ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲਖੀਸਰਾਏ (Lakhisarai) ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ

Posted On: 21 FEB 2024 12:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਬਿਹਾਰ ਦੇ ਲਖੀਸਰਾਏ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ। 

ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਬਿਹਾਰ ਦੇ ਲਖੀਸਰਾਏ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦਾਈ ਹੈ। ਇਸ ਦੁਰਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਅਜੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸ਼ੋਕ-ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰਸੰਭਵ ਸਹਾਇਤਾ ਵਿੱਚ ਜੁਟਿਆ ਹੈ: PM"

************

ਡੀਐੱਸ/ਆਰਟੀ  



(Release ID: 2007909) Visitor Counter : 49