ਸੂਚਨਾ ਤੇ ਪ੍ਰਸਾਰਣ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ‘ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ’ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ


ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਥੀਮ ਗੀਤ (Anthem) ਲਾਂਚ ਕੀਤਾ

Posted On: 27 FEB 2024 4:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੋਣ ਪ੍ਰਕਿਰਿਆ ਨੂੰ ਵਧੇਰੇ ਭਾਗੀਦਾਰੀ ਵਾਲੀ ਬਣਾਉਣ ਲਈ ਦੇਸ਼ਵਾਸੀਆਂ ਨੂੰ ਇੱਕ ਜੋਸ਼ੀਲਾ ਸੱਦਾ ਦਿੱਤਾ ਅਤੇ ਕਿਹਾ ਕਿ ਹਰ ਵਰਗ ਦੇ ਲੋਕ ਆਪੋ-ਆਪਣੇ ਤਰੀਕੇ ਨਾਲ ਪਹਿਲੀ ਵਾਰ ਦੇ ਵੋਟਰਾਂ ਵਿੱਚ "ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ" ਮੁਹਿੰਮ ਦਾ ਸੰਦੇਸ਼ ਫੈਲਾਉਣ। ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਇੱਕ ਪੋਸਟ ਜ਼ਰੀਏ ਆਪਣਾ ਸੰਦੇਸ਼ ਸਾਂਝਾ ਕੀਤਾ। 

ਇਸ ਤੋਂ ਪਹਿਲਾਂ ਅੱਜ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਐਕਸ (X) 'ਤੇ #MeraPehlaVoteDeshKeLiye ਥੀਮ ਗੀਤ ਲਾਂਚ ਕੀਤਾ। ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਥੀਮ ਗੀਤ ਨੂੰ ਹੇਠਾਂ ਦਿੱਤੇ ਲਿੰਕ 'ਤੇ ਦੇਖਿਆ ਜਾ ਸਕਦਾ ਹੈ:

https://youtu.be/JuUkj5VVGZo

 

ਐਕਸ (X) 'ਤੇ ਥੀਮ ਗੀਤ ਦੀ ਸ਼ੁਰੂਆਤ ਦੀ ਘੋਸ਼ਣਾ ਕਰਦੇ ਹੋਏ ਮੰਤਰੀ ਨੇ ਕਿਹਾ:
“ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਦੁਆਰਾ ਆਪਣੇ ਹਾਲ ਹੀ ਦੇ ਮਨ ਕੀ ਬਾਤ ਸੰਬੋਧਨ ਵਿੱਚ ਇੱਕ ਜੋਸ਼ੀਲਾ ਸੱਦਾ ਦਿੱਤਾ ਗਿਆ ਹੈ ਅਤੇ ਜਿਵੇਂ ਕਿ ਰਾਸ਼ਟਰ ਲੋਕਤੰਤਰ ਦੇ ਆਪਣੇ ਸਭ ਤੋਂ ਵੱਡੇ ਤਿਉਹਾਰ ਦੀ ਤਿਆਰੀ ਕਰ ਰਿਹਾ ਹੈ, ਮੈਂ ਤੁਹਾਨੂੰ ਸਾਰਿਆਂ ਨੂੰ #MeraPehlaVoteDeshKeLiye ਅਭਿਆਨ ਵਿੱਚ ਸ਼ਾਮਲ ਹੋਣ ਅਤੇ ਨੌਜਵਾਨ ਵੋਟਰਾਂ ਨੂੰ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੀ ਬੇਨਤੀ ਕਰਦਾ ਹਾਂ।

ਇੱਥੇ #MeraPehlaVoteDeshKeLiye ਗੀਤ ਨੂੰ ਸੁਣੋ ਅਤੇ ਇਸਨੂੰ ਸਾਰਿਆਂ ਨਾਲ ਸਾਂਝਾ ਕਰੋ।

ਆਉ ਆਪੋ ਆਪਣੇ ਤਰੀਕੇ ਨਾਲ ਮੁਹਿੰਮ ਨੂੰ ਅੱਗੇ ਤੋਰੀਏ।
ਆਓ ਇਸ ਜ਼ਿੰਮੇਵਾਰੀ ਨੂੰ ਸਵੀਕਾਰ ਕਰੀਏ ਅਤੇ ਆਪਣੀ ਸਮੂਹਿਕ ਆਵਾਜ਼ ਦੀ ਸ਼ਕਤੀ ਨੂੰ ਔਨਲਾਈਨ ਮਨਾਈਏ
@mygovindia ਅਤੇ ਕਾਲਜਾਂ ਵਿੱਚ!”

ਇਹ ਥੀਮ ਗੀਤ ਵੋਟਰ ਜਾਗਰੂਕਤਾ ਲਈ ਭਾਰਤੀ ਚੋਣ ਕਮਿਸ਼ਨ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਇੱਕ ਯਤਨ ਹੈ। ਆਪਣੇ ਮਨ ਕੀ ਬਾਤ ਸੰਬੋਧਨ ਵਿੱਚ ਪ੍ਰਚਾਰ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਸੀ ਕਿ ਇਹ ਮੁਹਿੰਮ ਪਹਿਲੀ ਵਾਰ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੀ ਯੁਵਾ ਸ਼ਕਤੀ 'ਤੇ ਮਾਣ ਹੈ ਜੋ ਜੋਸ਼ ਅਤੇ ਊਰਜਾ ਨਾਲ ਭਰਪੂਰ ਹੈ ਅਤੇ ਜਿੰਨੇ ਜ਼ਿਆਦਾ ਨੌਜਵਾਨ ਚੋਣ ਪ੍ਰਕਿਰਿਆ 'ਚ ਹਿੱਸਾ ਲੈਣਗੇ, ਦੇਸ਼ ਲਈ ਓਨੇ ਹੀ ਚੰਗੇ ਨਤੀਜੇ ਨਿਕਲਣਗੇ। 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਸੀ ਕਿ 18ਵੀਂ ਲੋਕ ਸਭਾ ਨੌਜਵਾਨਾਂ ਦੀਆਂ ਉਮੀਦਾਂ ਦਾ ਪ੍ਰਤੀਕ ਹੋਵੇਗੀ ਅਤੇ ਇਸ ਨਾਲ ਨੌਜਵਾਨਾਂ ਦੀ ਵੋਟ ਦਾ ਮੁੱਲ ਕਈ ਗੁਣਾ ਵਧ ਗਿਆ ਹੈ। ਪ੍ਰਧਾਨ ਮੰਤਰੀ ਨੇ ਇੰਸਟਾਗ੍ਰਾਮ ਅਤੇ ਯੂਟਿਊਬ 'ਤੇ ਦੇਸ਼ ਦੇ ਫਿਲਮ ਉਦਯੋਗ, ਸਾਹਿਤ ਦੇ ਪ੍ਰਭਾਵਸ਼ਾਲੀ ਲੋਕਾਂ ਅਤੇ ਹੋਰ ਪ੍ਰੋਫੈਸ਼ਨਲਸ ਨੂੰ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਪਹਿਲੀ ਵਾਰ ਵੋਟਰਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਸੀ।

 

***************

 

ਪੀਪੀ/ਐੱਸਐੱਸ


(Release ID: 2009586) Visitor Counter : 71