ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ


“ਖੇਡ ਵਿੱਚ ਕਦੇ ਹਾਰ ਨਹੀਂ ਹੁੰਦੀ; ਤੁਸੀਂ ਜਾਂ ਤਾਂ ਜਿੱਤੋਗੇ ਜਾਂ ਸਿੱਖੋਗੇ"

"ਖੇਡਾਂ ਪ੍ਰਤੀ ਸਰਕਾਰ ਦੀ ਭਾਵਨਾ ਮੈਦਾਨ 'ਤੇ ਖਿਡਾਰੀਆਂ ਦੇ ਉਤਸ਼ਾਹ ਤੋਂ ਝਲਕਦੀ ਹੈ"

"ਰਾਜਸਥਾਨ ਦੇ ਬਹਾਦਰ ਨੌਜਵਾਨਾਂ ਨੇ ਲਗਾਤਾਰ ਰਾਸ਼ਟਰ ਦਾ ਨਾਮ ਰੋਸ਼ਨ ਕੀਤਾ ਹੈ"

"ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਉੱਤਮਤਾ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਸਾਨੂੰ ਆਪਣੀ ਪੂਰੀ ਤਾਕਤ ਨਾਲ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ"

"ਡਬਲ ਇੰਜਣ ਵਾਲੀ ਸਰਕਾਰ ਦਾ ਉਦੇਸ਼ ਰਾਜਸਥਾਨ ਦੇ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਸੁਗਮਤਾ ਲਿਆਉਣਾ ਹੈ"

Posted On: 03 FEB 2024 12:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਿਖਾਉਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਖੇਡਾਂ ਵਿੱਚ ਕਦੇ ਹਾਰ ਨਹੀਂ ਹੁੰਦੀ, ਇਸ ਵਿੱਚ ਤੁਸੀਂ ਜਾਂ ਤਾਂ ਜਿੱਤਦੇ ਹੋ ਜਾਂ ਸਿੱਖਦੇ ਹੋ। ਇਸ ਲਈ, ਮੈਂ ਨਾ ਸਿਰਫ਼ ਸਾਰੇ ਖਿਡਾਰੀਆਂ ਨੂੰ, ਬਲਕਿ ਉਨ੍ਹਾਂ ਦੇ ਖੇਡ ਕੋਚਾਂ ਅਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।"

 

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੌਜਵਾਨਾਂ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਖੇਡਾਂ ਦੇ ਮਹੱਤਵ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ, “ਸਾਂਸਦ ਖੇਲ ਮਹਾਕੁੰਭ ਵਿੱਚ ਦਿਖਾਇਆ ਗਿਆ ਉਤਸ਼ਾਹ ਅਤੇ ਆਤਮ ਵਿਸ਼ਵਾਸ ਅੱਜ ਹਰ ਖਿਡਾਰੀ ਅਤੇ ਹਰ ਨੌਜਵਾਨ ਦੀ ਪਛਾਣ ਬਣ ਗਿਆ ਹੈ। ਖੇਡਾਂ ਪ੍ਰਤੀ ਸਰਕਾਰ ਦੀ ਭਾਵਨਾ ਮੈਦਾਨ 'ਤੇ ਖਿਡਾਰੀਆਂ ਦੇ ਉਤਸ਼ਾਹ ਤੋਂ ਝਲਕਦੀ ਹੈ।" ਅਜਿਹੇ ਖੇਡ ਸਮਾਗਮਾਂ ਦੇ ਆਯੋਜਨ ਵਿੱਚ ਮੌਜੂਦਾ ਸਰਕਾਰ ਦੇ ਲਗਾਤਾਰ ਯਤਨਾਂ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਂਸਦ ਖੇਲ ਮਹਾਕੁੰਭ ਜ਼ਿਲ੍ਹਿਆਂ ਅਤੇ ਰਾਜਾਂ ਦੇ ਲੱਖਾਂ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਇੱਕ ਮੰਚ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਵੀਆਂ ਅਤੇ ਉੱਭਰ ਰਹੀਆਂ ਪ੍ਰਤਿਭਾਵਾਂ ਨੂੰ ਖੋਜਣ ਅਤੇ ਉਨ੍ਹਾਂ ਨੂੰ ਭਰਪੂਰ ਮੌਕੇ ਦੇਣ ਦਾ ਮਾਧਿਅਮ ਵੀ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਖਾਸ ਤੌਰ 'ਤੇ ਮਹਿਲਾਵਾਂ ਨੂੰ ਸਮਰਪਿਤ ਮੁਕਾਬਲੇ ਦੇ ਆਯੋਜਨ ਦਾ ਵੀ ਜ਼ਿਕਰ ਕੀਤਾ।

 

