ਸਿੱਖਿਆ ਮੰਤਰਾਲਾ
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਏਆਈਐੱਮਏ ਦੇ 68ਵੇਂ ਸਥਾਪਨਾ ਦਿਵਸ ਅਤੇ 18ਵੇਂ ਰਾਸ਼ਟਰੀ ਪ੍ਰਬੰਧਨ ਦਿਵਸ 'ਤੇ ਉਦਘਾਟਨੀ ਭਾਸ਼ਣ ਦਿੱਤਾ
ਭਾਰਤ 2027 ਤੱਕ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਤਿਆਰ ਹੈ, ਇਸ ਨਾਲ ਵੱਡੇ ਮੌਕੇ ਸਾਹਮਣੇ ਆਉਣਗੇ: ਸ਼੍ਰੀ ਧਰਮੇਂਦਰ ਪ੍ਰਧਾਨ
Posted On:
21 FEB 2024 7:34PM by PIB Chandigarh
ਕੇਂਦਰੀ ਸਿੱਖਿਆ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ (ਏਆਈਐੱਮਏ) ਦੇ 68ਵੇਂ ਸਥਾਪਨਾ ਦਿਵਸ ਅਤੇ 18ਵੇਂ ਰਾਸ਼ਟਰੀ ਪ੍ਰਬੰਧਨ ਦਿਵਸ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਨੇ ਉਨ੍ਹਾਂ ਸਾਰੇ ਪ੍ਰਸਿੱਧ ਉਦਯੋਗ ਨੇਤਾਵਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਪ੍ਰਬੰਧਨ ਉੱਤਮਤਾ, ਜਨਤਕ ਸੇਵਾ ਅਤੇ ਉੱਚੀ ਸੋਚ ਵਾਲੀ ਅਗਵਾਈ ਲਈ ਪੁਰਸਕਾਰ ਪ੍ਰਾਪਤ ਕੀਤੇ ਹਨ।
ਆਪਣੇ ਸੰਬੋਧਨ ਵਿੱਚ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਸਮੂਹਿਕ ਗਿਆਨ ਨੂੰ ਰਾਸ਼ਟਰ ਨਿਰਮਾਣ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਵੀ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸਾਲ 2027 ਤੱਕ ਵਿਸ਼ਵ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ ਤੈਅ ਹੈ ਅਤੇ ਇਸ ਨਾਲ ਵੱਡੇ ਮੌਕੇ ਸਾਹਮਣੇ ਆਉਣਗੇ।

ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਸਾਡੇ ਸਾਹਮਣੇ ਚੁਣੌਤੀ ਇਨ੍ਹਾਂ ਮੌਕਿਆਂ ਦਾ ਲਾਭ ਲੈਣ ਅਤੇ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਇੱਕ ਸਮੂਹਿਕ ਰੂਪ-ਰੇਖਾ ਤਿਆਰ ਕਰਨ ਦੀ ਹੈ।

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਅਗਲੇ 25 ਸਾਲਾਂ 'ਚ ਭਾਰਤ ਨੂੰ ਅੱਗੇ ਵਧਣ ਤੋਂ ਰੋਕਣ ਵਾਲਾ ਕੋਈ ਨਹੀਂ ਹੋਵੇਗਾ। ਸਿੱਖਿਆ ਤੋਂ ਲੈ ਕੇ ਅਰਥਵਿਵਸਥਾ ਤੱਕ ਦੇ ਖੇਤਰ ਵਿੱਚ ਸਾਰੀ ਸਕਾਰਾਤਮਕਤਾ ਭਾਰਤ ਵਿੱਚੋਂ ਨਿਕਲੇਗੀ। ਉਨ੍ਹਾਂ ਕਿਹਾ ਕਿ ਏਆਈਐੱਮਏ ਵਰਗੀਆਂ ਸਿਖਰਲੀਆਂ ਸੰਸਥਾਵਾਂ ਭਾਰਤ ਦੀ ਪੂਰੀ ਸਮਰੱਥਾ ਨੂੰ ਸਾਹਮਣੇ ਲਿਆਉਣ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਟੀਚਿਆਂ ਵੱਲ ਸੇਧ ਦੇਣ ਲਈ ਆਪਣੀ ਭੂਮਿਕਾ ਦੇ ਨਾਲ-ਨਾਲ ਉਦੇਸ਼ਾਂ ਅਤੇ ਪ੍ਰਕਿਰਿਆਵਾਂ ਨੂੰ ਮੁੜ ਪਰਿਭਾਸ਼ਿਤ ਕਰ ਸਕਦੀਆਂ ਹਨ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਧਨ ਦੌਲਤ ਪੈਦਾ ਕਰਦੇ ਸਮੇਂ ਸਾਨੂੰ ਜ਼ਿੰਮੇਵਾਰ ਕਾਰੋਬਾਰ ਅਤੇ ਲੋਕ ਭਲਾਈ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ।
****
ਐੱਸਐੱਸ / ਏਕੇ
(Release ID: 2008019)
Visitor Counter : 78