ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸੈਲਿਊਲਰ ਜੇਲ੍ਹ (CELLULAR JAIL)ਦਾ ਦੌਰਾ ਕੀਤਾ; ਪੋਰਟ ਬਲੇਅਰ ਵਿਖੇ ਸਿਵਿਕ ਰਿਸੈਪਸ਼ਨ ਵਿੱਚ ਹਿੱਸਾ ਲਿਆ
Posted On:
19 FEB 2024 8:33PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੀ ਪੰਜ ਦਿਨਾਂ ਯਾਤਰਾ ‘ਤੇ ਅੱਜ (19 ਫਰਵਰੀ, 2024) ਪੋਰਟ ਬਲੇਅਰ ਪਹੁੰਚੇ ਹਨ।
ਪੋਰਟ ਬਲੇਅਰ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਹਿਲੇ ਪ੍ਰੋਗਰਾਮ ਦੇ ਤਹਿਤ ਸ਼ਹੀਦ ਥੰਮ੍ਹ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਸੈਲਿਊਲਰ ਜੇਲ੍ਹ ਕੰਪਲੈਕਸ ਅਤੇ ਮਿਊਜ਼ੀਅਮ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਸੈਲਿਊਲਰ ਜੇਲ੍ਹ ਵਿੱਚ ਲਾਈਟ ਅਤੇ ਸਾਊਂਡ ਸ਼ੋਅ ਨੂੰ ਵੀ ਦੇਖਿਆ।
ਇਸ ਤੋਂ ਬਾਅਦ ਰਾਸ਼ਟਰਪਤੀ ਨੇ ਡਾ. ਬੀਆਰ ਅੰਬੇਡਕਰ ਇੰਸਟੀਟਿਊਟ ਆਵ੍ ਟੈਕਨੋਲੋਜੀ ਵਿੱਚ ਅੰਡੇਮਾਨ ਅਤੇ ਨਿਕੋਬਾਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਿਵਿਕ ਰਿਸੈਪਸ਼ਨ ਵਿੱਚ ਹਿੱਸਾ ਲਿਆ।
ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਰਣਨੀਤਕ ਦ੍ਰਿਸ਼ਟੀ ਤੋਂ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਦੱਖਣ ਅਤੇ ਦੱਖਣ-ਪੂਰਬ ਏਸ਼ੀਆ ਦੇ ਦੇਸ਼ਾਂ ਨਾਲ ਜੋੜਨ ਵਿੱਚ ਇਨ੍ਹਾਂ ਦ੍ਵੀਪਾਂ ਦਾ ਵਿਸ਼ੇਸ਼ ਭੂਗੋਲਿਕ ਮਹੱਤਵ ਹੈ। ਇਸ ਨੂੰ ਦੇਖਦੇ ਹੋਏ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਭਾਰਤ ਦੀ ‘ਐਕਟ ਈਸਟ ਨੀਤੀ’ ਦਾ ਇੱਕ ਮੁੱਖ ਹਿੱਸਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੀ ਕੁਦਰਤੀ ਸੁੰਦਰਤਾ ਪੂਰੇ ਵਿਸ਼ਵ ਦੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਟੂਰਿਜ਼ਮ ਨੂੰ ਹੋਰ ਅਧਿਕ ਪ੍ਰੋਤਸਾਹਿਤ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਵੀਰ ਸਾਵਰਕਰ ਹਵਾਈਅੱਡੇ ਦੇ ਇੱਕ ਨਵੇਂ ਟਰਮੀਨਲ ਦਾ ਵੀ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ‘ਤੇ ਆਪਣੀ ਪ੍ਰਸੰਨਤਾ ਵਿਅਕਤ ਕੀਤੀ ਕਿ ਡਿਜੀਟਲ ਅਤੇ ਭੌਤਿਕ ਕਨੈਕਟੀਵਿਟੀ ਵਿੱਚ ਪ੍ਰਭਾਵਸ਼ਾਲੀ ਵਿਕਾਸ ਦੇ ਕਾਰਨ ਸਾਲ 2014 ਅਤੇ 2022 ਦੇ ਦਰਮਿਆਨ ਇਨ੍ਹਾਂ ਦ੍ਵੀਪਾਂ ‘ਤੇ ਆਉਣ ਵਾਲੇ ਟੂਰਿਸਟਾਂ ਦੀ ਸੰਖਿਆ ਲਗਭਗ ਦੁੱਗਣੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਟੂਰਿਜ਼ਮ ਦੇ ਨਿਰੰਤਰ ਵਧਣ ਤੋਂ ਰੋਜ਼ਗਾਰ ਵਧੇਗਾ ਅਤੇ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨੌਜਵਾਨਾਂ ਨੂੰ ਆਪਣੀ ਪ੍ਰਗਤੀ ਕਰਨ ਦੇ ਨਵੇਂ ਅਵਸਰ ਪ੍ਰਾਪਤ ਹੋਣਗੇ।
ਰਾਸ਼ਟਰਪਤੀ ਨੇ ਦੱਸਿਆ ਕਿ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਆਲੇ-ਦੁਆਲੇ ਦਾ ਵਿਸ਼ੇਸ਼ ਆਰਥਿਕ ਖੇਤਰ (ਈਈਜੈੱਡ) ਭਾਰਤ ਦੇ ਕੁੱਲ ਈਈਜੈੱਡ ਦਾ ਲਗਭਗ 30 ਫੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦ੍ਵੀਪ ਦੀ ਸਮੁੰਦਰੀ ਅਰਥਵਿਵਸਥਾ ਦਾ ਭਾਰਤ ਦੀ ਅਰਥਵਿਵਸਥਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੋਵੇਗਾ। ਉਨ੍ਹਾਂ ਨੇ ਇਸ ‘ਤੇ ਆਪਣੀ ਪ੍ਰਸੰਨਤਾ ਵਿਅਕਤ ਕੀਤੀ ਕਿ ਮੱਛੀ ਅਤੇ ਹੋਰ ਸਮੁੰਦਰੀ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਕਈ ਕਾਰਜ ਪ੍ਰਗਤੀ ‘ਤੇ ਹਨ।
ਰਾਸ਼ਟਰਪਤੀ ਨੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਸਵੱਛ ਵਾਤਾਵਰਣ ਅਤੇ ਈਕੋਸਿਸਟਮ ਨੂੰ ਸੰਭਾਲਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਦੇ ਦਰਮਿਆਨ ਸੰਤੁਲਨ ਬਣਾਉਂਦੇ ਹੋਏ ਅੱਗੇ ਵਧਣਾ ਹੋਵੇਗਾ।
ਰਾਸ਼ਟਰਪਤੀ ਦਾ ਭਾਸ਼ਣ ਪੜ੍ਹਨ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ –
************
ਡੀਐੱਸ/ਏਕੇ
(Release ID: 2007419)
Visitor Counter : 63