ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ (ਫਰਵਰੀ 13-14, 2024)

Posted On: 10 FEB 2024 5:37PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 14 ਫਰਵਰੀ 2024 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਸਰਕਾਰੀ ਯਾਤਰਾ ਕਰਨਗੇ। 

 

ਪ੍ਰਧਾਨ ਮੰਤਰੀ ਮੋਦੀ ਦੀ 2015 ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਹ ਸੱਤਵੀਂ ਅਤੇ ਪਿਛਲੇ ਅੱਠ ਮਹੀਨਿਆਂ ਵਿੱਚ ਤੀਸਰੀ ਯਾਤਰਾ ਹੋਵੇਗੀ। ਯਾਤਰਾ ਦੇ ਦੌਰਾਨ, ਪ੍ਰਧਾਨ ਮੰਤਰੀ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਦੁਵੱਲੀਆਂ ਬੈਠਕਾਂ ਕਰਨਗੇ। ਦੋਨੋਂ ਨੇਤਾ ਦੋਨਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਗਹਿਰਾ, ਵਿਸਤ੍ਰਿਤ ਅਤੇ ਮਜ਼ਬੂਤ ​​ਕਰਨ ਦੇ ਢੰਗ ਤਰੀਕਿਆਂ 'ਤੇ ਚਰਚਾ ਕਰਨਗੇ ਅਤੇ ਆਪਸੀ ਹਿਤਾਂ ਦੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। 

 

ਪ੍ਰਧਾਨ ਮੰਤਰੀ ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਭੀ ਮੁਲਾਕਾਤ ਕਰਨਗੇ। ਉਨ੍ਹਾਂ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਦੁਬਈ ਵਿੱਚ ਆਯੋਜਿਤ ਹੋਣ ਵਾਲੀ ਵਰਲਡ ਗਵਰਨਮੈਂਟ ਸਮਿਟ 2024 ਵਿੱਚ ਗੈਸਟ ਆਵ੍ ਆਨਰ ਦੇ ਰੂਪ ਵਿੱਚ ਹਿੱਸਾ ਲੈਣਗੇ ਅਤੇ ਸਮਿਟ ਵਿੱਚ ਇੱਕ ਵਿਸ਼ੇਸ਼ ਮੁੱਖ ਭਾਸ਼ਣ ਦੇਣਗੇ। 

 

ਪ੍ਰਧਾਨ ਮੰਤਰੀ ਅਬੂ ਧਾਬੀ ਵਿੱਚ ਪਹਿਲੇ ਹਿੰਦੂ ਮੰਦਰ ਬੀਏਪੀਐੱਸ ਮੰਦਿਰ (BAPS Mandir) ਦਾ ਉਦਘਾਟਨ ਕਰਨਗੇ। ਉਹ ਅਬੂ ਧਾਬੀ ਦੇ ਜ਼ਾਯਦ ਸਪੋਰਟਸ ਸਿਟੀ ਵਿੱਚ ਇੱਕ ਸਮਾਗਮ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਭਾਰਤੀ ਭਾਈਚਾਰੇ ਨੂੰ ਭੀ ਸੰਬੋਧਨ ਕਰਨਗੇ। 

 

ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦਰਮਿਆਨ ਮਜ਼ਬੂਤ ​​ਰਾਜਨੀਤਕ, ਸੱਭਿਆਚਾਰਕ ਅਤੇ ਆਰਥਿਕ ਸਬੰਧਾਂ 'ਤੇ ਆਧਾਰਿਤ ਨਿੱਘੇ, ਨਜ਼ਦੀਕੀ ਅਤੇ ਬਹੁ-ਆਯਾਮੀ ਸਬੰਧ ਹਨ। ਅਗਸਤ 2015 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਤਿਹਾਸਕ ਯਾਤਰਾ ਤੋਂ ਬਾਅਦ, ਦੋਵਾਂ ਦੇਸ਼ਾਂ ਦੇ ਦਰਮਿਆਨ ਦੁਵੱਲੇ ਸਬੰਧਾਂ ਨੂੰ ਇੱਕ ਵਿਆਪਕ ਰਣਨੀਤਕ ਭਾਈਵਾਲੀ ਤੱਕ ਵਧਾਇਆ ਗਿਆ। ਦੋਨੋਂ ਦੇਸ਼ਾਂ ਨੇ ਸਰਹੱਦ ਪਾਰ ਲੈਣ-ਦੇਣ ਦੇ ਲਈ ਭਾਰਤੀ ਰੁਪਏ ਅਤੇ ਏਈਡੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਫਰਵਰੀ 2022 ਵਿੱਚ ਇੱਕ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ (ਸੀਈਪੀਏ-CEPA) ਅਤੇ ਜੁਲਾਈ 2023 ਵਿੱਚ ਇੱਕ ਲੋਕਲ ਕਰੰਸੀ ਸੈਟਲਮੈਂਟ (ਐੱਲਸੀਐੱਸ-LCS) ਪ੍ਰਣਾਲੀ 'ਤੇ ਦਸਤਖਤ ਕੀਤੇ। 

 

ਦੋਨੋਂ ਦੇਸ਼ 2022-23 ਵਿੱਚ ਲਗਭਗ 85 ਬਿਲੀਅਨ ਅਮਰੀਕੀ ਡਾਲਰ ਦੇ ਦੁਵੱਲੇ ਵਪਾਰ ਦੇ ਨਾਲ ਇੱਕ ਦੂਸਰੇ ਦੇ ਪ੍ਰਮੁੱਖ ਵਪਾਰਕ ਭਾਈਵਾਲਾਂ ਵਿੱਚੋਂ ਇੱਕ ਹਨ। ਸੰਯੁਕਤ ਅਰਬ ਅਮੀਰਾਤ (ਯੂਏਈ) 2022-23 ਵਿੱਚ ਪ੍ਰਤੱਖ ਵਿਦੇਸ਼ੀ ਨਿਵੇਸ਼ ਦੇ ਮਾਮਲੇ ਵਿੱਚ ਭਾਰਤ ਵਿੱਚ ਟੌਪ 4 ਨਿਵੇਸ਼ਕਾਂ ਵਿੱਚੋਂ ਇੱਕ ਹੈ।

 

ਲਗਭਗ 3.5 ਮਿਲੀਅਨ ਮਜ਼ਬੂਤ ​​ਅਤੇ ਜੀਵੰਤ ਭਾਰਤੀ ਭਾਈਚਾਰਾ ਸੰਯੁਕਤ ਅਰਬ ਅਮੀਰਾਤ ਵਿੱਚ ਸਭ ਤੋਂ ਬੜਾ ਪ੍ਰਵਾਸੀ ਸਮੂਹ ਹੈ। ਆਪਣੇ ਮੇਜ਼ਬਾਨ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦਾ ਸਕਾਰਾਤਮਕ ਅਤੇ ਪ੍ਰਸ਼ੰਸਾਯੋਗ ਯੋਗਦਾਨ ਸੰਯੁਕਤ ਅਰਬ ਅਮੀਰਾਤ (ਯੂਏਈ) ਨਾਲ ਸਾਡੇ ਸ਼ਾਨਦਾਰ ਦੁਵੱਲੇ ਸਬੰਧਾਂ ਦਾ ਇੱਕ ਮਹੱਤਵਪੂਰਨ ਅਧਾਰ ਰਿਹਾ ਹੈ। 

 

 *******

 

ਡੀਐੱਸ/ਐੱਸਟੀ



(Release ID: 2005702) Visitor Counter : 37