ਪ੍ਰਧਾਨ ਮੰਤਰੀ ਦਫਤਰ

ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ

Posted On: 09 FEB 2024 12:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਨੇ ਸਵਰਗੀ ਸ਼੍ਰੀ ਚੌਧਰੀ ਚਰਨ ਸਿੰਘ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਕਿਸਾਨਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਕਲਿਆਣ ਦੇ ਲਈ ਸਮਰਪਿਤ ਕਰ ਦਿੱਤਾ ਸੀ।

 

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਸਾਡੀ ਸਰਕਾਰ ਦਾ ਇਹ ਸੁਭਾਗ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸਨਮਾਨ ਦੇਸ਼ ਦੇ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ ਨੂੰ ਸਮਰਪਿਤ ਹੈ। ਉਨ੍ਹਾਂ ਨੇ ਕਿਸਾਨਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਕਲਿਆਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਹੋਣ ਜਾਂ ਦੇਸ਼ ਦੇ ਗ੍ਰਹਿ ਮੰਤਰੀ ਅਤੇ ਇੱਥੋਂ ਤੱਕ ਕਿ ਇੱਕ ਵਿਧਾਇਕ ਦੇ ਰੂਪ ਵਿੱਚ ਭੀ, ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਨਿਰਮਾਣ ਨੂੰ ਗਤੀ ਪ੍ਰਦਾਨ ਕੀਤੀ। ਉਹ ਐਮਰਜੈਂਸੀ ਦੇ ਵਿਰੋਧ ਵਿੱਚ ਭੀ ਡਟ ਕੇ ਖੜ੍ਹੇ ਰਹੇ। ਸਾਡੇ ਕਿਸਾਨ ਭਾਈ-ਭੈਣਾਂ ਦੇ ਲਈ ਉਨ੍ਹਾਂ ਦਾ ਸਮਰਪਣ ਭਾਵ ਅਤੇ ਐਮਰਜੈਂਸੀ ਦੇ ਦੌਰਾਨ ਲੋਕਤੰਤਰ ਦੇ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਪੂਰੇ ਦੇਸ਼ ਨੂੰ ਪ੍ਰੇਰਿਤ ਕਰਨ ਵਾਲੀ ਹੈ।”

 

***

ਡੀਐੱਸ/ਆਰਟੀ



(Release ID: 2004782) Visitor Counter : 43