੱਧ ਵਿਸ਼ੇਸ਼ ਸੱਦੇ ਹੋਏ ਲੋਕਾਂ ਨੂੰ ਸਨਮਾਨਿਤ ਕੀਤਾ

Posted On: 26 JAN 2024 8:30PM by PIB Chandigarh

ਕੇਂਦਰੀ ਸੂਚਨਾ ਅਤੇ ਟੈਕਨੋਲੋਜੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਕਰਤਵਯ ਪੱਥ ‘ਤੇ 75ਵੇਂ ਗਣਤੰਤਰ ਦਿਵਸ ਪਰੇਡ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ 450 ਤੋਂ ਅਧਿਕ ਵਿਸ਼ੇਸ਼ ਸੱਦੇ ਗਏ ਲੋਕਾਂ ਨਾਲ ਮੁਲਾਕਾਤ ਕੀਤੀ। ਦੇਸ਼ ਭਰ ਤੋਂ ਆਏ ਇਨ੍ਹਾਂ ਸੱਦੇ ਗਏ ਲੋਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਮੌਜੂਦਗੀ ਵਿੱਚ ਸ਼੍ਰੀ ਠਾਕੁਰ ਦੁਆਰਾ ਸਨਮਾਨਿਤ ਵੀ ਕੀਤਾ ਗਿਆ।

ਸੱਦੇ ਗਏ ਲੋਕਾਂ, ਜਿਨ੍ਹਾਂ ਵਿੱਚ ਪਦਮ ਪੁਰਸਕਾਰ ਜੇਤੂ ਵੀ ਸ਼ਾਮਲ ਹਨ, ਨੇ ਵਾਤਾਵਰਣ, ਪਰੰਪਰਾਗਤ ਕਲਾ ਰੂਪਾਂ ਅਤੇ ਸੱਭਿਆਚਾਰ ਦੀ ਸੰਭਾਲ਼, ਸਮਾਜ ਦੇ ਹੇਠਲੇ ਵਰਗ ਦੇ ਉੱਥਾਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

ਸ਼੍ਰੀ ਠਾਕੁਰ ਨੇ ਸੱਦੇ ਗਏ ਲੋਕਾਂ ਬਾਰੇ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਲੋਕ ਤਾਂ ਕਦੇ ਦਿੱਲੀ ਵੀ ਨਹੀਂ ਆ ਪਾਏ ਸਨ, ਲੇਕਿਨ ਅੱਜ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸੱਦੇ ਗਏ ਹਨ। ਸ਼੍ਰੀ ਠਾਕੁਰ ਨੇ ਅੱਗੇ ਕਿਹਾ ਕਿ ਇਨ੍ਹਾਂ ਸੱਦੇ ਹੋਏ ਲੋਕਾਂ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਆਪਣੇ ਮਨ ਕੀ ਬਾਤ ਵਿੱਚ ਜ਼ਿਕਰ ਕੀਤੇ ਜਾਣ ਦਾ ਮਾਣ ਪ੍ਰਾਪਤ ਹੈ ਅਤੇ ਉਨ੍ਹਾਂ ਦੇ ਇਸ ਸੱਦੇ ਦਾ ਵਿਸਤਾਰ ਸਰਕਾਰ ਦੀ ਸੋਚ ਨੂੰ ਬਲ ਦੇਣ ਵਾਲੀ ਵਿਭਿੰਨ ਵਿਚਾਰ ਪ੍ਰਕਿਰਿਆ ਦਾ ਪ੍ਰਦਰਸ਼ਨ ਹੈ।

ਮਹਿਮਾਨਾਂ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਮਹੋਦਯ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਅਤੇ ਉਨ੍ਹਾਂ ਦਾ ਯੋਗਦਾਨ ਹੀ ਅੱਜ ਉਨ੍ਹਾਂ ਦੀ ਪਹਿਚਾਣ ਬਣ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਪੁਰਸਕਾਰ ਪਾਉਣ ਲਈ ਕੰਮ ਨਹੀਂ ਕੀਤਾ, ਬਲਕਿ ਭਾਰਤ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਦਿੱਤਾ। ਮੰਤਰੀ ਮਹੋਦਯ ਨੇ ਆਸ਼ਾ ਵਿਅਕਤ ਕੀਤੀ ਕਿ ਇਹ ਮਾਨਤਾ ਇਨ੍ਹਾਂ ਲੋਕਾਂ ਨੂੰ ਆਪਣੇ ਖੇਤਰਾਂ ਵਿੱਚ ਹੋਰ ਸੁਧਾਰ ਕਰਨ ਲਈ ਪ੍ਰੋਤਸਾਹਿਤ ਕਰੇਗੀ।

ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਇਸ ਸਨਮਾਨ ਸਮਾਰੋਹ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਆਕਾਰ ਦੇਣ ਵਿੱਚ ਭਾਰਤ ਦੇ ਆਮ ਲੋਕਾਂ ਦੇ ਯੋਗਦਾਨ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ ਹੈ।

 

 

*****

ਸੌਰਭ ਸਿੰਘ



(Release ID: 2001858) Visitor Counter : 44