ਗ੍ਰਹਿ ਮੰਤਰਾਲਾ

ਪਹਿਲੀ ਵਾਰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਕਾਂਸਟੇਬਲ (ਜੀਡੀ) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਆਯੋਜਿਤ ਹੋਵੇਗੀ


ਇਹ ਪ੍ਰੀਖਿਆ ਦੇਸ਼ ਭਰ ਦੇ 128 ਸ਼ਹਿਰਾਂ ਵਿੱਚ ਲਗਭਗ 48 ਲੱਖ ਉਮੀਦਵਾਰਾਂ ਲਈ 20 ਫਰਵਰੀ ਤੋਂ 7 ਮਾਰਚ 2024 ਤੱਕ ਆਯੋਜਿਤ ਕੀਤੀ ਜਾਵੇਗੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਗ੍ਰਹਿ ਮੰਤਰਾਲੇ ਨੇ 01 ਜਨਵਰੀ, 2024 ਤੋਂ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਆਯੋਜਿਤ ਕਰਨ ਦਾ ਫੈਸਲਾ ਕੀਤਾ ਸੀ

ਇਹ ਇਤਿਹਾਸਕ ਫੈਸਲਾ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪਹਿਲ 'ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਪ੍ਰੋਤਸਾਹਨ ਦੇਣ ਲਈ ਲਿਆ ਗਿਆ ਹੈ

ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਦੇ ਪ੍ਰਸ਼ਨ ਪੱਤਰ ਹੁਣ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਅਸਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨ੍ਹੜ, ਤਾਮਿਲ, ਤੇਲਗੂ, ਓਡਿਆ, ਉਰਦੂ, ਪੰਜਾਬੀ, ਮਣੀਪੁਰੀ ਅਤੇ ਕੋਂਕਣੀ ਵਿੱਚ ਤਿਆਰ ਕੀਤੇ ਜਾਣਗੇ

ਕਾਂਸਟੇਬਲ (ਜੀਡੀ) ਚੋਣ ਪ੍ਰੀਖਿਆ ਕਰਮਚਾਰੀ ਚੋਣ ਆਯੋਗ (ਐੱਸਐੱਸਸੀ) ਦੁਆਰਾ ਆਯੋਜਿਤ ਪ੍ਰਮੁੱਖ ਪ੍ਰੀਖਿਆਵਾਂ ਵਿੱਚੋਂ ਇੱਕ ਹੈ, ਜੋ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਆਕਰਸ਼ਿਤ ਕਰਦੀ ਹੈ

ਇਸ ਇਤਿਹਾਸਕ ਫੈਸਲੇ ਨਾਲ ਦੇਸ਼ ਭਰ ਦੇ ਲੱਖਾਂ ਨੌਜਵਾਨ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਵਿੱਚ

Posted On: 11 FEB 2024 11:51AM by PIB Chandigarh

ਪਹਿਲੀ ਵਾਰ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਕਾਂਸਟੇਬਲ (ਜੀਡੀ) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਈ ਜਾਵੇਗੀ। ਇਹ ਪ੍ਰੀਖਿਆ ਦੇਸ਼ ਭਰ ਦੇ 128 ਸ਼ਹਿਰਾਂ ਵਿੱਚ ਲਗਭਗ 48 ਲੱਖ ਉਮੀਦਵਾਰਾਂ ਲਈ 20 ਫਰਵਰੀ ਤੋਂ 7 ਮਾਰਚ, 2024 ਤੱਕ ਆਯੋਜਿਤ ਕੀਤੀ ਜਾਵੇਗੀ।

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ, ਗ੍ਰਹਿ ਮੰਤਰਾਲੇ ਨੇ ਸੀਏਪੀਐੱਫ ਵਿੱਚ ਭਰਤੀ ਲਈ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ 01 ਜਨਵਰੀ, 2024 ਤੋਂ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਆਯੋਜਿਤ ਕਰਨ ਦਾ ਫੈਸਲਾ ਕੀਤਾ ਸੀ। ਇਹ ਇਤਿਹਾਸਕ ਫੈਸਲਾ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪਹਿਲ 'ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਪ੍ਰੋਤਸਾਹਨ ਦੇਣ ਲਈ ਲਿਆ ਗਿਆ ਹੈ।

