ਸਿੱਖਿਆ ਮੰਤਰਾਲਾ

ਸਿੱਖਿਆ ਮੰਤਰਾਲਾ ਚੋਣਾਂ ਵਿੱਚ ਨੌਜਵਾਨਾਂ ਦੀ ਵਿਆਪਕ ਗਿਆਨਵਾਨ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਦੇਸ਼ ਭਰ ਦੇ ਉੱਚ ਵਿੱਦਿਅਕ ਅਦਾਰਿਆਂ ਵਿੱਚ "ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ" ਪ੍ਰੋਗਰਾਮ ਆਯੋਜਿਤ ਕਰੇਗਾ

Posted On: 27 FEB 2024 5:21PM by PIB Chandigarh

ਸਿੱਖਿਆ ਮੰਤਰਾਲਾ 28 ਫ਼ਰਵਰੀ ਤੋਂ 6 ਮਾਰਚ 2024 ਤੱਕ "ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ" ਪ੍ਰੋਗਰਾਮ ਆਯੋਜਿਤ ਕਰੇਗਾ। ਇਸ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਵਿਆਪਕ ਗਿਆਨਵਾਨ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

ਕੇਂਦਰੀ ਸਿੱਖਿਆ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਦੇਸ਼ ਦੇ ਨੌਜਵਾਨਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਾਡੇ ਨੌਜਵਾਨਾਂ ਅਤੇ ਪਹਿਲੀ ਵਾਰ ਦੇ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਦਿੱਤੇ ਜੋਸ਼ੀਲੇ ਸੱਦੇ ਨੂੰ ਉਜਾਗਰ ਕੀਤਾ। 

ਸਿੱਖਿਆ ਮੰਤਰੀ ਸ਼੍ਰੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀਆਂ ਸਾਰੀਆਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ 28 ਫ਼ਰਵਰੀ ਤੋਂ 6 ਮਾਰਚ ਤੱਕ ਆਪਣੇ ਕੈਂਪਸਾਂ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕਰਨ ਤਾਂ ਜੋ ਸਾਡੀ ਨੌਜਵਾਨ ਸ਼ਕਤੀ ਨੂੰ ਪ੍ਰੇਰਿਤ ਕੀਤਾ ਜਾ ਸਕੇ, ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਸਕੇ, ਉਨ੍ਹਾਂ ਨੂੰ ਵਿਕਲਪਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਧੇਰੇ ਪ੍ਰਤੀਨਿਧ ਲੋਕਤੰਤਰ ਲਈ ਚੋਣ ਪ੍ਰਕਿਰਿਆਵਾਂ ਵਿੱਚ ਹਿੱਸਾ ਲੈਣ ਲਈ ਜ਼ੋਰ ਦਿੱਤਾ ਜਾ ਸਕੇ।

ਇਸ ਉਪਰਾਲੇ ਦਾ ਮੁੱਖ ਮੰਤਵ ਨੌਜਵਾਨ ਵੋਟਰਾਂ ਨੂੰ ਘਰੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਹ ਪਹਿਲਕਦਮੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੋਣਾਂ ਦੀ ਮਹੱਤਤਾ ਅਤੇ ਵੋਟ ਦੇ ਮਾਣ ਦਾ ਪ੍ਰਤੀਕ ਹੈ। 

ਦੇਸ਼ ਭਰ ਦੀਆਂ ਉੱਚ ਵਿੱਦਿਅਕ ਸੰਸਥਾਵਾਂ (ਐੱਚਈਆਈ) ਇਸ ਪਹਿਲਕਦਮੀ ਵਿੱਚ ਹਿੱਸਾ ਲੈਣਗੀਆਂ। ਇਸ ਦੇ ਲਈ ਯੂਨੀਵਰਸਿਟੀਆਂ/ਕਾਲਜਾਂ/ਐੱਚਈਆਈ ਵਿੱਚ ਨਿਰਧਾਰਿਤ ਸਥਾਨਾਂ ਦੀ ਪਛਾਣ ਕੀਤੀ ਜਾਵੇਗੀ, ਜਿੱਥੇ ਸਬੰਧਿਤ ਸੰਸਥਾਵਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਦੇ ਤਹਿਤ, ਵਿੱਦਿਅਕ ਸੰਸਥਾਵਾਂ ਦੇ ਕੈਂਪਸ ਵਿੱਚ ਆਨ-ਗਰਾਊਂਡ ਫਿਜ਼ੀਕਲ ਈਵੈਂਟ ਅਤੇ MyGov ਪਲੇਟਫਾਰਮ 'ਤੇ ਆਨਲਾਈਨ ਮੁਕਾਬਲੇ, ਦੋਵੇਂ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਇਸ ਪ੍ਰੋਗਰਾਮ ਦੌਰਾਨ ਕੰਟੈਂਟ ਨਿਰਮਾਣ ਵਿੱਚ ਆਪਣੀ ਰਚਨਾਤਮਕਤਾ ਨੂੰ ਦਰਸਾਉਣ ਲਈ ਬਲੌਗ ਰਾਈਟਿੰਗ, ਪੋਡਕਾਸਟ, ਵਾਦ-ਵਿਵਾਦ, ਲੇਖ ਲਿਖਣ, ਕਵਿਜ਼, ਐਕਸਟੈਂਪੋਰ, ਬੈਟਲ ਆਫ ਬੈਂਡ, ਆਦਿ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। 

ਸੰਸਥਾਵਾਂ ਵਿੱਚ ਵੋਟ ਦੀ ਕੀਮਤ, ਚੋਣ ਪ੍ਰਕਿਰਿਆ ਨੂੰ ਸਮਝਣ ਆਦਿ 'ਤੇ ਜ਼ੋਰ ਦੇਣ ਵਾਲੀਆਂ ਇੰਟਰਐਕਟਿਵ ਵਰਕਸ਼ਾਪਾਂ ਅਤੇ ਸੈਮੀਨਾਰ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੁਹਿੰਮ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ​​ਕਰਨ ਲਈ ਅਧਿਕਾਰਤ ਵੈੱਬਸਾਈਟ https://ecisveep.nic.in/pledge/ 'ਤੇ ਵੋਟਰ ਪ੍ਰਤਿੱਗਿਆ ਲੈਣ ਪ੍ਰਤੀ ਉਤਸ਼ਾਹਿਤ ਕਰੇਗੀ। ਉਨ੍ਹਾਂ ਨੂੰ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। 

ਐੱਨਐੱਸਐੱਸ (NSS) ਅਤੇ ਇਸ ਦੇ ਵਲੰਟੀਅਰ ਇਸ ਮੁਹਿੰਮ ਦੇ ਵਿਆਪਕ ਪ੍ਰਸਾਰ ਲਈ 'ਮਾਈ ਗੌਵ' ਪੋਰਟਲ 'ਤੇ ਦਿੱਤੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਕੇ ਵਿੱਦਿਅਕ ਸੰਸਥਾਵਾਂ ਵਿੱਚ ਪ੍ਰੋਗਰਾਮ ਦੀ ਅਗਵਾਈ ਕਰਨਗੇ। ਵਿੱਦਿਅਕ ਸੰਸਥਾਵਾਂ ਦੇ ਕਲੱਬ ਵੀ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ। 

 

 ****

 

ਐੱਸਐੱਸ/ਏਕੇ

 



(Release ID: 2009744) Visitor Counter : 53