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਸਾਂਸਦ ਖੇਡ ਮਹਾਕੁੰਭ ਵਿੱਚ ਪਾਲੀ ਦੇ 1100 ਤੋਂ ਵੱਧ ਸਕੂਲੀ ਬੱਚਿਆਂ ਸਮੇਤ 2 ਲੱਖ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਇਨ੍ਹਾਂ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕੀਤੇ ਗਏ। ਪ੍ਰਧਾਨ ਮੰਤਰੀ ਮੋਦੀ ਨੇ ਪਾਲੀ ਦੇ ਸਾਂਸਦ ਸ਼੍ਰੀ ਪੀ.ਪੀ. ਚੌਧਰੀ ਨੂੰ ਉਨ੍ਹਾਂ ਦੇ ਬੇਮਿਸਾਲ ਪ੍ਰਯਤਨਾਂ ਲਈ ਵਧਾਈਆਂ ਦਿੱਤੀਆਂ। 

 

ਰਾਜਸਥਾਨ ਸਮੇਤ ਪੂਰੇ ਦੇਸ਼ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵਿੱਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, “ਰਾਜਸਥਾਨ ਦੇ ਬਹਾਦਰ ਨੌਜਵਾਨਾਂ ਨੇ ਹਥਿਆਰਬੰਦ ਬਲਾਂ ਵਿੱਚ ਆਪਣੀ ਸੇਵਾ ਤੋਂ ਲੈ ਕੇ ਖੇਡਾਂ ਵਿੱਚ ਆਪਣੀਆਂ ਪ੍ਰਾਪਤੀਆਂ ਤੱਕ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਮੈਨੂੰ ਭਰੋਸਾ ਹੈ ਕਿ ਤੁਸੀਂ ਸਾਰੇ ਖਿਡਾਰੀ ਇਸ ਵਿਰਾਸਤ ਨੂੰ ਅੱਗੇ ਵਧਾਉਂਦੇ ਰਹੋਗੇ।''

 

ਖੇਡਾਂ ਦੀ ਪਰਿਵਰਤਨਸ਼ੀਲ ਤਾਕਤ ਤੇ ਚਾਨਣਾ 'ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਖੇਡਾਂ ਦੀ ਸੁੰਦਰਤਾ ਨਾ ਸਿਰਫ਼ ਜਿੱਤਣ ਦੀ ਆਦਤ ਵਿਕਸਿਤ ਕਰਨ ਵਿੱਚ ਹੈ, ਬਲਕਿ ਆਤਮ-ਸੁਧਾਰ ਦੀ ਨਿਰੰਤਰ ਖੋਜ ਕਰਨ ਵਿੱਚ ਵੀ ਹੈ। ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਉੱਤਮਤਾ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਸਾਨੂੰ ਆਪਣੀ ਪੂਰੀ ਤਾਕਤ ਨਾਲ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ।

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਖੇਡਾਂ ਦੀ ਸਭ ਤੋਂ ਵੱਡੀ ਸ਼ਕਤੀ ਨੌਜਵਾਨਾਂ ਨੂੰ ਵੱਖ-ਵੱਖ ਬੁਰਾਈਆਂ ਤੋਂ ਦੂਰ ਲਿਜਾਣ ਦੀ ਸਮਰੱਥਾ ਹੈ। ਖੇਡਾਂ ਲਚਕਤਾ ਪੈਦਾ ਕਰਦੀਆਂ ਹਨ, ਇਕਾਗਰਤਾ ਵਧਾਉਂਦੀਆਂ ਹਨ ਅਤੇ ਸਾਡਾ ਧੀਆਂ ਕੇਂਦਰਿਤ ਰੱਖਦੀਆਂ ਹਨ। ਇਸ ਲਈ ਖੇਡਾਂ ਵਿਅਕਤੀਗਤ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

 

ਨੌਜਵਾਨਾਂ ਦੇ ਕਲਿਆਣ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਮੌਜੂਦਾ ਸਰਕਾਰ ਭਾਵੇਂ ਰਾਜ ਜਾਂ ਕੇਂਦਰੀ ਪੱਧਰ ਦੀ ਹੋਵੇ, ਨੌਜਵਾਨਾਂ ਦੇ ਹਿਤਾਂ ਨੂੰ ਪਹਿਲ ਦਿੰਦੀ ਹੈ। ਸਰਕਾਰ ਨੇ ਖਿਡਾਰੀਆਂ ਨੂੰ ਵਧੇਰੇ ਮੌਕੇ ਪ੍ਰਦਾਨ ਕਰਕੇ, ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾ ਕੇ ਅਤੇ ਉਨ੍ਹਾਂ ਨੂੰ ਸਰੋਤ ਪ੍ਰਦਾਨ ਕਰਕੇ ਬਹੁਤ ਮਦਦ ਕੀਤੀ ਹੈ।

 

ਪ੍ਰਧਾਨ ਮੰਤਰੀ ਨੇ ਪਿਛਲੇ ਦਹਾਕੇ ਵਿੱਚ ਖੇਡ ਬਜਟ ਵਿੱਚ ਤਿੰਨ ਗੁਣਾ ਵਾਧੇ, ਟੌਪਸ (TOPS) ਸਮੇਤ ਵੱਖ-ਵੱਖ ਯੋਜਨਾਵਾਂ ਦੇ ਤਹਿਤ ਸੈਂਕੜੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੀ ਵਿਵਸਥਾ ਅਤੇ ਦੇਸ਼ ਭਰ ਵਿੱਚ ਕਈ ਖੇਡ ਕੇਂਦਰਾਂ ਦੀ ਸਥਾਪਨਾ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਖੇਡਾਂ ਦੇ ਤਹਿਤ 3,000 ਤੋਂ ਵੱਧ ਖਿਡਾਰੀਆਂ ਨੂੰ 50,000 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਜ਼ਮੀਨੀ ਪੱਧਰ 'ਤੇ, ਲੱਖਾਂ ਖਿਡਾਰੀ ਲਗਭਗ 1,000 ਖੇਲੋ ਇੰਡੀਆ ਕੇਂਦਰਾਂ ਵਿੱਚ ਟ੍ਰੇਨਿੰਗ ਲੈ ਰਹੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ 100 ਮੈਡਲਾਂ ਨਾਲ ਨਵਾਂ ਰਿਕਾਰਡ ਕਾਇਮ ਕਰਨ ਵਾਲੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ।

 

ਉਨ੍ਹਾਂ ਨੇ 1 ਫਰਵਰੀ ਨੂੰ ਸਾਂਸਦ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਯੁਵਾ ਕੇਂਦ੍ਰਿਤ ਬਜਟ ਦੱਸਿਆ। ਉਨ੍ਹਾਂ ਨੇ ਕਿਹਾ, ''ਸੜਕਾਂ ਅਤੇ ਰੇਲਵੇ ਵਰਗੇ ਆਧੁਨਿਕ ਬੁਨਿਆਦੀ ਢਾਂਚੇ 'ਤੇ 11 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਸਭ ਤੋਂ ਵੱਧ ਫਾਇਦਾ ਨੌਜਵਾਨਾਂ ਨੂੰ ਹੋਵੇਗਾ। ਸਾਡੇ ਨੌਜਵਾਨ ਵੰਦੇ ਭਾਰਤ ਰੇਲ ਦੇ 40,000 ਕੋਚਾਂ ਦੇ ਨਿਰਮਾਣ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਜਿਹੀਆਂ ਪਹਿਲਾਂ ਦੇ ਸਭ ਤੋਂ ਵੱਧ ਲਾਭਾਰਥੀ ਹੋਣਗੇ।

 

ਪ੍ਰਧਾਨ ਮੰਤਰੀ ਨੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਾਂ ਰਾਹੀਂ ਨੌਜਵਾਨ ਸਸ਼ਕਤੀਕਰਨ 'ਤੇ ਸਰਕਾਰ ਦੇ ਫੋਕਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਸਟਾਰਟਅੱਪਸ ਨੂੰ ਟੈਕਸ ਰਾਹਤ ਲਈ 1 ਲੱਖ ਕਰੋੜ ਰੁਪਏ ਦੇ ਫੰਡ ਦਾ ਵੀ ਜ਼ਿਕਰ ਕੀਤਾ।

 

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਾਲੀ ਵਿੱਚ ਸ਼ੁਰੂ ਕੀਤੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ। ਇਨ੍ਹਾਂ ਵਿੱਚ ਲਗਭਗ 13,000 ਕਰੋੜ ਰੁਪਏ ਦੀਆਂ ਸੜਕਾਂ ਦਾ ਨਿਰਮਾਣ, ਰੇਲਵੇ ਸਟੇਸ਼ਨਾਂ, ਪੁਲਾਂ ਦਾ ਵਿਕਾਸ ਅਤੇ 2 ਕੇਂਦਰੀ ਵਿਦਿਆਲਿਆ, ਪਾਸਪੋਰਟ ਕੇਂਦਰ ਅਤੇ ਮੈਡੀਕਲ ਕਾਲਜਾਂ ਸਮੇਤ ਵਿੱਦਿਅਕ ਅਤੇ ਆਈਟੀ ਕੇਂਦਰਾਂ ਦੀ ਸਥਾਪਨਾ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਹਿਲਾਂ ਦਾ ਉਦੇਸ਼ ਪਾਲੀ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਵਿੱਚ ਯੋਗਦਾਨ ਪਾਉਣਾ ਹੈ।

 

ਆਪਣੇ ਸੰਬੋਧਨ ਦੇ ਅੰਤ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਆਪਕ ਵਿਕਾਸ ਪਹਿਲਾਂ ਰਾਹੀਂ ਰਾਜਸਥਾਨ ਅਤੇ ਦੇਸ਼ ਦੇ ਹਰੇਕ ਨਾਗਰਿਕ, ਖਾਸ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਨੌਜਵਾਨਾਂ ਵਿੱਚ ਦ੍ਰਿੜ੍ਹ ਇਰਾਦੇ ਅਤੇ ਲਗਨ ਦੀ ਭਾਵਨਾ ਪੈਦਾ ਕਰਨ ਵਿੱਚ ਖੇਡਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ, ਜੋ ਆਖਰਕਾਰ ਦੇਸ਼ ਦੀ ਪ੍ਰਗਤੀ ਅਤੇ ਸਮ੍ਰਿੱਧੀ ਵਿੱਚ ਯੋਗਦਾਨ ਪਾਉਣਗੀਆਂ।

 

 

****

ਡੀਐੱਸ/ਟੀਐੱਸ 


(Release ID: 2002366) Visitor Counter : 82