ਯੁਵਾ ਮਾਮਲੇ ਤੇ ਖੇਡ ਮੰਤਰਾਲਾ
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਨੇ 'ਮਾਈ ਭਾਰਤ-ਮੇਰਾ ਯੁਵਾ ਭਾਰਤ' ਪਲੇਟਫ਼ਾਰਮ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ
ਮਾਈ ਭਾਰਤ ਪਲੇਟਫ਼ਾਰਮ ਦੀ ਸ਼ੁਰੂਆਤ ਦੇ ਕੁਝ ਹੀ ਮਹੀਨਿਆਂ ਦੇ ਅੰਦਰ 1.5 ਕਰੋੜ ਤੋਂ ਵੱਧ ਨੌਜਵਾਨਾਂ ਨੇ ਵਲੰਟੀਅਰਾਂ ਵਜੋਂ ਰਜਿਸਟ੍ਰੇਸ਼ਨ ਕਰਵਾ ਲਈ ਹੈ: ਸ਼੍ਰੀ ਅਨੁਰਾਗ ਸਿੰਘ ਠਾਕੁਰ
Posted On:
09 FEB 2024 7:25PM by PIB Chandigarh
ਯੁਵਾ ਮਾਮਲਿਆਂ ਅਤੇ ਖੇਡਾਂ ਬਾਰੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਇੱਕ ਤਾਜ਼ਾ ਬਿਆਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ 31 ਅਕਤੂਬਰ ਨੂੰ ਸ਼ੁਰੂ ਕੀਤੇ ਗਏ “ਮਾਈ ਭਾਰਤ, ਮੇਰਾ ਯੁਵਾ ਭਾਰਤ” ਪਲੇਟਫਾਰਮ ਨੂੰ ਮਿਲੇ ਸ਼ਾਨਦਾਰ ਹੁੰਗਾਰੇ ਦੇ ਲਈ ਬਹੁਤ ਧੰਨਵਾਦ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਮੰਤਰੀ ਸਾਹਿਬ ਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋਈ ਕਿ ਇਸ ਦੀ ਸ਼ੁਰੂਆਤ ਦੇ ਕੁਝ ਮਹੀਨਿਆਂ ਦੇ ਅੰਦਰ 1.5 ਕਰੋੜ ਤੋਂ ਵੱਧ ਨੌਜਵਾਨਾਂ ਨੇ ਵਲੰਟੀਅਰਾਂ ਵਜੋਂ ਰਜਿਸਟ੍ਰੇਸ਼ਨ ਕਰਵਾਈ ਹੈ। ਪਲੇਟਫਾਰਮ ਦਾ ਮੰਤਵ ਨੌਜਵਾਨਾਂ ਨੂੰ ਵਿਅਕਤੀਗਤ ਅਤੇ ਲੀਡਰਸ਼ਿਪ ਵਿਕਾਸ ਲਈ ਵਿਲੱਖਣ ਮੌਕੇ ਪ੍ਰਦਾਨ ਕਰਨਾ ਹੈ।
ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਕੇਂਦਰੀ ਮੰਤਰੀ ਨੇ ਰਜਿਸਟਰਡ ਵਲੰਟੀਅਰਾਂ ਦੇ ਹਿੱਤਾਂ ਅਤੇ ਇੱਛਾਵਾਂ ਦੇ ਅਨੁਸਾਰ ਆਉਣ ਵਾਲੀਆਂ ਵੱਖ-ਵੱਖ ਪਹਿਲਕਦਮੀਆਂ ਲਈ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਖੇਲੋ ਇੰਡੀਆ ਪ੍ਰੋਗਰਾਮ ਦੇ ਤਹਿਤ ਖੇਡ ਪ੍ਰਤਿਭਾ ਦੀ ਖੋਜ ਕਰਨ ਤੋਂ ਲੈ ਕੇ ਵੋਟਰ ਜਾਗਰੂਕਤਾ ਮੁਹਿੰਮਾਂ ਤੱਕ, ਇਹ ਪਲੇਟਫਾਰਮ ਨੌਜਵਾਨਾਂ ਨੂੰ ਨਵੇਂ ਮੌਕੇ ਲੱਭਣ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੇ ਹੁਨਰ ਪ੍ਰਦਾਨ ਕਰਦਾ ਹੈ।
ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਰਸਾਏ ਗਏ 'ਵਿਕਸਿਤ ਭਾਰਤ 2047' ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਰਜਿਸਟਰਡ ਵਲੰਟੀਅਰਾਂ ਅਤੇ ਸੰਭਾਵੀ ਭਾਗੀਦਾਰਾਂ ਦੋਵਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨੂੰ ਅਧਿਕਾਰਤ ਵੈੱਬਸਾਈਟ mybharat.gov.in. 'ਤੇ ਜਲਦੀ ਤੋਂ ਜਲਦੀ ਰਜਿਸਟਰ ਕਰਨ ਦੀ ਅਪੀਲ ਕੀਤੀ।
ਕੇਂਦਰੀ ਮੰਤਰੀ ਨੇ ਕਿਹਾ ਕਿ “ਤੁਸੀਂ ਸਿਰਫ਼ ਜਨਰੇਸ਼ਨ-ਜ਼ੈੱਡ ਹੀ ਨਹੀਂ ਹੋ, ਤੁਸੀਂ ਭਾਰਤ ਦੀ ਅੰਮ੍ਰਿਤ ਪੀੜ੍ਹੀ ਵੀ ਹੋ।” ਨੌਜਵਾਨਾਂ ਨੂੰ ਰਾਸ਼ਟਰ ਦੇ ਭਵਿੱਖ ਨੂੰ ਘੜਨ ਲਈ ਮੌਕੇ ਦਾ ਲਾਭ ਲੈਣ ਲਈ ਉਤਸ਼ਾਹਿਤ ਕਰਦੇ ਹੋਏ ਕੇਂਦਰੀ ਮੰਤਰੀ ਨੇ ਵਲੰਟੀਅਰਾਂ ਵਿੱਚ ਏਕਤਾ ਨਵੀਨਤਾ ਅਤੇ ਦ੍ਰਿੜ੍ਹਤਾ ਨੂੰ ਉਤਸ਼ਾਹਿਤ ਕਰਨ ਲਈ ਪਲੇਟਫਾਰਮ ਦੀ ਵਚਨਬੱਧਤਾ ਨੂੰ ਦੁਹਰਾਇਆ।
ਅੰਤ ਵਿੱਚ, ਮੰਤਰੀ ਸਾਹਿਬ ਨੇ ਨੌਜਵਾਨਾਂ ਨੂੰ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੁਹਰਾਉਂਦੇ ਹੋਏ
ਇੱਕ ਉੱਜਵਲ ਭਵਿੱਖ ਲਈ ਅੱਜ ਤੋਂ ਹੀ ਕੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਇੱਛੁਕ ਵਿਅਕਤੀ mybharat.gov.in ਨੂੰ ਦੇਖ ਸਕਦੇ ਹਨ।
***********
ਪੀਪੀਜੀ/ ਐੱਸਕੇ
(Release ID: 2005616)
Visitor Counter : 81