 

ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਦਾ ਪ੍ਰਸ਼ਨ ਪੱਤਰ ਹੁਣ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਹੇਠ ਲਿਖੀਆਂ 13 ਖੇਤਰੀ ਭਾਸ਼ਾਵਾਂ ਵਿੱਚ ਤਿਆਰ ਕੀਤਾ ਜਾਵੇਗਾ :-

 

1. ਅਸਮੀਆ

 

2. ਬੰਗਾਲੀ

 

3. ਗੁਜਰਾਤੀ

 

4. ਮਰਾਠੀ

 

5. ਮਲਿਆਲਮ

 

6. ਕੰਨ੍ਹੜ

 

7. ਤਮਿਲ

 

8. ਤੇਲਗੂ

 

9. ਓਡਿਆ

 

10. ਉਰਦੂ

 

11. ਪੰਜਾਬੀ

 

12. ਮਣੀਪੁਰੀ

 

13. ਕੋਂਕਣੀ

 

ਕਾਂਸਟੇਬਲ (ਜੀਡੀ) ਚੋਣ ਪ੍ਰੀਖਿਆ ਕਰਮਚਾਰੀ ਚੋਣ ਆਯੋਗ (ਐੱਸਐੱਸਸੀ) ਦੁਆਰਾ ਆਯੋਜਿਤ ਪ੍ਰਮੁੱਖ ਪ੍ਰੀਖਿਆਵਾਂ ਵਿੱਚੋਂ ਇੱਕ ਹੈ, ਜੋ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਆਕਰਸ਼ਿਤ ਕਰਦੀ ਹੈ। ਇਸ ਲਈ, ਗ੍ਰਹਿ ਮੰਤਰਾਲੇ ਅਤੇ ਕਰਮਚਾਰੀ ਚੋਣ ਆਯੋਗ ਨੇ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ ਆਯੋਜਿਤ ਕਰਨ ਦੀ ਸਹੂਲਤ ਲਈ ਇੱਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਹਨ। ਜਿਸ ਦੇ ਅਨੁਸਾਰ, ਐੱਸਐੱਸਸੀ ਨੇ ਕਾਂਸਟੇਬਲ (ਜੀਡੀ) ਪ੍ਰੀਖਿਆ, 2024 ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਆਯੋਜਿਤ ਕਰਨ ਲਈ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤਾ ਹੈ।

 

ਇਸ ਇਤਿਹਾਸਕ ਫੈਸਲੇ ਨਾਲ ਦੇਸ਼ ਭਰ ਦੇ ਲੱਖਾਂ ਨੌਜਵਾਨ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਵਿੱਚ ਇਸ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ, ਜਿਸ ਨਾਲ ਉਨ੍ਹਾਂ ਦੀ ਚੋਣ ਦੀ ਸੰਭਾਵਨਾ ਵਧੇਗੀ। ਇਸਦੇ ਨਤੀਜੇ ਵਜੋਂ, ਦੇਸ਼ ਭਰ ਦੇ ਉਮੀਦਵਾਰਾਂ ਵਿੱਚ ਇਸ ਪ੍ਰੀਖਿਆ ਦੀ ਪਹੁੰਚ ਵਧੇਗੀ ਅਤੇ ਸਾਰਿਆਂ ਨੂੰ ਰੋਜ਼ਗਾਰ ਦਾ ਬਰਾਬਰ ਮੌਕਾ ਵੀ ਮਿਲੇਗਾ।

 

ਕੇਂਦਰ ਸਰਕਾਰ ਦੇ ਇਸ ਉਪਰਾਲੇ ਨਾਲ ਦੇਸ਼ ਭਰ ਦੇ ਨੌਜਵਾਨਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਸੀਏਪੀਐੱਫਜ਼ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਵਿੱਚ ਭਾਗ ਲੈਣ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਕਰੀਅਰ ਬਣਾਉਣ ਦਾ ਸੁਨਹਿਰੀ ਮੌਕਾ ਪ੍ਰਾਪਤ ਹੋਇਆ ਹੈ।

 

****

 

ਆਰਕੇ/ਏਐੱਸਐੱਚ/ਆਰਆਰ/ਏਕੇ



(Release ID: 2004962) Visitor Counter : 67