ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ (Amir) ਨਾਲ ਮੁਲਾਕਾਤ ਕੀਤੀ

Posted On: 15 FEB 2024 5:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੋਹਾ ਦੇ ਅਮੀਰੀ ਪੈਲੇਸ (Amiri Palace) ਵਿੱਚ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ (Sheikh Tamin bin Hamad Al Thani) ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਦਾ ਅਮੀਰੀ ਪੈਲੇਸ ਵਿੱਚ ਪਹੁੰਚਣ ‘ਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ। ਇਸ ਦੇ ਬਾਅਦ ਦੋਵਾਂ ਧਿਰਾਂ ਨੇ ਪ੍ਰਤੀਨਿਧੀਮੰਡਲ ਪੱਧਰ ਦੀ (ਵਫ਼ਦ ਪੱਧਰੀ) ਅਤੇ ਸੀਮਿਤ ਗੱਲਬਾਤ ਕੀਤੀ। ਗੱਲਬਾਤ ਦੇ ਦੌਰਾਨ ਆਰਥਿਕ ਸਹਿਯੋਗ, ਨਿਵੇਸ਼, ਊਰਜਾ ਸਾਂਝੇਦਾਰੀ, ਪੁਲਾੜ ਸਹਿਯੋਗ, ਸ਼ਹਿਰੀ ਬੁਨਿਆਦੀ ਢਾਂਚਾ, ਸੱਭਿਆਚਾਰਕ ਸਬੰਧ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਹਿਤ ਕਈ ਵਿਸ਼ਿਆਂ ‘ਤੇ ਚਰਚਾ ਹੋਈ। ਦੋਵਾਂ ਨੇਤਾਵਾਂ ਨੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

 

ਪ੍ਰਧਾਨ ਮੰਤਰੀ ਨੇ ਕਤਰ ਵਿੱਚ 8 ਲੱਖ ਤੋਂ ਵੱਧ ਮਜ਼ਬੂਤ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਅਮੀਰ ਦਾ ਧੰਨਵਾਦ ਕੀਤਾ ਅਤੇ ਕਤਰ ਦੇ ਨਾਲ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਅਮੀਰ ਨੂੰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।

ਅਮੀਰ ਨੇ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਅਤੇ ਖਾੜ੍ਹੀ ਖੇਤਰ ਵਿੱਚ ਇੱਕ ਕੀਮਤੀ ਭਾਗੀਦਾਰ ਦੇ ਰੂਪ ਵਿੱਚ ਭਾਰਤ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਅਮੀਰ ਨੇ ਕਤਰ ਦੇ ਵਿਕਾਸ ਵਿੱਚ ਜੀਵੰਤ ਭਾਰਤੀ ਸਮੁਦਾਏ ਦੇ ਯੋਗਦਾਨ ਅਤੇ ਕਤਰ ਵਿੱਚ ਆਯੋਜਿਤ ਹੋਣ ਵਾਲੇ ਵਿਭਿੰਨ ਅੰਤਰਰਾਸ਼ਟਰੀ ਪ੍ਰੋਗਰਾਮਾਂ ਵਿੱਚ ਉਨ੍ਹਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਦੀ ਵੀ ਸ਼ਲਾਘਾ ਕੀਤੀ।

ਮੀਟਿੰਗ ਦੇ ਬਾਅਦ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਅਮੀਰੀ ਪੈਲੇਸ ਵਿੱਚ ਦੁਪਹਿਰ ਦੇ ਭੋਜਨ ਦਾ ਆਯੋਜਨ ਕੀਤਾ ਗਿਆ।

 

***

ਡੀਐੱਸ/ਐੱਸਟੀ 



(Release ID: 2007062) Visitor Counter : 59