ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਮਿਜ਼ੋਰਮ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ
Posted On:
11 FEB 2024 5:49PM by PIB Chandigarh
ਮਿਜ਼ੋਰਮ ਦੇ ਮੁੱਖ ਮੰਤਰੀ ਸ਼੍ਰੀ ਲਾਲ ਦੁਹਾਵਮਾ ਇਸ ਸਮੇਂ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ, ਪੁਲਾੜ ਅਤੇ ਪਰਮਾਣੂ ਊਰਜਾ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਅੱਜ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਾਲ ਆਪਣੇ ਰਾਜ ਵਿੱਚ ਸਿਵਲ ਸੇਵਕਾਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਸਹਿਤ ਰਾਜ ਨਾਲ ਸਬੰਧਿਤ ਕਈ ਮੁੱਦਿਆਂ ‘ਤੇ ਚਰਚਾ ਕੀਤੀ।
ਡਾ. ਜਿਤੇਂਦਰ ਸਿੰਘ ਨੇ ਮੁੱਖ ਮੰਤਰੀ ਸ਼੍ਰੀ ਲਾਲਦੁਹਾਵਮਾ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਉੱਤਰ-ਪੂਰਬ ਖੇਤਰ ਨੂੰ ਸਰਬਉੱਚ ਪ੍ਰਾਥਮਿਕਤਾ ਦਿੰਦੇ ਹਨ ਅਤੇ ਉਹ ਇਸ ਖੇਤਰ ਦੇ ਸਾਰੇ ਅੱਠ ਰਾਜਾਂ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਸੁਨਿਸ਼ਚਿਤ ਕਰਨ ਦੇ ਇਛੁੱਕ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸ਼੍ਰੀ ਨਰੇਂਦਰ ਮੋਦੀ ਨੇ 65 ਤੋਂ ਅਧਿਕ ਵਾਰ ਉੱਤਰ-ਪੂਰਬ ਖੇਤਰ ਦਾ ਦੌਰਾ ਕੀਤਾ ਹੈ, ਜੋ ਸੰਭਵਤ: ਉਨ੍ਹਾਂ ਦੇ ਸਾਰੇ ਪੂਰਵ ਪ੍ਰਧਾਨ ਮੰਤਰੀਆਂ ਦੁਆਰਾ ਕੀਤੀਆਂ ਗਈਆਂ ਕੁੱਲ ਯਾਤਰਾਵਾਂ ਤੋਂ ਕਿਤੇ ਵਧ ਹੈ। ਉਨ੍ਹਾਂ ਨੇ ਕਿਹਾ ਕਿ ਭਲੇ ਹੀ ਮਿਜ਼ੋਰਮ ਇੱਕ ਛੋਟਾ ਰਾਜ ਹੈ, ਲੇਕਿਨ ਪ੍ਰਧਾਨ ਮੰਤਰੀ ਮੋਦੀ ਸਮੇਂ-ਸਮੇਂ ‘ਤੇ ਰਾਜ ਦਾ ਦੌਰਾ ਕਰਦੇ ਰਹੇ ਹਨ ਅਤੇ ਉਹ ਉੱਥੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦੇ ਹਨ।
ਡਾ. ਜਿਤੇਂਦਰ ਸਿੰਘ ਨੇ ਇਸ ਤੱਥ ਨੂੰ ਦੁਹਰਾਇਆ ਕਿ ਮੋਦੀ ਸਰਕਾਰ ਦੁਆਰਾ ਇਜ਼ਰਾਇਲੀ ਸਹਿਯੋਗ ਨਾਲ ਪੂਰੇ ਉੱਪ ਮਹਾਦੀਪ ਵਿੱਚ ਉੱਤਮਤਾ ਤੋਂ ਪਹਿਲੇ ਕੇਂਦਰਾਂ ਵਿੱਚੋਂ ਇੱਕ ਮਿਜ਼ੋਰਮ ਵਿੱਚ ਵਿਸ਼ੇਸ਼ “ਸਿਟਰਸ ਫਰੂਟ ਪਾਰਕ” ਸਥਾਪਿਤ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਬਾਗਬਾਨੀ, ਰੈਵੇਨਿਊ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲੇਗਾ।
ਸ਼੍ਰੀ ਲਾਲਦੁਹਾਵਮਾ ਨੇ ਰਾਜ ਵਿੱਚ ਸਿਵਲ ਸੇਵਕਾਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਦੇ ਸਬੰਧ ਵਿੱਚ ਡਾ. ਜਿਤੇਂਦਰ ਸਿੰਘ ਨੂੰ ਅਪੀਲ ਕੀਤੀ, ਕਿਉਂਕਿ ਉਹ ਡੀਓਪੀਟੀ ਦੇ ਇੰਚਾਰਜ ਵੀ ਹਨ। ਡਾ. ਜਿਤੇਂਦਰ ਸਿੰਘ ਨੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਇੱਕ ਅਧਿਕਾਰਿਤ ਸੰਚਾਰ ਭੇਜਣਾ ਚਾਹੀਦਾ ਹੈ ਅਤੇ ਭਰੋਸਾ ਦਿੱਤਾ ਕਿ ਇਸ ਸਬੰਧ ਵਿੱਚ ਜੋ ਵੀ ਸੰਭਵ ਅਤੇ ਉਚਿਤ ਹੋਵੇਗਾ ਉਹ ਕੀਤਾ ਜਾਵੇਗਾ।
ਮੁੱਖ ਮੰਤਰੀ ਸ਼੍ਰੀ ਲਾਲਦੁਹਾਵਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਪ੍ਰਧਾਨ ਮੰਤਰੀ ਦੁਆਰਾ ਇਸ ਵਿੱਚ ਦਿਲਚਸਪੀ ਲੈਣ ਅਤੇ ਉਨ੍ਹਾਂ ਨੂੰ ਸਮਾਂ ਦੇਣ ਲਈ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼ ਉਨ੍ਹਾਂ ਨੂੰ ਪ੍ਰੋਤਸਾਹਨ ਦਿੱਤਾ ਹੈ ਬਲਕਿ ਸਮੇਂ-ਸਮੇਂ ‘ਤੇ ਮਿਜ਼ੋਰਮ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਰਹਿਣ ਨੂੰ ਵੀ ਕਿਹਾ ਹੈ।
***************
ਐੱਸਐੱਨਸੀ/ਪੀਕੇ
(Release ID: 2005305)
Visitor Counter : 58