ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਮਨੁੱਖੀ ਜ਼ਿੰਦਗੀ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ - ਸ਼੍ਰੀ ਭੂਪੇਂਦਰ ਯਾਦਵ
Posted On:
22 FEB 2024 9:05AM by PIB Chandigarh
ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਵਾਇਨਾਡ ਵਿੱਚ ਬਾਘ ਅਤੇ ਹਾਥੀਆਂ ਦੇ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕੀਤਾ।
ਬੈਂਗਲੁਰੂ ਤੋਂ ਸਿੱਧੇ ਵਾਇਨਾਡ ਦੇ ਦੋ ਦਿਨਾਂ ਦੌਰੇ 'ਤੇ ਆਏ ਕੇਂਦਰੀ ਮੰਤਰੀ ਨੇ ਜੰਗਲੀ ਜਾਨਵਰਾਂ ਦੇ ਹਮਲੇ 'ਚ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕੀਤਾ।
ਸ਼੍ਰੀ ਯਾਦਵ ਨੇ ਬਾਘ ਵੱਲੋਂ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਪ੍ਰਜੀਸ਼ ਅਤੇ ਹਾਥੀਆਂ ਦੇ ਹਮਲਿਆਂ ਵਿੱਚ ਮਾਰੇ ਗਏ ਪਾਲ ਅਤੇ ਅਜੀਸ਼ ਦੇ ਘਰਾਂ ਦਾ ਦੌਰਾ ਕੀਤਾ।
ਕੇਂਦਰੀ ਮੰਤਰੀ ਨੇ ਪੀੜਤਾਂ ਦੇ ਰਿਸ਼ਤੇਦਾਰਾਂ ਨਾਲ ਸੰਵੇਦਨਾ ਜ਼ਾਹਿਰ ਕੀਤੀ ਅਤੇ ਉਨ੍ਹਾਂ ਦੀਆਂ ਅਤੇ ਸਥਾਨਕ ਨਿਵਾਸੀਆਂ ਦੀ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਮਨੁੱਖ-ਜਾਨਵਰ ਸੰਘਰਸ਼ ਇੱਕ ਵੱਡੀ ਸਮੱਸਿਆ ਹੈ। ਸਰਕਾਰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਇਸ ਖੇਤਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਵਿਗਿਆਨੀਆਂ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਤੌਰ 'ਤੇ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਦਾ ਕੋਈ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੱਸਿਆ ਵਿੱਚ ਕਰਨਾਟਕ ਅਤੇ ਕੇਰਲਾ ਦੋ ਰਾਜ ਸ਼ਾਮਲ ਹਨ, ਇਸ ਲਈ ਦੋਵਾਂ ਰਾਜਾਂ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਸ਼੍ਰੀ ਯਾਦਵ ਨੇ ਅੱਗੇ ਕਿਹਾ ਕਿ ਉਹ 22 ਫ਼ਰਵਰੀ ਨੂੰ ਸਥਾਨਕ ਪ੍ਰਸ਼ਾਸਨ ਅਤੇ ਇਸ ਖੇਤਰ ਵਿੱਚ ਕੰਮ ਕਰ ਰਹੇ ਗ਼ੈਰ ਸਰਕਾਰੀ ਸੰਗਠਨਾਂ ਦੇ ਅਧਿਕਾਰੀਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਹੋਰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, "ਸਾਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦ੍ਰਿਸ਼ਟੀਕੋਣ ਤੋਂ ਸੇਧ ਮਿਲਦੀ ਹੈ ਕਿ ਵਾਤਾਵਰਣ ਅਤੇ ਮਨੁੱਖੀ ਜੀਵਨ ਬਰਾਬਰ ਤੌਰ ’ਤੇ ਮਹੱਤਵਪੂਰਨ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਜਾਨਵਰ ਤਰਸ ਦੇ ਹੱਕਦਾਰ ਹਨ ਪਰ ਨਵੀਂ ਤਕਨੀਕ ਦੀ ਮਦਦ ਨਾਲ ਮਨੁੱਖੀ ਜਾਨਾਂ ਨੂੰ ਬਚਾਇਆ ਜਾਣਾ ਚਾਹੀਦਾ ਹੈ।
***************
ਐਮਜੇਪੀਐਸ/ਐੱਨਐੱਸਕੇ
(Release ID: 2008060)