ਕਾਨੂੰਨ ਤੇ ਨਿਆਂ ਮੰਤਰਾਲਾ

ਭਾਰਤ ਦੇ ਕਾਨੂੰਨ ਕਮਿਸ਼ਨ ਨੇ "ਜਨਤਕ ਸੰਪਤੀ ਨੂੰ ਹੋਏ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 'ਤੇ ਮੁੜ ਵਿਚਾਰ ਕਰਨ" ਦੇ ਸਿਰਲੇਖ ਵਾਲੀ ਰਿਪੋਰਟ ਪੇਸ਼ ਕੀਤੀ

Posted On: 02 FEB 2024 5:28PM by PIB Chandigarh

ਭਾਰਤ ਦੇ 22ਵੇਂ ਕਾਨੂੰਨ ਕਮਿਸ਼ਨ ਨੇ "ਜਨਤਕ ਸੰਪਤੀ ਨੂੰ ਹੋਏ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 'ਤੇ ਮੁੜ ਵਿਚਾਰ ਕਰਨਾਸਿਰਲੇਖ ਵਾਲੀ ਆਪਣੀ ਰਿਪੋਰਟ ਨੰਬਰ 284 ਭਾਰਤ ਸਰਕਾਰ ਨੂੰ ਸੌਂਪੀ ਹੈ

ਜਨਤਕ ਅਸਾਸਿਆਂ ਦਾ ਨੁਕਸਾਨ ਲਗਾਤਾਰ ਜਾਰੀ ਹੈਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ

ਇਸ ਮੁੱਦੇ ਦੀ ਗੰਭੀਰਤਾ ਅਤੇ ਸਰਕਾਰੀ ਖਜ਼ਾਨੇ ਨੂੰ ਹੋ ਰਹੇ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ, 22ਵੇਂ ਕਾਨੂੰਨ ਕਮਿਸ਼ਨ ਨੇ ਇਸ ਰਿਪੋਰਟ ਨੂੰ ਤਿਆਰ ਕਰਨ ਦਾ ਬੀੜਾ ਚੁੱਕਿਆ ਇਸ ਦੀ ਪਾਲਣਾ ਕਰਦੇ ਹੋਏਕਮਿਸ਼ਨ ਨੇ ਇਸ ਵਿਸ਼ੇ ਦਾ ਵਿਆਪਕ ਅਧਿਐਨ ਕੀਤਾਵੱਖ-ਵੱਖ ਸੰਬੰਧਿਤ ਸੰਵਿਧਾਨਕ ਅਤੇ ਵਿਧਾਨਕ ਵਿਵਸਥਾਵਾਂਦੇਸ਼ ਭਰ ਦੀਆਂ ਅਦਾਲਤਾਂ ਦੁਆਰਾ ਅਨੇਕ ਨਿਆਂਇਕ ਫੈਸਲੇ ਅਤੇ ਜਨਤਕ ਅਸਾਸਿਆਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਕਰਨ ਵਾਲੀਆਂ ਘਟਨਾਵਾਂ ਦਾ ਵਿਸ਼ਲੇਸ਼ਣ ਕੀਤਾ

ਇਸ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦਕਮਿਸ਼ਨ ਨੇ ਜਨਤਕ ਅਸਾਸਿਆਂ ਦੇ ਨੁਕਸਾਨ ਦੀ ਰੋਕਥਾਮ ਐਕਟ, 1984 ਵਿੱਚ ਸੋਧਾਂ ਦੀ ਸਿਫ਼ਾਰਸ਼ ਕੀਤੀ ਹੈ ਕਮਿਸ਼ਨ ਨੇ ਇਹ ਵੀ ਸਿਫ਼ਾਰਸ਼ ਕੀਤੀ ਹੈ ਕਿ ਜਨਤਕ ਅਸਾਸਿਆਂ ਦੇ ਲੰਬੇ ਸਮੇਂ ਤੋਂ ਜਾਣਬੁੱਝ ਕੇ ਰੁਕਾਵਟਾਂ ਦੇ ਮੁੱਦੇ ਨਾਲ ਨਜਿੱਠਣ ਲਈ ਇੱਕ ਵੱਖਰਾ ਕਾਨੂੰਨ ਬਣਾਇਆ ਜਾਵੇ ਇਸ ਨੂੰ ਲਾਗੂ ਕਰਨ ਲਈ ਭਾਰਤੀ ਨਿਆ ਸੰਹਿਤਾ ਜਾਂ ਭਾਰਤੀ ਦੰਡਾਵਲੀ ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾ ਸਕਦੀਆਂ ਹਨ

*****

ਐੱਸਐੱਸ/ਏਕੇਐੱਸ



(Release ID: 2002618) Visitor Counter : 37


Read this release in: English , Urdu , Hindi