ਉਪ ਰਾਸ਼ਟਰਪਤੀ ਸਕੱਤਰੇਤ
ਉਪ-ਰਾਸ਼ਟਰਪਤੀ 20 ਫ਼ਰਵਰੀ, 2024 ਨੂੰ ਈਟਾਨਗਰ, ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰਨਗੇ
ਉਪ-ਰਾਸ਼ਟਰਪਤੀ ਅਰੁਣਾਚਲ ਪ੍ਰਦੇਸ਼ ਰਾਜ ਦੇ 38ਵੇਂ ਸਥਾਪਨਾ ਦਿਵਸ ਦੇ ਮੌਕੇ ਮੁੱਖ ਮਹਿਮਾਨ ਹੋਣਗੇ
Posted On:
19 FEB 2024 11:58AM by PIB Chandigarh
ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ 20 ਫਰਵਰੀ, 2024 ਨੂੰ ਈਟਾਨਗਰ, ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਸ਼੍ਰੀ ਧਨਖੜ ਦਾ ਅਰੁਣਾਚਲ ਪ੍ਰਦੇਸ਼ ਰਾਜ ਦਾ ਇਹ ਪਹਿਲਾ ਦੌਰਾ ਹੋਵੇਗਾ। ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਸ਼੍ਰੀ ਧਨਖੜ ਅਰੁਣਾਚਲ ਪ੍ਰਦੇਸ਼ ਰਾਜ ਦੇ 38ਵੇਂ ਸਥਾਪਨਾ ਦਿਵਸ ਸਮਾਰੋਹਾਂ ਦੇ ਮੁੱਖ ਮਹਿਮਾਨ ਹੋਣਗੇ।
ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਉਪ-ਰਾਸ਼ਟਰਪਤੀ ਦਾ ਈਟਾਨਗਰ ਵਿਖੇ ਰਾਜ ਭਵਨ ਦਾ ਦੌਰਾ ਕਰਨ ਦਾ ਵੀ ਪ੍ਰੋਗਰਾਮ ਹੈ।
**************
ਐੱਮਐੱਸ/ਜੇਕੇ/ਆਰਸੀ
(Release ID: 2007377)
Visitor Counter : 92