ਸਹਿਕਾਰਤਾ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਸਹਿਕਾਰੀ ਖੇਤਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
ਪ੍ਰਧਾਨ ਮੰਤਰੀ ਨੇ 11 ਰਾਜਾਂ ਵਿੱਚ 11 ਪੀਏਸੀਐੱਸ ਵਿੱਚ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ
ਦੇਸ਼ ਭਰ ਵਿੱਚ 500 ਹੋਰ ਪੀਏਸੀਐੱਸ ਵਿੱਚ ਗੋਦਾਮਾਂ ਅਤੇ ਖੇਤੀ ਸਬੰਧਤ ਹੋਰ ਬੁਨਿਆਦੀ ਸਹੂਲਤਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਅਤੇ 18,000 ਪੀਏਸੀਐੱਸ ਵਿੱਚ ਕੰਪਿਊਟਰੀਕਰਨ ਦੇ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਸਹਿਕਾਰੀ ਖੇਤਰ ਨੂੰ ਨਵਾਂ ਜੀਵਨ ਦਿੱਤਾ ਹੈ - ਸ਼੍ਰੀ ਅਮਿਤ ਸ਼ਾਹ
ਦੇਸ਼ ਦੇ ਸਾਰੇ ਪੀਏਸੀਐੱਸ ਅਗਸਤ, 2024 ਤੱਕ ਕੰਪਿਊਟਰਾਈਜ਼ਡ ਹੋ ਜਾਣਗੇ
ਪੀਏਸੀਐੱਸ ਦਾ ਕੰਪਿਊਟਰੀਕਰਨ ਨਾ ਸਿਰਫ਼ ਪਾਰਦਰਸ਼ਤਾ ਲਿਆਵੇਗਾ ਸਗੋਂ ਇਨ੍ਹਾਂ ਨੂੰ ਆਧੁਨਿਕ ਬਣਾਉਣ ਦੇ ਨਾਲ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਕਰੇਗਾ
ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਤੋਂ ਬਾਅਦ ਹੁਣ ਤੱਕ 54 ਤੋਂ ਵੱਧ ਪਹਿਲਕਦਮੀਆਂ ਕੀਤੀਆਂ ਗਈਆਂ ਹਨ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਪੀਏਸੀਐੱਸ ਨੂੰ ਮਜ਼ਬੂਤ ਕਰਨ ਲਈ 2500 ਕਰੋੜ ਰੁਪਏ ਖ਼ਰਚ ਕੀਤੇ ਹਨ
Posted On:
24 FEB 2024 4:43PM by PIB Chandigarh
ਦੇਸ਼ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਸਹਿਕਾਰੀ ਖੇਤਰ ਲਈ ਕਈ ਪ੍ਰਮੁੱਖ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 11 ਰਾਜਾਂ ਵਿੱਚ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੀਏਸੀਐੱਸ) ਵਿੱਚ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਪ੍ਰਧਾਨ ਮੰਤਰੀ ਨੇ ਗੋਦਾਮਾਂ ਅਤੇ ਹੋਰ ਖੇਤੀਬਾੜੀ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਭਰ ਵਿੱਚ 500 ਹੋਰ ਪੀਏਸੀਐੱਸ ਦਾ ਨੀਂਹ ਪੱਥਰ ਰੱਖਿਆ ਅਤੇ 18,000 ਪੀਏਸੀਐੱਸ ਦੇ ਕੰਪਿਊਟਰੀਕਰਨ ਲਈ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਅਰਜੁਨ ਮੁੰਡਾ, ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪੀਯੂਸ਼ ਗੋਇਲ, ਸਹਿਕਾਰਤਾ ਰਾਜ ਮੰਤਰੀ ਸ਼੍ਰੀ ਬੀਐੱਲ ਵਰਮਾ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।

