ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਨਾਲ ਮੁਲਾਕਾਤ ਕੀਤੀ

Posted On: 14 FEB 2024 3:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਫਰਵਰੀ 2024 ਨੂੰ ਦੁਬਈ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਦੁਬਈ ਦੇ ਸ਼ਾਸਕ ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (His Highness Sheikh Mohamed bin Rashid Al Maktoum) ਨਾਲ ਮੁਲਾਕਾਤ ਕੀਤੀ।

 

 

 

ਦੋਨਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਟੈਕਨੋਲੋਜੀ, ਪੁਲਾੜ, ਸਿੱਖਿਆ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ (people-to-people ties) ਸਹਿਤ ਦੁਵੱਲੇ ਸਹਿਯੋਗ ਦੇ ਵਿਆਪਕ ਖੇਤਰਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦਰਮਿਆਨ ਤੇਜ਼ੀ ਨਾਲ ਵਧਦੇ ਆਰਥਿਕ ਅਤੇ ਕਮਰਸ਼ੀਅਲ ਸਬੰਧਾਂ ‘ਤੇ ਸੰਤੋਸ਼ ਵਿਅਕਤ ਕੀਤਾ ਅਤੇ ਵਿਆਪਕ ਆਰਥਿਕ ਸਾਂਝੇਦਾਰੀ ਸਮਝੌਤੇ (Comprehensive Economic Partnership Agreement) ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਵਿਸ਼ੇਸ਼ ਤੌਰ ‘ਤੇ ਸਵੀਕਾਰ ਕੀਤਾ। ਉਨ੍ਹਾਂ ਨੇ ਦੁਵੱਲੀ ਨਿਵੇਸ਼ ਸੰਧੀ (Bilateral Investment Treaty) ‘ਤੇ ਹਸਤਾਖਰ ਕੀਤੇ ਜਾਣ ਦਾ ਭੀ ਸੁਆਗਤ ਕੀਤਾ।  

 

 

 

ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਰਹਿਣ ਵਾਲੇ ਭਾਰਤੀ ਸਮੁਦਾਇ ਦੇ ਪ੍ਰਤੀ ਦਿਆਲਤਾ ਦੇ ਲਈ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (Prime Minister Sheikh Mohamed bin Rashid Al Maktoum) ਦਾ ਆਭਾਰ ਪ੍ਰਗਟ ਕੀਤਾ। ਦੋਨਾਂ ਨੇਤਾਵਾਂ ਨੇ ਦੁਬਈ ਨੂੰ ਵਪਾਰ, ਸੇਵਾਵਾਂ ਅਤੇ ਟੂਰਿਜ਼ਮ ਦੀ ਗਲੋਬਲ ਹੱਬ ਦੇ ਰੂਪ ਵਿੱਚ ਵਿਕਸਿਤ ਕਰਨ ਵਿੱਚ ਭਾਰਤੀ ਪ੍ਰਵਾਸੀਆਂ (Indian Diaspora) ਦੇ ਯੋਗਦਾਨ ਨੂੰ ਸਵੀਕਾਰ ਕੀਤਾ।

 

 

 

ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਇੱਕ ਭਾਰਤੀ ਸਮੁਦਾਇਕ ਹਸਪਤਾਲ (Indian Community Hospital) ਦੇ ਲਈ ਭੂਮੀ ਪ੍ਰਦਾਨ ਕਰਨ ਦੇ ਲਈ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (Prime Minister Sheikh Mohamed bin Rashid Al Maktoum) ਦਾ ਆਭਾਰ ਪ੍ਰਗਟ ਕੀਤਾ। ਇਹ ਹਸਪਤਾਲ ਸਰੀਰਕ ਕਿਰਤ ਕਰਨ ਵਾਲੇ ਭਾਰਤੀ ਕਿਰਤੀਆਂ ਯਾਨੀ ਬਲੂ-ਕਾਲਰ ਵਰਕਰਾਂ (Indian blue-collar workers) ਦੇ ਲਈ ਕਿਫ਼ਾਇਤੀ ਸਿਹਤ ਸੁਵਿਧਾਵਾਂ ਪ੍ਰਦਾਨ ਕਰੇਗਾ।

 

 

 

ਪ੍ਰਧਾਨ ਮੰਤਰੀ ਨੇ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ (Minister Sheikh Mohammed bin Rashid Al Maktoum) ਨੂੰ ਆਪਣੀ ਸੁਵਿਧਾ ਅਨੁਸਾਰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।

 

 

 

*********

 

ਡੀਐੱਸ/ਏਕੇ



(Release ID: 2006734) Visitor Counter : 37