ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 24 ਫਰਵਰੀ ਨੂੰ ਸਹਿਕਾਰੀ ਖੇਤਰ ਦੇ ਲਈ ਕਈ ਪ੍ਰਮੁੱਖ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ


ਪ੍ਰਧਾਨ ਮੰਤਰੀ 11 ਰਾਜਾਂ ਦੀ 11 ਪੀਏਸੀਐੱਸ ਵਿੱਚ ‘ਸਹਿਕਾਰੀ ਖੇਤਰ ਵਿੱਚ ਵਿਸ਼ਵ ਦੇ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਗੋਦਾਮਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਹੋਰ ਬੁਨਿਆਦੀ ਸੁਵਿਧਾਵਾਂ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 ਪੀਏਸੀਐੱਸ ਦਾ ਨੀਂਹ ਪੱਥਰ ਵੀ ਰੱਖਣਗੇ

ਪ੍ਰਧਾਨ ਮੰਤਰੀ ਦੇਸ਼ ਭਰ ਵਿੱਚ 18,000 ਪੀਏਸੀਐੱਸ ਵਿੱਚ ਕੰਪਿਊਟਰੀਕਰਨ ਦੇ ਲਈ ਪ੍ਰੋਜੈਕਟ ਦਾ ਉਦਘਾਟਨ ਕਰਨਗੇ

Posted On: 22 FEB 2024 4:42PM by PIB Chandigarh

ਦੇਸ਼ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਵਿੱਚਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਫਰਵਰੀ2024 ਨੂੰ ਸਵੇਰੇ 10:30 ਵਜੇ ਭਾਰਤ ਮੰਡਪਮਨਵੀਂ ਦਿੱਲੀ ਵਿਖੇ ਸਹਿਕਾਰੀ ਖੇਤਰ ਲਈ ਕਈ ਅਹਿਮ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ‘ਸਹਿਕਾਰੀ ਖੇਤਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇਜੋ ਕਿ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂਵਿੱਚ ਸੰਚਾਲਿਤ ਕੀਤਾ ਜਾ ਰਿਹਾ ਹੈ।

ਇਸ ਪਹਿਲ ਦੇ ਤਹਿਤ ਪ੍ਰਧਾਨ ਮੰਤਰੀ ਗੋਦਾਮਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਹੋਰ ਬੁਨਿਆਦੀ ਸੁਵਿਧਾਵਾਂ ਦੇ ਨਿਰਮਾਣ ਦੇ ਲਈ ਦੇਸ਼ ਭਰ ਵਿੱਚ ਵਾਧੂ 500 ਪੀਏਸੀਐੱਸ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਪਹਿਲ ਦਾ ਉਦੇਸ਼ ਪੀਏਸੀਐੱਸ ਗੋਦਾਮਾਂ ਨੂੰ ਫੂਡ ਸਪਲਾਈ ਚੇਨ ਦੇ ਨਾਲ ਨਿਰਵਿਘਨ ਰੂਪ ਨਾਲ ਏਕੀਕ੍ਰਿਤ ਕਰਨਾ, ਖੁਰਾਕ ਸੁਰੱਖਿਆ ਨੂੰ ਮਜ਼ਬੂਤ ਬਣਾਉਣਾ ਅਤੇ ਨਾਬਾਰਡ ਦੁਆਰਾ ਸਮਰਥਿਤ ਅਤੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਐੱਨਸੀਡੀਸੀ )ਦੀ ਅਗਵਾਈ ਵਿੱਚ ਸਹਿਯੋਗਾਤਮਕ ਪ੍ਰਯਾਸ ਦੇ ਨਾਲ ਦੇਸ਼ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।

ਇਸ ਪਹਿਲ ਨੂੰ ਐਗਰੀਕਲਚਰਲ ਇਨਫ੍ਰਾਸਟ੍ਰਕਚਰ ਫੰਡ (ਏਆਈਐੱਫ), ਐਗਰੀਕਲਚਰਲ ਮਾਰਕਟਿੰਗ ਇਨਫ੍ਰਾਸਟ੍ਰਕਚਰ (ਏਐੱਮਆਈ) ਆਦਿ ਜਿਹੇ ਵਿਭਿੰਨ ਮੌਜੂਦਾ ਪ੍ਰੋਜੈਕਟਾਂ ਦੇ ਸੰਮਿਲਨ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਤਾਂਕਿ ਪ੍ਰੋਜੈਕਟ ਵਿੱਚ ਹਿੱਸਾ ਲੈਣ ਵਾਲੀ ਪੀਏਸੀਐੱਸ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਬਸਿਡੀ ਅਤੇ ਵਿਆਜ ਅਨੁਦਾਨ ਲਾਭ ਪ੍ਰਾਪਤ ਕਰਨ ਵਿੱਚ ਸਮਰੱਥ ਬਣਾਇਆ ਜਾ ਸਕੇ।

ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 18,000 ਪੀਏਸੀਐੱਸ ਵਿੱਚ ਕੰਪਿਊਟਰੀਕਰਣ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ, ਜੋ ਸਰਕਾਰ ਦੇ ਸਹਿਕਾਰ ਸੇ ਸਮ੍ਰਿੱਧੀ’ ਵਿਜ਼ਨ ਦੇ ਅਨੁਰੂਪ ਹੈ। ਇਸ ਦਾ ਉਦੇਸ਼ ਸਹਿਕਾਰੀ ਖੇਤਰ ਨੂੰ ਫਿਰ ਤੋਂ ਨਵੀਂ ਊਰਜਾ ਪ੍ਰਦਾਨ ਕਰਨਾ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਸ਼ਕਤ ਬਣਾਉਣਾ ਹੈ।

ਇਸ ਮਹੱਤਵਪੂਰਨ ਪ੍ਰੋਜੈਕਟ ਨੂੰ 2,500 ਕਰੋੜ ਰੁਪਏ ਤੋਂ ਅਧਿਕ ਦੇ ਵਿੱਤੀ ਖਰਚੇ ਦੇ ਨਾਲ ਮਨਜ਼ੂਰੀ ਦਿੱਤੀ ਗਈ ਹੈ। ਇਸ ਪਹਿਲ ਵਿੱਚ ਨਿਰਵਿਘਨ ਏਕੀਕਰਣ ਅਤੇ ਕਨੈਕਟੀਵਿਟੀ ਸੁਨਿਸ਼ਚਿਤ ਕਰਦੇ ਹੋਏ ਸਾਰੇ ਕਾਰਜਾਤਮਕ ਪੀਏਸੀਐੱਸ ਨੂੰ ਏਕੀਕ੍ਰਿਤ ਇੰਟਰਪ੍ਰਾਈਜ਼ ਰਿਸੋਰਸ ਪਲਾਨਿੰਗ (ਈਆਰਪੀ) ਅਧਾਰਿਤ ਰਾਸ਼ਟਰੀ ਸੌਫਟਵੇਅਰ ਵਿੱਚ ਪਰਿਵਰਤਿਤ ਕੀਤਾ ਜਾਣਾ ਸ਼ਾਮਲ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਇਨ੍ਹਾਂ ਪੀਏਸੀਐੱਸ ਨੂੰ ਰਾਜ ਸਹਿਕਾਰੀ ਬੈਂਕਾਂ ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਮਾਧਿਅਮ ਨਾਲ ਨਾਬਾਰਡ ਦੇ ਨਾਲ ਜੋੜ ਕੇ ਉਨ੍ਹਾਂ ਦੀ ਸੰਚਾਲਨ ਕੁਸ਼ਲਤਾ ਅਤੇ ਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ, ਇਸ ਤਰ੍ਹਾਂ ਕਰੋੜਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਲਾਭ ਹੋਵੇਗਾ। ਨਾਬਾਰਡ ਨੇ ਇਸ ਪ੍ਰੋਜੈਕਟ ਲਈ ਰਾਸ਼ਟਰੀ ਪੱਧਰ ਦਾ ਕਾਮਨ ਸਾਫਟਵੇਅਰ ਵਿਕਸਿਤ ਕੀਤਾ ਹੈ, ਜੋ ਦੇਸ਼ ਭਰ ਵਿੱਚ ਪੀਏਸੀਐੱਸ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਈਆਰਪੀ ਸੌਫਟਵੇਅਰ ‘ਤੇ 18,000 ਪੀਏਸੀਐੱਸ ਦੀ ਔਨਬੋਡਿੰਗ ਪੂਰੀ ਹੋ ਚੁੱਕੀ ਹੈ, ਜੋ ਪ੍ਰੋਜੈਕਟ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ।

 

*********

 ਡੀਐੱਸ/ਐੱਲਪੀ



(Release ID: 2008361) Visitor Counter : 51