ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੇਡੀਓ ਦੀ ਪ੍ਰਸਿੱਧ ਸ਼ਖਸੀਅਤ ਅਮੀਨ ਸਯਾਨੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
21 FEB 2024 1:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੇਡੀਓ ਦੀ ਪ੍ਰਸਿੱਧ ਸ਼ਖਸੀਅਤ ਅਮੀਨ ਸਯਾਨੀ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਮੀਨ ਸਯਾਨੀ ਜੀ ਨੇ ਭਾਰਤ ਦੇ ਪ੍ਰਸਾਰਣ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਆਪਣੇ ਕੰਮ ਦੇ ਜ਼ਰੀਏ ਆਪਣੇ ਸਰੋਤਿਆਂ ਦੇ ਨਾਲ ਇੱਕ ਵਿਸ਼ੇਸ਼ ਸਬੰਧ ਸਥਾਪਿਤ ਕੀਤਾ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰੇਡੀਓ ‘ਤੇ ਸ਼੍ਰੀ ਅਮੀਨ ਸਯਾਨੀ ਜੀ ਦੀ ਮਖਮਲੀ ਆਵਾਜ਼ ਵਿੱਕ ਇੱਕ ਆਕਰਸ਼ਣ ਅਤੇ ਗਰਮਜੋਸ਼ੀ ਸੀ ਜਿਸ ਨੇ ਉਨ੍ਹਾਂ ਨੂੰ ਪੀੜ੍ਹੀਆਂ ਤੋਂ ਪਰੇ ਲੋਕਾਂ ਨੂੰ ਆਪਣਾ ਬਣਾ ਲਿਆ। ਆਪਣੇ ਕੰਮ ਦੇ ਜ਼ਰੀਏ, ਉਨ੍ਹਾਂ ਨੇ ਭਾਰਤੀ ਪ੍ਰਸਾਰਣ ਵਿੱਚ ਕ੍ਰਾਂਤੀ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਆਪਣੇ ਸਰੋਤਿਆਂ ਦੇ ਨਾਲ ਬਹੁਤ ਹੀ ਮਧੁਰ ਸਬੰਧ ਸਥਾਪਿਤ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸਾਰੇ ਰੇਡੀਓ ਪ੍ਰੇਮੀਆਂ ਦੇ ਪ੍ਰਤੀ ਸੰਵੇਦਨਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
************
ਡੀਐੱਸ/ਐੱਸਟੀ
(रिलीज़ आईडी: 2008974)
आगंतुक पटल : 118
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam