ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਸ਼੍ਰੀ ਬਿਲ ਗੇਟਸ ਨਾਲ ਮੁਲਾਕਾਤ ਕੀਤੀ

Posted On: 29 FEB 2024 11:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸ਼੍ਰੀ ਬਿਲ ਗੇਟਸ ਨਾਲ ਮੁਲਾਕਾਤ ਕੀਤੀ। ਸ਼੍ਰੀ ਬਿਲ ਗੇਟਸ ਨੇ ਕਿਹਾ ਕਿ ਉਨ੍ਹਾਂ ਨੇ ਪਬਲਿਕ ਗੁਡ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏਆਈ); ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ (ਡੀਪੀਆਈ); ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ; ਖੇਤੀਬਾੜੀ ਵਿੱਚ ਇਨੋਵੇਸ਼ਨ, ਸਿਹਤ ਅਤੇ ਜਲਵਾਯੂ ਅਨੁਕੂਲਨ ਬਾਰੇ ਗੱਲ ਕੀਤੀ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਖੇਤਰਾਂ 'ਤੇ ਚਰਚਾ ਕੀਤੀ ਹੈ ਜੋ ਸਾਡੇ ਗ੍ਰਹਿ ਨੂੰ ਬਿਹਤਰ ਬਣਾਉਣਗੇ ਅਤੇ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਸਸ਼ਕਤ ਬਣਾਉਣਗੇ। 

ਸ਼੍ਰੀ ਬਿਲ ਗੇਟਸ ਦੇ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ; 

“ਸੱਚਮੁੱਚ ਇੱਕ ਸ਼ਾਨਦਾਰ ਮੁਲਾਕਾਤ! ਉਨ੍ਹਾਂ ਖੇਤਰਾਂ 'ਤੇ ਚਰਚਾ ਕਰਨ ਵਿੱਚ ਹਮੇਸ਼ਾ ਖੁਸ਼ੀ ਹੁੰਦੀ ਹੈ ਜੋ ਸਾਡੇ ਗ੍ਰਹਿ ਨੂੰ ਬਿਹਤਰ ਬਣਾਉਣਗੇ ਅਤੇ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਸਸ਼ਕਤ ਬਣਾਉਣਗੇ। @BillGates"


 *******


ਡੀਐੱਸ/ਐੱਸਟੀ



(Release ID: 2011516) Visitor Counter : 21