ਆਪਣੇ ਸੰਬੋਧਨ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਸਹਿਕਾਰੀ ਖੇਤਰ ਵਿੱਚ ਨਵਾਂ ਜੀਵਨ ਭਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਸਮੇਂ ਤੋਂ ਹੀ ਦੇਸ਼ ਭਰ ਦੇ ਸਹਿਕਾਰਤਾ ਖੇਤਰ ਦੇ ਕਾਮੇ ਸਹਿਕਾਰਤਾ ਲਈ ਇੱਕ ਵੱਖਰੇ ਮੰਤਰਾਲੇ ਦੀ ਮੰਗ ਕਰਦੇ ਰਹੇ, ਪਰ ਸਾਲਾਂ ਤੱਕ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਜਦੋਂ ਸ਼੍ਰੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ 70 ਸਾਲ ਪੁਰਾਣੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਇੱਕ ਵੱਖਰਾ ਸਹਿਕਾਰਤਾ ਮੰਤਰਾਲਾ ਸਥਾਪਿਤ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਸਮੇਂ ਦੇ ਨਾਲ ਸਹਿਕਾਰਤਾ ਖੇਤਰ ਵਿੱਚ ਬਦਲਾਅ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਨੂੰ ਪ੍ਰਸੰਗਿਕ ਰੱਖਣ, ਇਸ ਨੂੰ ਆਧੁਨਿਕ ਬਣਾਉਣ ਅਤੇ ਪਾਰਦਰਸ਼ੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਗਠਨ ਤੋਂ ਬਾਅਦ ਪਿਛਲੇ 35 ਮਹੀਨਿਆਂ ਵਿੱਚ ਸਹਿਕਾਰਤਾ ਮੰਤਰਾਲੇ ਵੱਲੋਂ 54 ਤੋਂ ਵੱਧ ਪਹਿਲਕਦਮੀਆਂ ਕੀਤੀਆਂ ਗਈਆਂ ਹਨ। PACS ਤੋਂ ਲੈ ਕੇ ਏਪੀਏਸੀਐੱਸ ਤੱਕ ਸਹਿਕਾਰੀ ਖੇਤਰ ਹਰ ਪਹਿਲੂ ਵਿੱਚ ਨਵੀਂ ਸ਼ੁਰੂਆਤ ਕਰਕੇ ਨਵੇਂ ਉਤਸ਼ਾਹ ਨਾਲ ਅੱਗੇ ਵਧ ਰਿਹਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਸਹਿਕਾਰਤਾ ਖੇਤਰ ਨੂੰ ਲਗਭਗ ਸਵਾ ਸੌ ਸਾਲ ਤੋਂ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਫੈਸਲੇ ਨਾਲ ਨਵਾਂ ਜੀਵਨ ਮਿਲਿਆ ਹੈ ਤੇ ਭਰੋਸਾ ਹੈ ਕਿ ਅਗਲੇ ਸਵਾ ਸੌ ਸਾਲ ਤੱਕ ਸਹਿਕਾਰਤਾ ਲਹਿਰ ਇਸ ਦੇਸ਼ ਦੀ ਸੇਵਾ ਕਰਦੀ ਰਹੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਤੋਂ 18,000 ਤੋਂ ਵੱਧ ਪੀਏਸੀਐੱਸ ਦਾ ਸੰਪੂਰਨ ਕੰਪਿਊਟਰੀਕਰਨ ਹੋ ਰਿਹਾ ਹੈ। ਇਸ ਦਾ ਟਰਾਇਲ ਰਨ ਕੀਤਾ ਗਿਆ ਹੈ, ਪੁਰਾਣੇ ਡੇਟਾ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਵੱਲੋਂ ਉਦਘਾਟਨ ਕਰਨ ਦੇ ਨਾਲ ਹੁਣ ਤੋਂ ਹਰ ਲੈਣ-ਦੇਣ ਦਾ ਕੰਪਿਊਟਰ ਰਾਹੀਂ ਸ਼ੁਰੂ ਹੋ ਜਾਵੇਗਾ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜਦੋਂ 29 ਜੂਨ, 2022 ਨੂੰ ਕੇਂਦਰੀ ਕੈਬਨਿਟ ਦੇ ਸਾਹਮਣੇ 18,000 ਪੀਏਸੀਐੱਸ ਦੇ ਕੰਪਿਊਟਰੀਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਤਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ ਉਮੀਦ ਪ੍ਰਗਟ ਕੀਤੀ ਸੀ ਕਿ ਮੁਸ਼ਕਲ ਹੋਣ ਦੇ ਬਾਵਜੂਦ ਇਸ ਪ੍ਰੋਜੈਕਟ ਨੂੰ ਜਲਦੀ ਲਾਗੂ ਕੀਤਾ ਜਾਵੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਬਹੁਤ ਘੱਟ ਸਮੇਂ ਵਿੱਚ 65,000 ਵਿੱਚੋਂ 18,000 ਪੀਏਸੀਐੱਸ ਦਾ ਕੰਪਿਊਟਰੀਕਰਨ ਪੂਰਾ ਹੋ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ 30,000 ਹੋਰ ਪੀਏਸੀਐੱਸ ਦਾ ਕੰਪਿਊਟਰੀਕਰਨ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀਏਸੀਐੱਸ ਦਾ ਕੰਪਿਊਟਰੀਕਰਨ ਨਾ ਸਿਰਫ਼ ਪਾਰਦਰਸ਼ਤਾ ਲਿਆਏਗਾ ਅਤੇ ਉਨ੍ਹਾਂ ਦਾ ਆਧੁਨਿਕ ਬਣਾਏਗਾ ਸਗੋਂ ਵਪਾਰ ਦੇ ਮੌਕੇ ਵੀ ਪੈਦਾ ਹੋਣਗੇ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਹਿਕਾਰਤਾ ਮੰਤਰਾਲੇ ਨੇ ਪੀਏਸੀਐੱਸ ਲਈ ਨਵੇਂ ਉਪ-ਨਿਯਮ ਤਿਆਰ ਕੀਤੇ ਹਨ ਅਤੇ ਰਾਜ ਸਰਕਾਰਾਂ ਨੇ ਪਾਰਟੀ ਲੀਹਾਂ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਸਵੀਕਾਰ ਕੀਤਾ ਹੈ ਅਤੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਉਪ-ਨਿਯਮ ਲਾਗੂ ਹੋਣ ਤੋਂ ਬਾਅਦ ਇੱਕ ਪੀਏਸੀਐੱਸ 20 ਵੱਖ-ਵੱਖ ਗਤੀਵਿਧੀਆਂ ਕਰਨ ਦੇ ਸਮਰੱਥ ਹੋਵੇਗਾ। ਹੁਣ PACS ਡੇਅਰੀ ਦਾ ਕੰਮ ਵੀ ਕਰ ਸਕੇਗਾ, ਨੀਲੀ ਕ੍ਰਾਂਤੀ ਨਾਲ ਵੀ ਜੁੜ ਸਕੇਗਾ, ਜਲ ਜੀਵਨ ਮਿਸ਼ਨ ਤਹਿਤ ਜਲ ਪ੍ਰਬੰਧਨ ਦਾ ਕੰਮ ਵੀ ਕਰੇਗਾ, ਸਟੋਰੇਜ ਸਮਰੱਥਾ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ, ਕਾਮਨ ਸਰਵਿਸ ਸੈਂਟਰ ( CSC),ਵਜੋਂ ਵੀ ਕੰਮ ਕਰੇਗਾ, ਸਸਤੀਆਂ ਦਵਾਈਆਂ ਅਤੇ ਅਨਾਜ ਦੀਆਂ ਦੁਕਾਨਾਂ ਖੋਲ੍ਹ ਸਕੇਗਾ ਅਤੇ ਪੈਟਰੋਲ ਪੰਪ ਚਲਾਉਣ ਦੇ ਯੋਗ ਵੀ ਹੋਣਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ਨਵੇਂ ਉਪ-ਨਿਯਮਾਂ ਰਾਹੀਂ, ਪੀਏਸੀਐੱਸ ਨੂੰ ਕਈ ਹੋਰ ਗਤੀਵਿਧੀਆਂ ਨਾਲ ਜੋੜਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਹੁਣ ਉਨ੍ਹਾਂ ਦੇ ਕੰਪਿਊਟਰੀਕਰਨ ਨਾਲ ਸਾਰੀਆਂ ਗਤੀਵਿਧੀਆਂ ਦੇ ਖਾਤਿਆਂ ਨੂੰ ਸਿੰਗਲ ਸਾਫਟਵੇਅਰ ਵਿੱਚ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਫਟਵੇਅਰ ਦੇਸ਼ ਦੀ ਹਰ ਭਾਸ਼ਾ ਵਿੱਚ ਉਪਲਬਧ ਹੈ ਅਤੇ ਕਿਸਾਨ ਇਸ ਨਾਲ ਆਪਣੀ ਭਾਸ਼ਾ ਵਿੱਚ ਇੰਟਰੈਕਟ ਕਰ ਸਕਦੇ ਹਨ।
ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ PACS ਦਾ ਕੰਪਿਊਟਰੀਕਰਨ ਕਰਕੇ ਉਸ ਨੂੰ ਮਜ਼ਬੂਤ ਕਰਨ ਲਈ 2500 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਅਗਸਤ 2024 ਤੱਕ ਇਸ ਦੇਸ਼ ਦੇ ਸਾਰੇ ਪੀਏਸੀਐੱਸ ਕੰਪਿਊਟਰਾਈਜ਼ ਹੋ ਕੇ ਸਾਫਟਵੇਅਰ ਨਾਲ ਜੁੜ ਜਾਣਗੇ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦੁਨੀਆ ਦੀ ਸਭ ਤੋਂ ਵੱਡੀ ਸਹਿਕਾਰੀ ਅਨਾਜ ਭੰਡਾਰਨ ਯੋਜਨਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਦਾ ਖਰੜਾ ਸਹਿਕਾਰਤਾ ਮੰਤਰਾਲੇ ਨੂੰ ਭੇਜਿਆ ਗਿਆ ਤਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਖੁਦ ਸਾਡੇ ਨਾਲ ਛੇ ਵਾਰ ਇਸ 'ਤੇ ਚਰਚਾ ਕੀਤੀ, ਦੋ ਵਾਰ ਪੇਸ਼ਕਾਰੀ ਨੂੰ ਦੇਖਣ ਤੋਂ ਬਾਅਦ ਸੁਝਾਅ ਦਿੱਤੇ ਅਤੇ ਪੂਰੀ ਯੋਜਨਾ ਬਣਾ ਕੇ ਦੇਸ਼ ਦੇ ਕਿਸਾਨਾਂ ਨੂੰ ਸਮਰਪਿਤ ਕੀਤੀ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਜੀ ਨੇ ਕੈਬਨਿਟ ਮੀਟਿੰਗ ਵਿੱਚ ਸਹਿਕਾਰਤਾ ਮੰਤਰਾਲੇ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਇਹ ਯੋਜਨਾ ਇੱਕ ਨਵੀਂ ਪਹਿਲ ਹੈ ਅਤੇ ਕਈ ਮੰਤਰਾਲਿਆਂ ਨੂੰ ਸ਼ਾਮਲ ਕਰਕੇ ਅੱਗੇ ਵਧਣ ਜਾ ਰਹੀ ਹੈ, ਇਸ ਲਈ ਪਹਿਲਾਂ ਇਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ। ਫਿਰ ਘਾਟਾਂ ਨੂੰ ਪਛਾਣ ਕੇ ਦੂਰ ਕੀਤਾ ਜਾਣਾ ਚਾਹੀਦਾ ਹੈ ਅਤੇ ਅੰਤ ਵਿੱਚ ਇਸ ਨੂੰ ਵੱਡੇ ਪੱਧਰ 'ਤੇ ਜ਼ਮੀਨੀ ਪੱਧਰ ਤੱਕ ਲਾਗੂ ਕਰਨਾ ਚਾਹੀਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਵਿਜ਼ਨ ਦੇ ਅਨੁਸਾਰ 11 ਪੀਏਸੀਐੱਸ ਵਿੱਚ ਪਾਇਲਟ ਪ੍ਰੋਜੈਕਟ ਪੂਰਾ ਹੋ ਗਿਆ ਹੈ ਅਤੇ 11 ਗੋਦਾਮਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਨੂੰ ਲਾਗੂ ਕਰਨ ਦੌਰਾਨ ਗਠਿਤ ਮੰਤਰੀ ਸਮੂਹ ਨੇ ਯੋਜਨਾ ਨੂੰ ਥੋੜ੍ਹਾ ਸੋਧਿਆ ਅਤੇ ਅੱਜ 500 ਗੋਦਾਮਾਂ ਦਾ ਭੂਮੀ ਪੂਜਨ ਵੀ ਕੀਤਾ ਜਾ ਰਿਹਾ ਹੈ ਅਤੇ ਇੱਕ ਤਰ੍ਹਾਂ ਨਾਲ 511 ਗੋਦਾਮਾਂ ਦਾ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿੱਚ ਅਨਾਜ ਉਤਪਾਦਨ ਦੇ ਸਬੰਧ ਵਿੱਚ ਭੰਡਾਰਨ ਸਮਰੱਥਾ ਸਿਰਫ 47% ਹੈ, ਜਦੋਂ ਕਿ ਅਮਰੀਕਾ ਵਿੱਚ ਇਹ 161%, ਬ੍ਰਾਜ਼ੀਲ ਵਿੱਚ 149%, ਕੈਨੇਡਾ ਵਿੱਚ 130% ਅਤੇ ਚੀਨ ਵਿੱਚ 107% ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਭੰਡਾਰਨ ਸਮਰੱਥਾ ਉਤਪਾਦਨ ਨਾਲੋਂ ਵੱਧ ਹੈ ਅਤੇ ਇਸ ਕਾਰਨ ਜਦੋਂ ਕੀਮਤਾਂ ਘੱਟ ਜਾਂਦੀਆਂ ਹਨ ਤਾਂ ਕਿਸਾਨ ਇਸ ਭੰਡਾਰਨ ਸਮਰੱਥਾ ਦੀ ਵਰਤੋਂ ਕਰਕੇ ਆਪਣੀ ਉਪਜ ਨੂੰ ਸੰਭਾਲ਼ ਸਕਦਾ ਹੈ ਅਤੇ ਆਸਾਨੀ ਨਾਲ ਉਸ ਦੀ ਚੰਗੀ ਕੀਮਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਹੂਲਤ ਭਾਰਤ ਵਿੱਚ ਉਪਲਬਧ ਨਹੀਂ ਸੀ ਅਤੇ ਭਾਰਤੀ ਖੁਰਾਕ ਨਿਗਮ ਨੂੰ ਇਸ ਦਾ ਸਾਰਾ ਬੋਝ ਝੱਲਣਾ ਪੈਂਦਾ ਸੀ। ਸ਼੍ਰੀ ਸ਼ਾਹ ਨੇ ਕਿਹਾ ਕਿ ਹੁਣ ਹਜ਼ਾਰਾਂ ਪੀਏਸੀਐੱਸ ਸਟੋਰੇਜ ਸਮਰੱਥਾ ਨੂੰ ਵਧਾਉਣਗੇ, ਜਿਸ ਰਾਹੀਂ ਅਸੀਂ 2027 ਤੋਂ ਪਹਿਲਾਂ 100% ਸਟੋਰੇਜ ਸਮਰੱਥਾ ਹਾਸਲ ਕਰ ਲਵਾਂਗੇ ਅਤੇ ਇਹ ਸਹਿਕਾਰੀ ਖੇਤਰ ਰਾਹੀਂ ਕੀਤਾ ਜਾਵੇਗਾ।
ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਤੇ ਮਾਰਗਦਰਸ਼ਨ ਨਾਲ ਇਸ ਯੋਜਨਾ ਨੂੰ ਪੂਰੀ ਤਰ੍ਹਾਂ ਵਿਗਿਆਨਕ ਅਤੇ ਸਭ ਤੋਂ ਆਧੁਨਿਕ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਬਣਾਏ ਗਏ ਗੋਦਾਮ ਭਾਵੇਂ ਛੋਟੇ ਹੋਣਗੇ ਪਰ ਇਨ੍ਹਾਂ ਵਿੱਚ ਰੈਕ, ਕੰਪਿਊਟਰਾਈਜ਼ਡ ਸਿਸਟਮ ਅਤੇ ਆਧੁਨਿਕ ਖੇਤੀ ਲਈ ਲੋੜੀਂਦੇ ਸਾਰੇ ਸਾਧਨ ਹੋਣਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ਪੀਏਸੀਐੱਸ ਨਾਲ ਜੁੜੇ ਇਨ੍ਹਾਂ ਗੋਦਾਮਾਂ ਵਿੱਚ ਡਰੋਨ, ਟਰੈਕਟਰ, ਹਾਰਵੈਸਟਿੰਗ ਮਸ਼ੀਨਾਂ ਅਤੇ ਖਾਦ ਛਿੜਕਣ ਵਾਲੀਆਂ ਮਸ਼ੀਨਾਂ ਵੀ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਕਿਰਾਏ ਦੇ ਆਧਾਰ 'ਤੇ ਉਪਲਬਧ ਹੋਣਗੀਆਂ ਅਤੇ ਇਸ ਨਾਲ ਪੀਏਸੀਐੱਸ ਅਤੇ ਕਿਸਾਨਾਂ ਵਿਚਕਾਰ ਸਬੰਧ ਮਜ਼ਬੂਤ ਹੋਣਗੇ, ਪੀਏਸੀਐੱਸ ਨੂੰ ਹੋਰ ਵਿਵਹਾਰਕ ਬਣਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਡੀ ਖੇਤੀ ਆਧੁਨਿਕ ਹੋਵੇਗੀ।
*****
ਆਰਕੇ/ਏਕੇਐੱਸ/ਆਰਆਰ/ਏਕੇ
(Release ID: 2009465)
Visitor Counter : 96